Home >>Punjab

Fazilka News: ਮੋਟਰਸਾਈਕਲ ਚੋਰ ਗਿਰੋਹ ਦਾ ਪਰਦਾਫਾਸ਼; ਚਿੱਟਾ ਖ਼ਰੀਦਣ ਲਈ ਕਰਦੇ ਸਨ ਚੋਰੀਆਂ

ਫਾਜ਼ਿਲਕਾ ਪੁਲਿਸ ਨੇ ਚੋਰੀ ਦੇ 19 ਮੋਟਰਸਾਈਕਲ ਬਰਾਮਦ ਕਰਕੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਫੜ੍ਹੇ ਗਏ ਮੁਲਜ਼ਮ ਪਿਛਲੇ ਲੰਮੇ ਸਮੇਂ ਤੋਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਸਨ। ਹਾਲਾਂਕਿ ਪੁਲਿਸ ਮੁਤਾਬਕ ਇਨ੍ਹਾਂ ਚਾਰਾਂ ਵਿੱਚੋਂ ਉਹ ਵਿਅਕਤੀ ਵੀ ਸ਼ਾਮਲ ਹੈ ਜੋ ਇਨ੍ਹਾਂ ਤੋਂ ਚੋਰੀ ਦੇ ਮੋਟਰਸਾਈਕਲ ਖ਼ਰੀਦਦਾ ਸੀ। ਮੁ

Advertisement
Fazilka News: ਮੋਟਰਸਾਈਕਲ ਚੋਰ ਗਿਰੋਹ ਦਾ ਪਰਦਾਫਾਸ਼; ਚਿੱਟਾ ਖ਼ਰੀਦਣ ਲਈ ਕਰਦੇ ਸਨ ਚੋਰੀਆਂ
Ravinder Singh|Updated: Jun 30, 2024, 03:12 PM IST
Share

Fazilka News: ਫਾਜ਼ਿਲਕਾ ਪੁਲਿਸ ਨੇ ਚੋਰੀ ਦੇ 19 ਮੋਟਰਸਾਈਕਲ ਬਰਾਮਦ ਕਰਕੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਫੜ੍ਹੇ ਗਏ ਮੁਲਜ਼ਮ ਪਿਛਲੇ ਲੰਮੇ ਸਮੇਂ ਤੋਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਸਨ। ਹਾਲਾਂਕਿ ਪੁਲਿਸ ਮੁਤਾਬਕ ਇਨ੍ਹਾਂ ਚਾਰਾਂ ਵਿੱਚੋਂ ਉਹ ਵਿਅਕਤੀ ਵੀ ਸ਼ਾਮਲ ਹੈ ਜੋ ਇਨ੍ਹਾਂ ਤੋਂ ਚੋਰੀ ਦੇ ਮੋਟਰਸਾਈਕਲ ਖ਼ਰੀਦਦਾ ਸੀ।

ਮੁਲਜ਼ਮਾਂ ਮੁਤਾਬਕ ਮਿਹਨਤ ਦੀ ਕਮਾਈ ਨਾਲ ਨਸ਼ਾ ਖ਼ਰੀਦਿਆ ਨਹੀਂ ਜਾ ਰਿਹਾ ਸੀ, ਜਿਸ ਦੇ ਚੱਲਦੇ ਉਹ ਚੋਰੀਆਂ ਕਰਨ ਲੱਗ ਪਏ। ਫਿਲਹਾਲ ਪੁਲਿਸ ਵੱਲੋਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾਵੇਗੀ।

