Home >>Punjab

Muktsar News: ਐਮਪੀ ਅੰਮ੍ਰਿਤਪਾਲ ਸਿੰਘ ਦੀ ਨਵੀਂ ਸਿਆਸੀ ਪਾਰਟੀ ਦਾ ਐਲਾਨ; 'ਅਕਾਲੀ ਦਲ ਵਾਰਿਸ ਪੰਜਾਬ ਦੇ' ਦਾ ਆਗ਼ਾਜ਼

Muktsar News: ਮਾਘੀ ਦਾ ਮੇਲਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਸਿਆਸੀ ਕਾਨਫਰੰਸਾਂ ਚੱਲ ਰਹੀਆਂ ਹਨ। ਇਸ ਦੌਰਾਨ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਨਵੀਂ ਸਿਆਸੀ ਪਾਰਟੀ ਦਾ ਐਲਾਨ ਕੀਤਾ ਗਿਆ।

Advertisement
Muktsar News: ਐਮਪੀ ਅੰਮ੍ਰਿਤਪਾਲ ਸਿੰਘ ਦੀ ਨਵੀਂ ਸਿਆਸੀ ਪਾਰਟੀ ਦਾ ਐਲਾਨ; 'ਅਕਾਲੀ ਦਲ ਵਾਰਿਸ ਪੰਜਾਬ ਦੇ' ਦਾ ਆਗ਼ਾਜ਼
Ravinder Singh|Updated: Jan 14, 2025, 04:07 PM IST
Share

Muktsar News: ਮਾਘੀ ਦਾ ਮੇਲਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਸਿਆਸੀ ਕਾਨਫਰੰਸਾਂ ਚੱਲ ਰਹੀਆਂ ਹਨ। ਇਸ ਦੌਰਾਨ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਨਵੀਂ ਸਿਆਸੀ ਪਾਰਟੀ ਦਾ ਐਲਾਨ ਕੀਤਾ ਗਿਆ। ਨਵੀਂ ਪਾਰਟੀ ਦਾ ਨਾਮ 'ਅਕਾਲੀ ਦਲ ਵਾਰਿਸ ਪੰਜਾਬ ਦੇ' ਹੋਵੇਗਾ। ਸੰਸਦ ਮੈਂਬਰ ਅੰਮ੍ਰਿਤਪਾਲ ਪਾਰਟੀ ਦੇ ਪ੍ਰਧਾਨ ਹੋਣਗੇ।

ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਨੂੰ ਪਾਰਟੀ ਦਾ ਪ੍ਰਧਾਨ ਬਣਾਇਆ ਗਿਆ ਹੈ। ਅੰਮ੍ਰਿਤਪਾਲ ਇਸ ਸਮੇਂ ਜੇਲ੍ਹ ਵਿੱਚ ਹੋਣ ਕਾਰਨ ਪਾਰਟੀ ਨੂੰ ਚਲਾਉਣ ਲਈ ਕਮੇਟੀ ਬਣਾਈ ਗਈ ਹੈ। ਇਸ ਦੌਰਾਨ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਅਤੇ ਫਰੀਦਕੋਟ ਤੋਂ ਆਜ਼ਾਦ ਸੰਸਦ ਮੈਂਬਰ ਸਰਬਜੀਤ ਸਿੰਘ ਵੀ ਮੌਜੂਦ ਸਨ।

ਪਾਰਟੀ ਆਗੂ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਦੱਸਿਆ ਕਿ ਪਾਰਟੀ ਲਈ 3 ਨਾਂ ਚੋਣ ਕਮਿਸ਼ਨ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚ ਇਸ ਨਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਦੋ ਵਿਚਾਰਧਾਰਾਵਾਂ ਵਿਚਾਲੇ ਜੰਗ ਹੈ। ਦਿੱਲੀ ਦੀ ਇੱਕ ਵਿਚਾਰਧਾਰਾ ਹੈ, ਜੋ ਕਿਸਾਨਾਂ ਦੀ ਜਾਨ ਲੈ ਰਹੀ ਹੈ। ਦਿੱਲੀ ਦੀ ਸੋਚ ਸਿੱਖ ਕੌਮ ਦਾ ਨੁਕਸਾਨ ਕਰ ਰਹੀ ਹੈ।

