Home >>Punjab

Punjabi Youth Death: ਕੈਨੇਡਾ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ; ਪਤਨੀ ਨੇ ਨਾਲ ਰਹਿਣ ਤੋਂ ਕੀਤਾ ਸੀ ਇਨਕਾਰ

Punjabi Youth Death: ਮੋਗਾ ਜ਼ਿਲ੍ਹੇ ਦੇ ਪਿੰਡ ਬਿਲਾਸਪੁਰ ਦੇ ਰਹਿਣ ਵਾਲੇ 28 ਸਾਲਾਂ ਨੌਜਵਾਨ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।

Advertisement
Punjabi Youth Death: ਕੈਨੇਡਾ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ; ਪਤਨੀ ਨੇ ਨਾਲ ਰਹਿਣ ਤੋਂ ਕੀਤਾ ਸੀ ਇਨਕਾਰ
Ravinder Singh|Updated: Jan 09, 2025, 08:29 PM IST
Share

Punjabi Youth Death: ਮੋਗਾ ਜ਼ਿਲ੍ਹੇ ਦੇ ਪਿੰਡ ਬਿਲਾਸਪੁਰ ਦੇ ਰਹਿਣ ਵਾਲੇ 28 ਸਾਲਾਂ ਨੌਜਵਾਨ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਨੌਜਵਾਨ ਸਿਰਫ ਤਿੰਨ ਮਹੀਨੇ ਪਹਿਲਾਂ ਹੀ ਕੈਨੇਡਾ ਗਿਆ ਸੀ। ਮੋਗਾ ਦੇ ਰਹਿਣ ਵਾਲੇ ਨੌਜਵਾਨ ਦਾ ਤਿੰਨ ਸਾਲ ਪਹਿਲਾ ਵਿਆਹ ਹੋਇਆ ਸੀ। ਉਨ੍ਹਾਂ ਨੇ ਪੈਸੇ ਲਗਾ ਕੇ ਪਤਨੀ ਨੂੰ ਕੈਨੇਡਾ ਭੇਜਿਆ ਸੀ। ਇਸ ਦੌਰਾਨ ਬਾਅਦ ਨੌਜਵਾਨ ਵੀ ਕੈਨੇਡਾ ਚਲਾ ਗਿਆ ਸੀ ਤੇ ਪਤਨੀ ਨੇ ਨਾਲ ਰਹਿਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਕਾਰਨ ਉਹ ਪਰੇਸ਼ਾਨ ਰਹਿਣ ਲੱਗਾ ਸੀ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਿਤਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਲਵਪ੍ਰੀਤ ਸਿੰਘ ਦਾ ਤਿੰਨ ਸਾਲ ਪਹਿਲਾਂ ਵਿਆਹ ਹੋਇਆ ਸੀ ਅਤੇ ਅਸੀਂ ਉਸ ਦੀ ਪਤਨੀ ਨੂੰ ਪੜ੍ਹਾਈ ਲਈ ਸਾਰਾ ਖਰਚਾ ਕਰਕੇ ਕੈਨੇਡਾ ਭੇਜਿਆ ਸੀ।

ਇਹ ਵੀ ਪੜ੍ਹੋ : Moga News: ਸੰਯੁਕਤ ਕਿਸਾਨ ਮੋਰਚਾ ਨੇ ਕਿਸਾਨ ਮਹਾਂ ਪੰਚਾਇਤ ਦੌਰਾਨ ਲਏ ਵੱਡੇ ਫੈਸਲੇ

ਲਵਪ੍ਰੀਤ ਦੀ ਪਤਨੀ ਨੇ ਉਸ ਨੂੰ ਏਅਰਪੋਰਟ 'ਤੇ ਹੀ ਮਿਲਣ ਤੋਂ ਇਨਕਾਰ ਕਰ ਦਿੱਤਾ ਅਤੇ ਆਪਣੇ ਦੋਸਤਾਂ ਨਾਲ ਰਹਿਣ ਲੱਗ ਪਿਆ, ਜਿਸ ਕਾਰਨ ਦੇਰ ਸ਼ਾਮ ਉਸ ਦੀ ਮੌਤ ਹੋ ਗਈ, ਜਿਸ ਕਾਰਨ ਲਵਪ੍ਰੀਤ ਸਿੰਘ ਦਾ ਛੋਟਾ ਭਰਾ ਵੀ ਹੈ ਇਸ ਵੇਲੇ ਪੜ੍ਹ ਰਿਹਾ ਹੈ। ਉਕਤ ਪਰਿਵਾਰ ਨੇ ਲਵਪ੍ਰੀਤ ਦੀ ਲਾਸ਼ ਭਾਰਤ ਲਿਆਉਣ ਦੀ ਮੰਗ ਕੀਤੀ ਅਤੇ ਉਕਤ ਲੜਕੀ ਅਤੇ ਉਸਦੇ ਪਰਿਵਾਰ ਖਿਲਾਫ ਕਾਰਵਾਈ ਦੀ ਮੰਗ ਕੀਤੀ।

ਇਹ ਵੀ ਪੜ੍ਹੋ : Parminder Dhindsa: ਅਕਾਲੀ ਦਲ ਸ੍ਰੀ ਅਕਾਲ ਤਖ਼ਤ ਸਾਹਿਬ ਉਤੇ ਦਬਾਅ ਬਣਾਉਣਾ ਚਾਹੁੰਦੀ-ਪਰਮਿੰਦਰ ਸਿੰਘ ਢੀਂਡਸਾ

Read More
{}{}