Home >>Punjab

Amritpal Singh: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀ ਡਿਬਰੂਗੜ੍ਹ ਜੇਲ੍ਹ ਤੋਂ ਲਿਆਂਦੇ ਜਾਣਗੇ ਪੰਜਾਬ

Amritpal Singh: ਡਿਬਰੂਗੜ੍ਹ ਦੀ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। 

Advertisement
Amritpal Singh: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀ ਡਿਬਰੂਗੜ੍ਹ ਜੇਲ੍ਹ ਤੋਂ ਲਿਆਂਦੇ ਜਾਣਗੇ ਪੰਜਾਬ
Ravinder Singh|Updated: Mar 16, 2025, 05:37 PM IST
Share

Amritpal Singh: ਅਸਾਮ ਦੇ ਡਿਬਰੂਗੜ੍ਹ ਦੀ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਅੰਮ੍ਰਿਤਪਾਲ ਸਿੰਘ ਨਾਲ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਉਸ ਦੇ ਸਾਥੀਆਂ ਨੂੰ ਪੁਲਿਸ ਪੰਜਾਬ ਲਿਆਉਣ ਦੀ ਤਿਆਰੀ ਵਿੱਚ ਹੈ। ਦਰਅਸਲ ਵਿੱਚ ਅੰਮ੍ਰਿਤਪਾਲ ਸਿੰਘ ਸਾਥੀਆਂ ਉਤੇ ਪੰਜਾਬ ਪੁਲਿਸ ਸ਼ਿਕੰਜਾ ਕੱਸਣ ਜਾ ਰਹੀ ਹੈ। NSA ਹਟਾ ਕੇ ਉਸ ਦੇ ਸਾਥੀਆਂ ਨੂੰ ਪੰਜਾਬ ਲਿਆਂਦਾ ਜਾਵੇਗਾ।

ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਜਲਦੀ ਹੀ ਪੰਜਾਬ ਲਿਆਂਦਾ ਜਾਵੇਗਾ। ਪੰਜਾਬ ਸਰਕਾਰ ਨੇ ਇਨ੍ਹਾਂ ਸਾਰਿਆਂ 'ਤੇ ਨੈਸ਼ਨਲ ਸਕਿਓਰਿਟੀ ਐਕਟ (ਐੱਨ. ਐੱਸ. ਏ.) ਜਾਰੀ ਰੱਖਣ ਤੋਂ ਇਨਕਾਰ ਕਰ ਦਿੱਤਾ ਹੈ। ਭਲਕੇ ਤੋਂ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਪੰਜਾਬ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ।

ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਅਤੇ ਉਸ ਦਾ ਸਾਥੀ ਪੱਪਲਪ੍ਰੀਤ ਸਿੰਘ ਫਿਲਹਾਲ ਡਿਬਰੂਗੜ੍ਹ ਜੇਲ੍ਹ 'ਚ ਹੀ ਰਹਿਣਗੇ, ਕਿਉਂਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਚੱਲ ਰਹੇ ਇਨ੍ਹਾਂ ਦੇ ਐੱਨਐੱਸਏ ਮਾਮਲੇ ਦੀ ਅਗਲੀ ਸੁਣਵਾਈ 22 ਮਾਰਚ ਨੂੰ ਹੋਣੀ ਹੈ, ਜਿਸ ਤੋਂ ਬਾਅਦ ਸਰਕਾਰ ਅੱਗੇ ਦਾ ਫੈਸਲਾ ਕਰੇਗੀ।

ਪੰਜਾਬ ਪੁਲਿਸ ਬਾਕੀ ਸਾਰੇ 7 ਨੂੰ ਡਿਬਰੂਗੜ੍ਹ ਜੇਲ੍ਹ ਤੋਂ ਗ੍ਰਿਫ਼ਤਾਰ ਕਰਕੇ ਪੰਜਾਬ ਲਿਆਵੇਗੀ ਅਤੇ ਪੰਜਾਬ ਦੇ ਥਾਣਿਆਂ ਵਿੱਚ ਦਰਜ ਸਾਰੇ ਕੇਸਾਂ ਵਿੱਚ ਕਾਰਵਾਈ ਕਰੇਗੀ। ਇਹ ਸਾਰੇ ਮੁਲਜ਼ਮ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ ਅਤੇ ਹੁਣ ਇਨ੍ਹਾਂ ਨੂੰ ਪੰਜਾਬ ਦੀਆਂ ਜੇਲ੍ਹਾਂ ਵਿੱਚ ਤਬਦੀਲ ਕੀਤਾ ਜਾਵੇਗਾ।

ਇਹ ਵੀ ਪੜ੍ਹੋ : Amritsar News: ਹਵਾਲਾ ਰੈਕੇਟ ਦਾ ਪਰਦਾਫਾਸ਼; 17 ਲੱਖ ਤੋਂ ਵਧ ਨਕਦੀ ਤੇ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ

ਪੰਜਾਬ ਪੁਲਿਸ ਇਹ ਕਾਰਵਾਈ ਅਜਨਾਲਾ ਥਾਣੇ ਹਮਲੇ ਦੇ ਮਾਮਲੇ ਵਿੱਚ ਕਰਨ ਜਾ ਰਹੀ ਹੈ। ਕੱਲ੍ਹ ਸਾਰੇ ਬੰਦੀਆਂ ਨੂੰ ਅਸਮ ਦੀ ਡਿਬਰੂਗੜ੍ਹ ਦੀ ਜੇਲ੍ਹ ਤੋਂ ਪੰਜਾਬ ਲਿਆਂਦਾ ਜਾਵੇਗਾ। ਵਾਰਿਸ ਪੰਜਾਬ ਦੇ ਮੁਖੀ ਦੀ ਅਗਵਾਈ ਵਿੱਚ ਘਾਤਕ ਹਥਿਆਰਾਂ ਨਾਲ ਲੈਸ 200-250 ਲੋਕਾਂ ਦੀ ਭੀੜ ਨੇ ਆਪਣੇ ਇਕ ਸਾਥੀ ਨੂੰ ਹਿਰਾਸਤ ਵਿਚੋਂ ਛੁਡਵਾਉਣ ਲਈ ਪੁਲਿਸ ਸਟੇਸ਼ਨ ਉਤੇ ਹਮਲਾ ਕੀਤਾ ਸੀ।

ਇਹ ਵੀ ਪੜ੍ਹੋ : NASA: ਪੁਲਾੜ ਸਟੇਸ਼ਨ ਉਤੇ ਪੁੱਜਿਆ ਕਰੂ-10 ਮਿਸ਼ਨ; ਜਾਣੋ ਸੁਨੀਤਾ ਵਿਲੀਅਮਸ ਤੇ ਵਿਲਮੋਰ ਕਦੋਂ ਹੋਣਗੇ ਧਰਤੀ ਲਈ ਰਵਾਨਾ

 

Read More
{}{}