ਦਿੱਲੀ ਦੀ ਵਿਚਾਰਧਾਰਾ ਸਿੱਖਾਂ ਨੂੰ ਬੰਦੀ ਬਣਾ ਕੇ ਰੱਖਣਾ ਚਾਹੁੰਦੀ ਹੈ। ਦਿੱਲੀ ਦੀ ਸੋਚ ਭਾਈਚਾਰੇ ਅਤੇ ਪੰਜਾਬ ਦਾ ਨੁਕਸਾਨ ਕਰ ਰਹੀ ਹੈ। ਦਿੱਲੀ ਦੀ ਸੋਚ ਪੰਜਾਬ ਦੇ ਪਾਣੀਆਂ ਨੂੰ ਲੁੱਟਣਾ ਚਾਹੁੰਦੀ ਹੈ। ਇਸ ਦੇ ਨਾਲ ਹੀ ਅੰਮ੍ਰਿਤਪਾਲ ਦੀ ਪਾਰਟੀ ਤੋਂ ਸਭ ਤੋਂ ਵੱਧ ਨੁਕਸਾਨ ਅਕਾਲੀ ਦਲ (ਬਾਦਲ) ਨੂੰ ਹੋ ਸਕਦਾ ਹੈ। ਜੋ ਹੁਣ ਤੱਕ ਪੰਥਕ ਸਿਆਸਤ ਦਾ ਸਭ ਤੋਂ ਵੱਡਾ ਚਿਹਰਾ ਸੀ ਪਰ ਹੁਣ ਨਵੇਂ ਅਕਾਲੀ ਦਲ ਦੀ ਚੁਣੌਤੀ ਦਾ ਸਾਹਮਣਾ ਕਰੇਗਾ।

ਇਸ ਮੌਕੇ ਪਾਰਟੀ ਦੇ ਗਠਨ ਨੂੰ ਲੈ ਕੇ ਕਈ ਮਤੇ ਪਾਸ ਕੀਤੇ ਗਏ।  ਅੰਮ੍ਰਿਤਪਾਲ ਸਿੰਘ ਨੂੰ ਇਸ ਦਾ ਮੁੱਖ ਸੇਵਾਦਾਰ ਥਾਪਿਆ ਗਿਆ ਹੈ। ਆਉਣ ਵਾਲੇ ਸਮੇਂ ਵਿਚ ਪਾਰਟੀ ਦੇ ਰੈਗੂਲਰ ਪ੍ਰਧਾਨ ਦੀ ਚੋਣ ਤਕ ਇਸ ਪਾਰਟੀ ਦੀ ਅਗਵਾਈ 5 ਮੈਂਬਰੀ ਕਮੇਟੀ ਕਰੇਗੀ, ਜਿਸ ਵਿਚ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ, ਸੰਸਦ ਮੈਂਬਰ ਭਾਈ ਸਰਬਜੀਤ ਸਿੰਘ ਖ਼ਾਲਸਾ, ਅਮਰਜੀਤ ਸਿੰਘ, ਹਰਭਜਨ ਸਿੰਘ ਤੁੜ ਤੇ ਸੁਰਜੀਤ ਸਿੰਘ ਹੋਣਗੇ। 
ਇਸ ਦੇ ਨਾਲ ਹੀ ਪਾਰਟੀ ਵਿਚ ਭਰਤੀ ਲਈ ਭਰਤੀ ਕਮੇਟੀ, ਸੰਵਿਧਾਨ ਘੜਨੀ ਤੇ ਏਜੰਡਾ ਕਮੇਟੀ ਦਾ ਵੀ ਗਠਨ ਕੀਤਾ ਗਿਆ ਹੈ। ਉਕਤ 5 ਮੈਂਬਰੀ ਕਾਰਜਕਾਰੀ ਕਮੇਟੀ ਵੱਲੋਂ ਪਾਰਟੀ ਦਾ ਜਥੇਬੰਦਕ ਢਾਂਚਾ ਉਸਾਰਨ ਲਈ ਬਣਨ ਵਾਲੀਆਂ ਸਬ ਕਮੇਟੀਆਂ ਦੀ ਨਿਗਰਾਨੀ ਕਰਨ ਦੇ ਨਾਲ-ਨਾਲ ਜਥੇਬੰਦਕ ਕਾਰਵਾਈਆਂ ਚਲਾਈਆਂ ਜਾਣਗੀਆਂ। 

 

Read More
{}{}