Mohali News: ਮੋਹਾਲੀ ਦੇ ਸੈਕਟਰ 69 ਵਿੱਚ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ ਹੈ ਜਿੱਥੇ 6 ਸਾਲਾ ਬੱਚੀ ਦੀ ਥ੍ਰੀ ਵੀਲਰ ਹੇਠ ਆਉਣ ਕਾਰਨ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਛੇ ਸਾਲਾ ਅਰਾਧਨਾ ਆਪਣੇ ਭਰਾ ਦੇ ਨਾਲ ਸਕੂਲ ਤੋਂ ਵਾਪਿਸ ਆ ਰਹੀ ਸੀ ਪਾਰਕ ਤੋਂ ਸੜਕ ਪਾਰ ਕਰਕੇ ਆਪਣੇ ਘਰ ਜਾ ਰਹੀ ਸੀ ਤਾਂ ਤੇਜ਼ ਰਫਤਾਰ ਆਟੋ ਆਇਆ ਅਤੇ ਬੱਚੀ ਨੂੰ ਕੁਚਲਦਿਆਂ ਅੱਗੇ ਲੰਘ ਗਿਆ। ਘਟਨਾ ਤੋਂ ਬਾਅਦ ਲੋਕ ਇਕੱਠੇ ਹੋ ਗਏ ਅਤੇ ਬੱਚੀ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ ਅਤੇ ਪੁਲਿਸ ਵੱਲੋਂ ਥ੍ਰੀ ਵੀਲਰ ਚਾਲਕ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।