Pastor Bajinder Singh: ਪਾਸਟਰ ਬਜਿੰਦਰ ਸਿੰਘ ਨੂੰ ਜਬਰ ਜਨਾਹ ਦੇ ਮਾਮਲੇ ਵਿੱਚ ਮੋਹਾਲੀ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ਹੈ। ਕਾਬਿਲੇਗੌਰ ਹੈ ਕਿ ਜ਼ੀਰਕਪੁਰ ਦੀ ਰਹਿਣ ਵਾਲੀ ਲੜਕੀ ਨੇ 2018 ਵਿੱਚ ਪਾਸਟਰ ਬਜਿੰਦਰ ਸਿੰਘ ਉਤੇ ਜਬਰ ਜਨਾਹ ਦੇ ਦੋਸ਼ ਲਗਾਏ ਸਨ। 1 ਅਪ੍ਰੈਲ ਨੂੰ ਸਜ਼ਾ ਸੁਣਾਏ ਜਾਣ ਦਾ ਫ਼ੈਸਲਾ ਕੀਤਾ ਗਿਆ ਹੈ। ਬਜਿੰਦਰ ਸਿੰਘ ਖਿਲਾਫ਼ 3 ਮਾਰਚ ਨੂੰ ਗੈਰ-ਜ਼ਮਾਨਤੀ ਵਾਰੰਟ ਜਾਰੀ ਹੋਇਆ ਸੀ।
ਫਿਲਹਾਲ ਉਹ ਜ਼ਮਾਨਤ 'ਤੇ ਬਾਹਰ ਸੀ। ਸਾਲ 2018 'ਚ ਪਾਸਟਰ ਖ਼ਿਲਾਫ਼ ਜਬਰ ਜਨਾਹ ਮਾਮਲੇ ਦੀ ਐੱਫਆਈਆਰ ਦਰਜ ਹੋਈ ਸੀ। ਦਿੱਲੀ ਹਵਾਈ ਅੱਡੇ ਤੋਂ ਬਜਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਕਾਬਿਲੇਗੌਰ ਹੈ ਕਿ ਪਾਦਰੀ ਬਜਿੰਦਰ ਸਿੰਘ ਵਿਰੁੱਧ ਮਾਮਲੇ 'ਚ ਪੀੜਤ ਔਰਤ ਨੇ ਇਕ ਵਾਰ ਫਿਰ ਵੀਰਵਾਰ ਨੂੰ ਪ੍ਰੈੱਸ ਕਾਨਫਰੰਸ ਕਰ ਕੇ ਗੰਭੀਰ ਦੋਸ਼ ਲਗਾਏ। ਔਰਤ ਨੇ ਦਾਅਵਾ ਕੀਤਾ ਕਿ ਪੁਲਿਸ ਜਾਣਬੁੱਝ ਕੇ ਪਾਦਰੀ ਨੂੰ ਗ੍ਰਿਫ਼ਤਾਰ ਨਹੀਂ ਕਰ ਰਹੀ, ਜਦਕਿ ਉਸਦੀ ਜਾਨ ਨੂੰ ਗੰਭੀਰ ਖ਼ਤਰਾ ਪੈਦਾ ਹੋ ਗਿਆ ਹੈ। ਪੀੜਤਾ ਨੇ ਦੋਸ਼ ਲਾਇਆ ਕਿ ਪਾਸਟਰ ਨੇ ਉਸਨੂੰ ਤੇ ਉਸਦੇ ਪਰਿਵਾਰ ਨੂੰ ਮਾਰਨ ਲਈ 2-2 ਲੱਖ ਰੁਪਏ ਦਾ ਕੁਟਰੈਕਟ ਦਿੱਤਾ ਹੈ ਤੇ ਅਣਜਾਣ ਲੋਕ ਉਸਦੇ ਪਿੱਛੇ ਲੱਗੇ ਹੋਏ ਹਨ।
ਦੱਸ ਦਈਏ ਕਿ ਪੀੜਤਾ ਦੀ ਸ਼ਿਕਾਇਤ 'ਤੇ ਜ਼ੀਰਕਪੁਰ ਪੁਲਿਸ ਨੇ ਪਾਸਟਰ ਬਜਿੰਦਰ ਸਿੰਘ ਸਮੇਤ ਕੁੱਲ 7 ਲੋਕਾਂ 'ਤੇ ਮਾਮਲਾ ਦਰਜ ਕੀਤਾ ਸੀ। ਕੇਸ ਵਿੱਚ ਪਾਦਰੀ ਦੇ ਨਾਲ-ਨਾਲ ਅਕਬਰ ਭੱਟੀ, ਰਾਜੇਸ਼ ਚੌਧਰੀ, ਸੁੱਚਾ ਸਿੰਘ, ਜਤਿੰਦਰ ਕੁਮਾਰ, ਸਿਤਾਰ ਅਲੀ ਅਤੇ ਸੰਦੀਪ ਉਰਫ਼ ਪਹਿਲਵਾਨ ਨੂੰ ਨਾਮਜ਼ਦ ਕੀਤਾ ਗਿਆ ਸੀ। ਨਾਲ ਹੀ ਇਸ ਮਾਮਲੇ ਵਿੱਚ ਆਈਪੀਸੀ ਦੀਆਂ ਧਾਰਾਵਾਂ 376, 420, 354, 294, 323, 506, 148 ਅਤੇ 149 ਵੀ ਲਗਾਈਆਂ ਗਈਆਂ ਹਨ। ਇਸ ਮਾਮਲੇ ਵਿੱਚ ਪੁਜਾਰੀ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।
ਜਾਣਕਾਰੀ ਅਨੁਸਾਰ ਪਾਸਟਰ ਬਜਿੰਦਰ ਸਿੰਘ ਦੀ ਵੀਡੀਓ 16 ਮਾਰਚ (ਐਤਵਾਰ) ਨੂੰ ਵਾਇਰਲ ਹੋਣ ਲੱਗੀ ਸੀ। ਇਸ ਵੀਡੀਓ ਵਿੱਚ ਬਜਿੰਦਰ ਸਿੰਘ ਇੱਕ ਔਰਤ ਨੂੰ ਥੱਪੜ ਮਾਰਦਾ ਨਜ਼ਰ ਆ ਰਿਹਾ ਹੈ। ਇਸ ਤੋਂ ਪਹਿਲਾਂ ਉਸ ਨੇ ਬੱਚੇ ਦੇ ਨਾਲ ਬੈਠੀ ਔਰਤ ਦੇ ਚਿਹਰੇ 'ਤੇ ਕਾਪੀ ਵੀ ਸੁੱਟੀ ਸੀ।
ਵਾਇਰਲ ਹੋਈ ਵੀਡੀਓ 14 ਫਰਵਰੀ ਦੀ ਹੈ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਕਿ ਜਿਸ ਔਰਤ 'ਤੇ ਹਮਲਾ ਕੀਤਾ ਗਿਆ, ਉਹ ਮੋਹਾਲੀ ਦੀ ਰਹਿਣ ਵਾਲੀ ਸੀ। ਜੋ ਪਾਦਰੀ ਦੇ ਨਾਲ ਕੰਮ ਕਰਦੀ ਸੀ।
ਔਰਤ ਨੇ ਉਸ 'ਤੇ ਗਲਤ ਕੰਮ ਕਰਨ ਦਾ ਦੋਸ਼ ਲਗਾਇਆ ਸੀ
ਬਜਿੰਦਰ ਸਿੰਘ ਖਿਲਾਫ ਔਰਤ ਨਾਲ ਛੇੜਛਾੜ ਦਾ ਮਾਮਲਾ ਚੱਲ ਰਿਹਾ ਹੈ। ਔਰਤ ਨੇ ਪੁਲਿਸ ਨੂੰ ਦੱਸਿਆ ਸੀ ਕਿ ਪਿੰਡ ਤਾਜਪੁਰ ਵਿੱਚ ‘ਦਿ ਚਰਚ ਆਫ਼ ਗਲੋਰੀ ਐਂਡ ਵਿਜ਼ਡਮ’ ਦੇ ਪਾਦਰੀ ਬਜਿੰਦਰ ਸਿੰਘ ਨੇ ਜਲੰਧਰ ਵਿੱਚ ਉਸ ਨਾਲ ਛੇੜਛਾੜ ਕੀਤੀ ਸੀ। ਬਜਿੰਦਰ ਸਿੰਘ ਨੇ ਉਸ ਦਾ ਫੋਨ ਨੰਬਰ ਲੈ ਕੇ ਅਸ਼ਲੀਲ ਮੈਸੇਜ ਭੇਜਣੇ ਸ਼ੁਰੂ ਕਰ ਦਿੱਤੇ। ਉਸ ਨੂੰ ਚਰਚ ਦੇ ਇੱਕ ਕੈਬਿਨ ਵਿੱਚ ਇਕੱਲੇ ਬਿਠਾਉਣਾ ਸ਼ੁਰੂ ਕਰ ਦਿੱਤਾ। ਉਥੇ ਉਹ ਉਸ ਨਾਲ ਦੁਰਵਿਵਹਾਰ ਕਰਦਾ ਸੀ। ਕਪੂਰਥਲਾ ਪੁਲਿਸ ਨੇ ਇਸ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਬਣਾਈ ਸੀ। ਐਸਆਈਟੀ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਮਾਮਲੇ ਵਿੱਚ ਲੜਕੀ ਦੇ ਬਿਆਨ ਦਰਜ ਕਰ ਲਏ ਗਏ ਹਨ।