Home >>Punjab

Amritsar News: ਅੰਮ੍ਰਿਤਪਾਲ ਸਿੰਘ ਦੇ ਸਾਥੀ ਪੱਪਲਪ੍ਰੀਤ ਨੂੰ ਪੰਜਾਬ ਲਿਆਂਦਾ, ਅਜਨਾਲਾ ਅਦਾਲਤ ਵਿੱਚ ਹੋਵੇਗੀ ਪੇਸ਼ੀ

Amritsar News: ਅਸਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਹਿਯੋਗੀ ਪੱਪਲਪ੍ਰੀਤ 'ਤੇ ਲਗਾਈ ਗਈ NSA ਮਿਆਦ ਦੀ ਮਿਆਦ ਖਤਮ ਹੋਣ ਤੋਂ ਬਾਅਦ ਪੰਜਾਬ ਪੁਲਿਸ ਉਸਨੂੰ ਡਿਬਰੂਗੜ੍ਹ ਤੋਂ ਅੰਮ੍ਰਿਤਸਰ ਹਵਾਈ ਅੱਡੇ 'ਤੇ ਲੈ ਆਈ।

Advertisement
Amritsar News: ਅੰਮ੍ਰਿਤਪਾਲ ਸਿੰਘ ਦੇ ਸਾਥੀ ਪੱਪਲਪ੍ਰੀਤ ਨੂੰ ਪੰਜਾਬ ਲਿਆਂਦਾ, ਅਜਨਾਲਾ ਅਦਾਲਤ ਵਿੱਚ ਹੋਵੇਗੀ ਪੇਸ਼ੀ
Ravinder Singh|Updated: Apr 11, 2025, 01:57 PM IST
Share

Amritsar News: ਅਸਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਹਿਯੋਗੀ ਪੱਪਲਪ੍ਰੀਤ 'ਤੇ ਲਗਾਈ ਗਈ NSA ਮਿਆਦ ਦੀ ਮਿਆਦ ਖਤਮ ਹੋਣ ਤੋਂ ਬਾਅਦ ਪੰਜਾਬ ਪੁਲਿਸ ਉਸਨੂੰ ਡਿਬਰੂਗੜ੍ਹ ਤੋਂ ਅੰਮ੍ਰਿਤਸਰ ਹਵਾਈ ਅੱਡੇ 'ਤੇ ਲੈ ਆਈ। ਹਵਾਈ ਅੱਡੇ ਤੋਂ ਪੰਜਾਬ ਪੁਲਿਸ ਉਸਨੂੰ ਰਾਜਾਸਾਂਸੀ ਪੁਲਿਸ ਸਟੇਸ਼ਨ ਲੈ ਜਾਵੇਗੀ ਜਿੱਥੇ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ। ਅਜਨਾਲਾ ਪੁਲਿਸ ਟੀਮ ਪੱਪਲਪ੍ਰੀਤ ਸਿੰਘ ਨੂੰ ਪੰਜਾਬ ਲਿਆਉਣ ਲਈ ਡਿਬਰੂਗੜ੍ਹ ਗਈ ਸੀ।

ਟਰਾਂਜ਼ਿਟ ਰਿਮਾਂਡ ਮਿਲਣ ਤੋਂ ਬਾਅਦ ਪੱਪਲਪ੍ਰੀਤ ਨੂੰ ਪੰਜਾਬ ਲਿਆਂਦਾ ਗਿਆ ਹੈ। ਉਸਨੂੰ ਅਜਨਾਲਾ ਪੁਲਿਸ ਸਟੇਸ਼ਨ 'ਤੇ ਹਮਲੇ ਦੇ ਸਬੰਧ ਵਿੱਚ ਦਰਜ ਐਫਆਈਆਰ ਨੰਬਰ 39 ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਸਨੂੰ ਅਜਨਾਲਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਜਾਣਕਾਰੀ ਅਨੁਸਾਰ ਤੁਹਾਨੂੰ ਦੱਸ ਦੇਈਏ ਕਿ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ। ਐਨਐਸਏ ਦੀ ਮਿਆਦ 22 ਅਪ੍ਰੈਲ ਨੂੰ ਖਤਮ ਹੋ ਜਾਵੇਗੀ।

