Home >>Punjab

Lehragaga News: 3 ਬੱਚਿਆਂ ਨੂੰ ਜਨਮ ਦੇਣ ਤੋਂ 6 ਘੰਟੇ ਬਾਅਦ ਮਾਂ ਤੇ ਤਿੰਨੋਂ ਪੁੱਤਰਾਂ ਨੇ ਤੋੜਿਆ ਦਮ; ਇਲਾਕੇ ਵਿੱਚ ਸੋਗ ਦੀ ਲਹਿਰ

Lehragaga News: ਲਹਿਰਾਗਾਗਾ ਵਿੱਚ ਤਿੰਨ ਬੱਚਿਆਂ ਨੂੰ ਜਨਮ ਦਿਨ ਦੇਣ ਤੋਂ 6 ਘੰਟੇ ਬਾਅਦ ਮਾਂ ਉਸ ਦੇ ਤਿੰਨੋਂ ਮਾਸੂਮ ਪੁੱਤਰਾਂ ਦੀ ਮੌਤ ਹੋ ਗਈ ਹੈ।

Advertisement
Lehragaga News: 3 ਬੱਚਿਆਂ ਨੂੰ ਜਨਮ ਦੇਣ ਤੋਂ 6 ਘੰਟੇ ਬਾਅਦ ਮਾਂ ਤੇ ਤਿੰਨੋਂ ਪੁੱਤਰਾਂ ਨੇ ਤੋੜਿਆ ਦਮ; ਇਲਾਕੇ ਵਿੱਚ ਸੋਗ ਦੀ ਲਹਿਰ
Ravinder Singh|Updated: Oct 28, 2024, 02:50 PM IST
Share

Lehragaga News:  ਲਹਿਰਾਗਾਗਾ ਤੋਂ ਬਹੁਤ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ। ਤਿੰਨ ਬੱਚਿਆਂ ਨੂੰ ਜਨਮ ਦਿਨ ਦੇਣ ਤੋਂ 6 ਘੰਟੇ ਬਾਅਦ ਮਾਂ ਉਸ ਦੇ ਤਿੰਨੋਂ ਮਾਸੂਮ ਪੁੱਤਰਾਂ ਦੀ ਮੌਤ ਹੋ ਗਈ ਹੈ। ਦਰਅਸਲ, 24 ਸਾਲਾ ਮਹਿਲਾ ਨੇ 3 ਜੁੜਵਾਂ ਬੱਚਿਆਂ ਨੂੰ ਜਨਮ ਦਿੱਤਾ ਸੀ ਪਰ ਇਸ ਤੋਂ 6 ਘੰਟੇ ਬਾਅਦ ਮਾਂ ਅਤੇ ਤਿੰਨੇ ਬੱਚਿਆਂ ਨੇ ਦਮ ਤੋੜ ਦਿੱਤਾ।

ਇਸ ਦੁਖਦਾਇਕ ਖ਼ਬਰ ਨਾਲ ਪਰਿਵਾਰ ਡੂੰਘੇ ਸਦਮੇ ਵਿੱਚ ਹੈ ਤੇ ਇਲਾਕੇ ਅੰਦਰ ਸ਼ੋਕ ਦੀ ਲਹਿਰ ਫੈਲ ਗਈ ਹੈ। ਅੱਜ ਦੁਪਹਿਰ ਤਿੰਨੇ ਪੁੱਤਰਾਂ ਸਮੇਤ ਔਰਤ ਦਾ ਪਿੰਡ ਕੋਟੜਾ ਦੇ ਸ਼ਮਸ਼ਾਨਘਾਟ ਵਿਚ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ।

