Punjabi Youth dead in Canada: ਵਿਦੇਸ਼ਾਂ ਵਿੱਚ ਅਕਸਰ ਪੰਜਾਬੀ ਨੌਜਵਾਨਾਂ ਦੀ ਮੌਤ ਦੀ ਖ਼ਬਰਾਂ ਸਾਹਮਣੇ ਆ ਰਹੀ ਹੈ। ਅੱਜ ਕੈਨੇਡਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਦੋ ਪੰਜਾਬੀ ਨੌਜਵਾਨਾਂ ਦੀ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਨੌਜਵਾਨਾਂ ਨਾਲ ਹਾਦਸਾ ਕਿਵੇਂ ਵਾਪਰਿਆ ਇਸ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਦੱਸਿਆ ਜਾ ਰਿਹਾ ਹੈ ਇੱਕ ਨੌਜਵਾਨ ਪੰਜਾਬ ਦੇ ਮੋਹਾਲੀ ਅਤੇ ਦੂਜਾ ਬਠਿੰਡਾ ਜ਼ਿਲ੍ਹੇ ਨਾਲ ਸਬੰਧਤ ਸੀ।
ਜਾਣਕਾਰੀ ਅਨੁਸਾਰ ਇੱਕ ਮ੍ਰਿਤਕ ਨੌਜਵਾਨ ਦੀ ਪਛਾਣ ਹਰਸ਼ਨੂਰ ਸਿੰਘ ਵੱਜੋਂ ਹੋਈ ਹੈ, ਜੋ ਕਿ ਮੋਹਾਲੀ ਦੇ ਸੈਕਟਰ 66 ਦਾ ਰਹਿਣ ਵਾਲਾ ਸੀ। ਨੌਜਵਾਨ ਦੀ ਮੌਤ ਦੀ ਖ਼ਬਰ ਨਾਲ ਮਾਪਿਆਂ 'ਤੇ ਦੁੱਖਾਂ ਦਾ ਕਹਿਰ ਟੁੱਟ ਗਿਆ ਹੈ ਅਤੇ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ।
ਇਹ ਵੀ ਪੜ੍ਹੋ: bomb threat: ਮੁੰਬਈ ਤੋਂ ਨਿਊਯਾਰਕ ਜਾ ਰਹੇ ਏਅਰ ਇੰਡੀਆ ਦੇ ਜਹਾਜ਼ 'ਤੇ ਬੰਬ ਦੀ ਧਮਕੀ! ਸਾਰੇ ਯਾਤਰੀ ਸੁਰੱਖਿਅਤ
ਦਸੰਬਰ 2023 ਵਿੱਚ ਹੀ ਪੜ੍ਹਾਈ ਲਈ ਕੈਨੇਡਾ ਗਿਆ
ਮ੍ਰਿਤਕ ਨੌਜਵਾਨ ਦੇ ਮਾਪਿਆਂ ਨੇ ਰੋਂਦੇ ਹੋਏ ਦੱਸਿਆ ਕਿ ਉਨ੍ਹਾਂ ਦਾ 20 ਸਾਲਾ ਪੁੱਤ ਅਜੇ ਪਿਛਲੇ ਸਾਲ ਦਸੰਬਰ 2023 ਵਿੱਚ ਹੀ ਪੜ੍ਹਾਈ ਲਈ ਕੈਨੇਡਾ ਗਿਆ ਸੀ। ਉਨ੍ਹਾਂ ਦੱਸਿਆ ਕਿ ਨੌਜਵਾਨ ਹਰਸ਼ਨੂਰ ਸਿੰਘ ਪੜ੍ਹਾਈ ਵਿੱਚ ਬਹੁਤ ਹੀ ਹੁਸ਼ਿਆਰ ਸੀ ਅਤੇ ਪਤਾ ਨਹੀਂ ਕਿਵੇਂ ਦੁਰਘਟਨਾ ਦਾ ਸ਼ਿਕਾਰ ਹੋ ਗਿਆ।
ਪੀੜਤ ਮਾਪਿਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਢਲੀ ਜਾਣਕਾਰੀ ਅਨੁਸਾਰ ਹਰਸ਼ਨੂਰ ਸਿੰਘ ਆਪਣੇ ਚਾਰ ਦੋਸਤਾਂ ਨਾਲ ਗੱਡੀ ਵਿੱਚ ਗਿਆ ਸੀ, ਜਿਸ ਦੌਰਾਨ ਰਸਤੇ ਵਿੱਚ Coquihalla ਹਾਈਵੇਅ 'ਤੇ ਉਨ੍ਹਾਂ ਦਾ ਐਕਸੀਡੈਂਟ ਹੋ ਗਿਆ। ਉਨ੍ਹਾਂ ਦੱਸਿਆ ਕਿ ਹਾਦਸੇ ਹਰਸ਼ਨੂਰ ਸਿੰਘ ਅਤੇ ਇੱਕ ਬਠਿੰਡਾ ਨਾਲ ਸਬੰਧਤ ਨੌਜਵਾਨ ਦੀ ਮੌਤ ਹੋ ਗਈ ਹੈ, ਜੋ ਕਿ ਗੱਡੀ ਦੀ ਪਿਛਲੀ ਸੀਟ 'ਤੇ ਬੈਠੇ ਸਨ।