ਪੱਪਲਪ੍ਰੀਤ ਨੂੰ ਰਾਸ਼ਟਰੀ ਸੁਰੱਖਿਆ ਐਕਟ (ਐਨਐਸਏ) ਤਹਿਤ ਅੰਮ੍ਰਿਤਪਾਲ ਸਿੰਘ ਦੇ ਨਾਲ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਕੀਤਾ ਗਿਆ ਸੀ। ਹੁਣ ਉਸ ਤੋਂ NSA ਹਟਾਏ ਜਾਣ ਤੋਂ ਬਾਅਦ ਪੰਜਾਬ ਪੁਲਿਸ ਉਸ ਨੂੰ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਹਵਾਈ ਅੱਡੇ 'ਤੇ ਲੈ ਆਈ।  ਅੰਮ੍ਰਿਤਸਰ ਹਵਾਈ ਅੱਡੇ 'ਤੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਪੱਪਲਪ੍ਰੀਤ ਨੂੰ ਹਵਾਈ ਅੱਡੇ ਤੋਂ ਸਿੱਧਾ ਇੱਕ ਬਖਤਰਬੰਦ ਪੁਲਿਸ ਗੱਡੀ ਵਿੱਚ ਪੁਲਿਸ ਸਟੇਸ਼ਨ ਲਿਜਾਇਆ ਗਿਆ।

ਉਸ ਨੂੰ ਹੁਣ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਅੰਮ੍ਰਿਤਸਰ ਦੀ ਅਜਨਾਲਾ ਪੁਲਿਸ ਟੀਮ ਪੱਪਲਪ੍ਰੀਤ ਸਿੰਘ ਨੂੰ ਪੰਜਾਬ ਲਿਆਉਣ ਲਈ ਡਿਬਰੂਗੜ੍ਹ ਗਈ ਸੀ। ਟਰਾਂਜ਼ਿਟ ਰਿਮਾਂਡ ਮਿਲਣ ਤੋਂ ਬਾਅਦ ਪੱਪਲਪ੍ਰੀਤ ਨੂੰ ਪੰਜਾਬ ਲਿਆਂਦਾ ਗਿਆ ਹੈ।  ਪੰਜਾਬ ਪੁਲਿਸ ਨੇ ਪੱਪਲਪ੍ਰੀਤ ਨੂੰ ਅਜਨਾਲਾ ਥਾਣੇ 'ਤੇ ਹਮਲੇ ਦੇ ਸਬੰਧ ਵਿੱਚ ਦਰਜ ਐਫਆਈਆਰ ਨੰਬਰ 39 ਤਹਿਤ ਗ੍ਰਿਫ਼ਤਾਰ ਕੀਤਾ ਹੈ।

ਪੱਪਲਪ੍ਰੀਤ ਨੂੰ ਸ਼ਨੀਵਾਰ ਨੂੰ ਅਜਨਾਲਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਕਾਬਿਲੇਗੌਰ ਹੈ ਕਿ ਜਦੋਂ ਪੁਲਿਸ ਅੰਮ੍ਰਿਤਪਾਲ ਸਿੰਘ ਦੀ ਭਾਲ ਕਰ ਰਹੀ ਸੀ ਤਾਂ ਪੱਪਲਪ੍ਰੀਤ ਸਿੰਘ ਹੀ ਉਨ੍ਹਾਂ ਦੀ ਗ੍ਰਿਫਤਾਰੀ ਤੱਕ ਉਨ੍ਹਾਂ ਦੇ ਨਾਲ ਸੀ। ਉਹ ਅੰਮ੍ਰਿਤਪਾਲ ਸਿੰਘ ਦੇ ਨਾਲ ਵੱਖ-ਵੱਖ ਸ਼ਹਿਰਾਂ ਰਾਹੀਂ ਨੇਪਾਲ ਵੱਲ ਨਿਕਲ ਰਿਹਾ ਸੀ। ਇਸ ਸਬੰਧ ਵਿੱਚ ਉਨ੍ਹਾਂ ਦੀਆਂ ਕਈ ਫੋਟੋਆਂ ਤੇ ਵੀਡੀਓ ਵੀ ਜਾਰੀ ਕੀਤੀਆਂ ਗਈਆਂ ਸਨ।

Read More
{}{}