ਪੁੱਤਰਾਂ ਦੀ ਮੌਤ ਤੋਂ ਲਗਭਗ ਛੇ ਘੰਟੇ ਬਾਅਦ ਮਨਦੀਪ ਕੌਰ (24) ਨੇ ਆਪਣੇ ਪੁੱਤਰਾਂ ਦੀ ਮੌਤ ਦਾ ਗਮ ਨਾ ਸਹਾਰਦੇ ਹੋਏ ਦਮ ਤੋੜ ਦਿੱਤਾ, ਜਿਸ ਕਾਰਨ ਪਰਿਵਾਰ ਅਤੇ ਪਿੰਡ ਕੋਟੜਾ ਲਹਿਲ ਤੋਂ ਇਲਾਵਾ ਇਲਾਕੇ ਭਰ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਮਾਂ ਸਮੇਤ ਤਿੰਨਾਂ ਪੁੱਤਰਾਂ ਦਾ ਪਿੰਡ ਕੋਟੜਾ ਲਹਿਲ ਦੇ ਸ਼ਮਸ਼ਾਨਘਾਟ ਵਿਖੇ ਗਮਗੀਨ ਮਾਹੌਲ ਵਿਚ ਸਸਕਾਰ ਕਰ ਦਿੱਤਾ ਗਿਆ।

ਪਿੰਡ ਕੋਟੜਾ ਲਹਿਲ ਦੇ ਪੰਚ ਅਮਨਦੀਪ ਸਿੰਘ ਨੇ ਦੱਸਿਆ ਕਿ ਉਸ ਦੇ ਚਚੇਰੇ ਭਰਾ ਹਸਪ੍ਰੀਤ ਸਿੰਘ ਦੀ ਪਤਨੀ ਮਨਦੀਪ ਕੌਰ (24) ਨੂੰ ਜਣੇਪੇ ਤੋਂ ਪਹਿਲਾਂ 26 ਅਕਤੂਬਰ ਨੂੰ ਸਾਹ ਲੈਣ ਦੀ ਤਕਲੀਫ਼ ਸ਼ੁਰੂ ਹੋ ਗਈ ਸੀ, ਜਿਸ ਕਰ ਕੇ ਪਰਿਵਾਰ ਵੱਲੋਂ ਮਨਦੀਪ ਕੌਰ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿਥੇ ਦੇਰ ਸ਼ਾਮ ਕਰੀਬ 7.30 ਵਜੇ ਡਾਕਟਰਾਂ ਨੇ ਉਸ ਦੇ ਪੇਟ ਦਾ ਅਪ੍ਰੇਸ਼ਨ ਕਰ ਕੇ 3 ਪੁੱਤਰਾਂ ਨੂੰ ਜਨਮ ਦਿਵਾਇਆ, ਜਿਨ੍ਹਾਂ ਵਿਚੋਂ 2 ਪੁੱਤਰ ਮ੍ਰਿਤਕ ਪਾਏ ਗਏ ਅਤੇ ਤੀਜੇ ਪੁੱਤਰ ਨੇ ਵੀ 4-5 ਮਿੰਟ ਔਖੇ ਸਾਹ ਲੈਣ ਤੋਂ ਬਾਅਦ ਦਮ ਤੋੜ ਦਿੱਤਾ।

ਪੁੱਤਰਾਂ ਦੀ ਮੌਤ ਤੋਂ 6 ਘੰਟੇ ਬਾਅਦ ਰਾਤ ਦੇ ਕਰੀਬ 2 ਵਜੇ ਉਸ ਦੀ ਭਰਜਾਈ ਮਨਦੀਪ ਕੌਰ (24) ਨੇ ਵੀ ਦਮ ਤੋੜ ਦਿੱਤਾ। ਉਨ੍ਹਾਂ ਦੱਸਿਆ ਕਿ ਮਨਦੀਪ ਕੌਰ ਚੰਗੇ ਸੁਭਾਅ ਵਾਲੀ ਔਰਤ ਸੀ। ਉਸ ਦੀ ਮੌਤ ਨਾਲ ਪਰਿਵਾਰ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

ਇਹ ਵੀ ਪੜ੍ਹੋ : Punjab Breaking Live Updates: ਕੌਣ ਹੋਵੇਗਾ SGPC ਦਾ ਪ੍ਰਧਾਨ? ਚੋਣ ਲਈ ਜਨਰਲ ਇਜਲਾਸ ਮੀਟਿੰਗ ਅੱਜ, ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ

 

Read More
{}{}