Home >>Punjab

Agriculture News: ਮੋਹਿੰਦਰ ਭਗਤ ਵੱਲੋਂ ਬਾਗਬਾਨੀ ਵਿਭਾਗ ਦੀ ਪ੍ਰਗਤੀ ਦਾ ਜਾਇਜ਼ਾ; ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਪੂਰਾ ਕਰਨ ਦੇ ਨਿਰਦੇਸ਼

Agriculture News: ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬਾਗਬਾਨੀ ਖੇਤਰ ਨੂੰ ਹੋਰ ਪ੍ਰਫੁੱਲਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ।

Advertisement
Agriculture News: ਮੋਹਿੰਦਰ ਭਗਤ ਵੱਲੋਂ ਬਾਗਬਾਨੀ ਵਿਭਾਗ ਦੀ ਪ੍ਰਗਤੀ ਦਾ ਜਾਇਜ਼ਾ; ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਪੂਰਾ ਕਰਨ ਦੇ ਨਿਰਦੇਸ਼
Ravinder Singh|Updated: May 13, 2025, 08:21 PM IST
Share

Agriculture News: ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬਾਗਬਾਨੀ ਖੇਤਰ ਨੂੰ ਹੋਰ ਪ੍ਰਫੁੱਲਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ ਤਾਂ ਕਿ ਕਿਸਾਨਾਂ ਲਈ ਬਾਗ਼ਬਾਨੀ ਖੇਤਰ ਵਿੱਚ ਹੋਰ ਬਿਹਤਰ ਮੌਕੇ ਯਕੀਨੀ ਬਣਾਏ ਜਾ ਸਕਣ । ਉਨ੍ਹਾਂ ਅੱਗੇ ਕਿਹਾ ਕਿ ਬਾਗਬਾਨੀ ਨੂੰ ਉਤਸ਼ਾਹਿਤ ਕਰਨਾ ਕਿਸਾਨਾਂ ਦੀ ਆਮਦਨ ਨੂੰ ਵਧਾਉਣ ਅਤੇ ਸੂਬੇ ਵਿੱਚ ਖੇਤੀਬਾੜੀ ਵਿਭਿੰਨਤਾ ਨੂੰ ਅਪਣਾਉਣ ਵੱਲ ਮਹੱਤਵਪੂਰਨ ਕਦਮ ਹੈ।

ਮੋਹਿੰਦਰ ਭਗਤ ਨੇ ਕਿਸਾਨਾਂ ਨੂੰ ਪਾਰਦਰਸ਼ੀ ਢੰਗ ਨਾਲ ਸਬਸਿਡੀਆਂ ਦੀ ਸਮੇਂ ਸਿਰ ਵੰਡ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ ਤਾਂ ਜੋ ਉਹਨਾਂ ਨੂੰ ਬਿਨਾਂ ਕਿਸੇ ਦੇਰੀ ਦੇ ਸਰਕਾਰੀ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਬਾਗਬਾਨੀ ਨਾਲ ਸਬੰਧਤ ਸਾਰੀਆਂ ਪਹਿਲਕਦਮੀਆਂ ਨੂੰ ਜਲਦ ਤੋਂ ਜਲਦ ਪੂਰਾ ਕਰਨ ਅਤੇ ਜ਼ਮੀਨੀ ਪੱਧਰ 'ਤੇ ਕਿਸਾਨਾਂ ਨਾਲ ਸਰਗਰਮੀ ਨਾਲ ਜੁੜਨ ਦੇ ਨਿਰਦੇਸ਼ ਵੀ ਦਿੱਤੇ।

ਇਹ ਵੀ ਪੜ੍ਹੋ : ਪਤਨੀ ਨੇ ਪੁਲਿਸ ਨੂੰ ਕਈ ਵਾਰ ਬੰਦੂਕ ਲੈ ਕੇ ਜਾਣ ਲਈ ਕਿਹਾ-ਪਰਿਵਾਰ; ਸਵੇਰੇ ਉੱਡੇ ਸਭ ਦੇ ਹੋਸ਼

ਇਸ ਮੀਟਿੰਗ ਦੌਰਾਨ ਸਕੱਤਰ ਬਾਗਬਾਨੀ ਸ੍ਰੀ ਮੁਹੰਮਦ ਤਈਅਬ ਅਤੇ ਡਾਇਰੈਕਟਰ ਬਾਗਬਾਨੀ ਸ੍ਰੀਮਤੀ ਸ਼ੈਲੇਂਦਰ ਕੌਰ ਨੇ ਕੈਬਨਿਟ ਮੰਤਰੀ ਨੂੰ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਅਤੇ ਪ੍ਰੋਜੈਕਟਾਂ ਤਹਿਤ ਹੋਈ ਪ੍ਰਗਤੀ ਤੋਂ ਜਾਣੂ ਕਰਵਾਇਆ। ਉਨ੍ਹਾਂ ਨੇ ਵਿਭਾਗ ਦੀਆਂ ਮੁੱਖ ਪ੍ਰਾਪਤੀਆਂ 'ਤੇ ਵੀ ਚਾਨਣਾ ਪਾਇਆ ਅਤੇ ਖੇਤਰੀ ਪੱਧਰ 'ਤੇ ਲਾਗੂਕਰਨ ਬਾਰੇ ਜਾਣਕਾਰੀ ਵੀ ਸਾਂਝੀ ਕੀਤੀ। ਇਸ ਮੌਕੇ ਡਿਪਟੀ ਡਾਇਰੈਕਟਰ ਬਾਗਬਾਨੀ ਦਲਬੀਰ ਸਿੰਘ, ਹਰਮੇਲ ਸਿੰਘ, ਡਾ. ਹਰਪ੍ਰੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

ਇਹ ਵੀ ਪੜ੍ਹੋ : ਪਟਿਆਲਾ ਪੁਲਿਸ ਤੇ ਆਬਕਾਰੀ ਵਿਭਾਗ ਵੱਲੋਂ 600 ਲੀਟਰ ਮੀਥਾਨੌਲ ਕੈਮੀਕਲ ਜ਼ਬਤ

Read More
{}{}