ਫਾਜ਼ਿਲਕਾ ਦੇ ਸਿਟੀ ਥਾਣਾ ਐਸਐਚਓ ਲੇਖਰਾਜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲਗਾਤਾਰ ਫਾਜ਼ਿਲਕਾ ਸ਼ਹਿਰ ਵਿੱਚ ਬਾਈਕ ਚੋਰੀ ਦੀਆਂ ਸ਼ਿਕਾਇਤਾਂ ਮਿਲਣ ਤੋਂ ਬਾਅਦ ਪੁਲਿਸ ਨੇ ਸਖ਼ਤੀ ਨਾਲ ਕਾਰਵਾਈ ਕਰਦੇ ਹੋਏ ਇੱਕ ਹਫ਼ਤੇ ਵਿੱਚ ਚੋਰੀ ਦੇ 30 ਮੋਟਰਸਾਈਕਲ ਬਰਾਮਦ ਕੀਤੇ ਹਨ।

ਪਹਿਲਾ 11 ਮੋਟਰਸਾਈਕਲ ਬਰਾਮਦ ਕਰਕੇ 4 ਲੋਕਾਂ ਨੂੰ ਫੜਿਆ ਸੀ ਅਤੇ ਹੁਣ 19 ਮੋਟਰਸਾਈਕਲ ਬਰਾਮਦ ਕਰਕੇ ਚਾਰ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜ੍ਹੇ ਗਏ ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ, ਵਿਜੈ ਕੁਮਾਰ, ਗੁਰਮੇਲ ਸਿੰਘ ਅਤੇ ਜਗਸੀਰ ਸਿੰਘ ਦੇ ਰੂਪ ਵਿੱਚ ਹੋਈ ਹੈ।

ਐਸਐਚਓ ਦਾ ਕਹਿਣਾ ਹੈ ਕਿ ਚਾਰ ਮੁਲਜ਼ਮਾਂ ਵਿੱਚ ਚੋਰੀ ਦੇ ਮੋਟਰਸਾਈਕਲ ਖ਼ਰੀਦਣ ਵਾਲਾ ਵੀ ਸ਼ਾਮਿਲ ਹੈ। ਫਿਲਹਾਲ ਮੁਲਜ਼ਮਾਂ ਨੂੰ ਅਦਾਲਤ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਅਤੇ ਪੁੱਛਗਿੱਛ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।

ਇਹ ਵੀ ਪੜ੍ਹੋ : India win world cup 2024: ਰੋਮਾਂਚ ਨਾਲ ਭਰੇ ਫਾਈਨਲ ਵਿੱਚ ਭਾਰਤ ਦੀ ਜਿੱਤ, ਦੱਖਣੀ ਅਫਰੀਕਾ ਨੂੰ 7 ਦੌੜਾ ਨਾਲ ਹਰਾਇਆ

ਉਧਰ ਮੁਲਜ਼ਮ ਦਾ ਕਹਿਣਾ ਹੈ ਕਿ ਨਸ਼ੇ ਦੀ ਸਪਲਾਈ ਉਨ੍ਹਾਂ ਵੱਲੋਂ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਸੀ। ਮਿਹਨਤ ਦੀ ਕਮਾਈ ਨਾਲ ਉਹ ਨਸ਼ਾ ਖ਼ਰੀਦ ਨਹੀਂ ਪਾ ਰਹੇ ਸਨ, ਜਿਸ ਕਾਰਨ ਉਨ੍ਹਾਂ ਨੇ ਚੋਰੀ ਦਾ ਰਸਤਾ ਅਪਣਾਇਆ ਅਤੇ ਲੱਖਾਂ ਦੇ ਮੋਟਰਸਾਈਕਲ ਚੋਰੀ ਕਰਕੇ ਹਜ਼ਾਰਾਂ ਰੁਪਏ ਵਿੱਚ ਵੇਚ ਦਿੱਤੇ ਹਨ।

ਇਹ ਵੀ ਪੜ੍ਹੋ : Mohali Fraud: ਵਿਦੇਸ਼ ਭੇਜਣ ਦੇ ਨਾਮ 'ਤੇ 55 ਲੱਖ ਰੁਪਏ ਦੀ ਠੱਗੀ, ਕੰਪਨੀ ਨੂੰ ਲੱਗੇ ਤਾਲੇ, ਮਾਲਕ ਹੋਇਆ ਫਰਾਰ

Read More
{}{}