Harsimrat Badal: ਟੂਰਿਸਟ ਵੀਜ਼ੇ 'ਤੇ ਅਬੂ ਧਾਬੀ ਗਏ ਇੱਕ ਸਿੱਖ ਵਿਅਕਤੀ ਨੂੰ ਆਪਣੀ ਕ੍ਰਿਪਾਨ ਤੇ ਪੱਗ ਉਤਾਰਨ ਲਈ ਮਜਬੂਰ ਕੀਤਾ ਗਿਆ। ਇਸ ਘਟਨਾ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਜ਼ੋਰਦਾਰ ਨਿਖੇਧੀ ਕੀਤੀ। ਉਨ੍ਹਾਂ ਨੇ ਕਿਹਾ ਕਿ ਸਿੱਖ ਬਜ਼ੁਰਗ ਨਾਲ ਗੈਰ ਮਨੁੱਖੀ ਕੀਤਾ ਗਿਆ ਹੈ।
ਉਨ੍ਹਾਂ ਨੇ ਵਿਦੇਸ਼ ਮੰਤਰੀ ਡਾ. ਜੈਸ਼ੰਕਰ ਤੋਂ ਇਸ ਮਾਮਲੇ ਵਿੱਚ ਦਖਲ ਮੰਗ ਕੀਤੀ ਹੈ। ਉਨ੍ਹਾਂ ਨੇ ਅਪੀਲ ਕੀਤੀ ਕਿ ਵਿਦੇਸ਼ ਮੰਤਰੀ ਇਹ ਮੁੱਦਾ UAE ਸਰਕਾਰ ਕੋਲ ਉਠਾਉਣ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸੇ ਵੀ ਸਿੱਖ ਨੂੰ ਦੁਬਾਰਾ ਇਸ ਤਰ੍ਹਾਂ ਦੇ ਅਤਿਆਚਾਰ ਦਾ ਸਾਹਮਣਾ ਨਾ ਕਰਨਾ ਪਵੇ। UAE ਵਿੱਚ ਭਾਰਤੀ ਦੂਤਾਵਾਸ ਨੂੰ ਸਿਵਲ ਸਮਾਜ ਅਤੇ ਸਰਕਾਰ ਨੂੰ ਸਿੱਖ ਭਾਈਚਾਰੇ ਦੇ ਨਾਲ-ਨਾਲ ਉਨ੍ਹਾਂ ਦੇ ਧਰਮ ਦੇ ਚਿੰਨ੍ਹਾਂ ਬਾਰੇ ਵੀ ਸੰਵੇਦਨਸ਼ੀਲ ਬਣਾਉਣਾ ਚਾਹੀਦਾ ਹੈ ਤਾਂ ਜੋ ਅਜਿਹੀਆਂ ਘਟਨਾਵਾਂ ਦੁਬਾਰਾ ਨਾ ਵਾਪਰਨ।
ਇਸ ਤੋਂ ਇਲਾਵਾ ਹਿਰਾਸਤ ਵਿੱਚ ਲੈ ਕੇ ਅਪਮਾਨ ਵੀ ਕੀਤਾ ਗਿਆ। ਇਸ ਸਬੰਧ ਵਿੱਚ ਮਨਪ੍ਰੀਤ ਸਿੰਘ ਨੇ ਭਾਰਤ ਸਰਕਾਰ ਕੋਲ ਆਪਣੇ ਪਿਤਾ ਦਲਵਿੰਦਰ ਸਿੰਘ ਦੀ ਪਰੇਸ਼ਾਨੀ ਬਾਰੇ ਸ਼ਿਕਾਇਤ ਦਰਜ ਕਰਵਾਈ ਹੈ। ਕਾਬਿਲੇਗੌਰ ਹੈ ਕਿ ਹਰਿਆਣਾ ਦੇ ਕੈਥਲ ਤੋਂ ਇੱਕ ਅੰਮ੍ਰਿਤਧਾਰੀ ਸਿੱਖ ਸੀਨੀਅਰ ਨਾਗਰਿਕ ਦਲਵਿੰਦਰ ਸਿੰਘ 21 ਅਪ੍ਰੈਲ, 2025 ਨੂੰ ਟੂਰਿਸਟ ਵੀਜ਼ੇ 'ਤੇ ਅਬੂ ਧਾਬੀ ਗਿਆ ਸੀ। ਪਰੇਸ਼ਾਨੀ ਉਦੋਂ ਸ਼ੁਰੂ ਹੋਈ ਜਦੋਂ ਉਨ੍ਹਾਂ ਦਾ ਸਮੂਹ ਟੂਰ ਬੀਏਪੀਐਸ ਮੰਦਰ ਗਿਆ, ਜਿੱਥੇ ਅਬੂ ਧਾਬੀ ਪੁਲਿਸ ਨੇ ਦਲਵਿੰਦਰ ਸਿੰਘ ਨੂੰ ਰੋਕਿਆ ਅਤੇ ਕਿਰਪਾਨ ਬਾਰੇ ਪੁੱਛਗਿੱਛ ਕੀਤੀ।
ਟੂਰ ਗਾਈਡ ਅਤੇ ਮੰਦਰ ਪ੍ਰਬੰਧਨ ਦੁਆਰਾ ਪੁਲਿਸ ਨੂੰ ਪ੍ਰਤੀਕਾਂ ਦੀ ਧਾਰਮਿਕ ਮਹੱਤਤਾ ਸਮਝਾਉਣ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ, ਅਧਿਕਾਰੀ ਸਹਿਮਤ ਨਹੀਂ ਹੋਏ। ਦੱਸਿਆ ਗਿਆ ਹੈ ਕਿ ਹਿਰਾਸਤ ਦੌਰਾਨ ਦਲਵਿੰਦਰ ਸਿੰਘ ਨੂੰ ਅਣਮਨੁੱਖੀ ਹਾਲਾਤ ਵਿੱਚ ਰੱਖਿਆ ਗਿਆ ਸੀ। ਉਨ੍ਹਾਂ ਪੱਗ, ਕੜਾ ਅਤੇ ਕੰਘਾ ਜ਼ਬਰਦਸਤੀ ਉਤਾਰ ਦਿੱਤਾ ਗਿਆ ਸੀ।
ਸ਼ਾਕਾਹਾਰੀ ਹੋਣ ਦੇ ਬਾਵਜੂਦ, ਉਸਨੂੰ ਮਾਸਾਹਾਰੀ ਭੋਜਨ ਪਰੋਸਿਆ ਗਿਆ ਸੀ। ਉਸਨੂੰ ਬਿਨਾਂ ਪੱਗ ਦੇ ਨੰਗੇ ਸਿਰ ਦੇਸ਼ ਨਿਕਾਲਾ ਦਿੱਤਾ ਗਿਆ ਸੀ। ਮਨਪ੍ਰੀਤ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਭਾਰਤੀ ਨਾਗਰਿਕਾਂ ਦੇ ਨਾਲ ਖੜ੍ਹੇ ਹੋਣ ਅਤੇ ਸਿੱਖ ਭਾਈਚਾਰੇ ਦੀ ਇੱਜ਼ਤ, ਨਿਆਂ ਅਤੇ ਧਾਰਮਿਕ ਆਜ਼ਾਦੀ ਦਾ ਮਾਮਲਾ ਯੂਏਈ ਵਿੱਚ ਆਪਣੇ ਹਮਰੁਤਬਾ ਕੋਲ ਉਠਾਏ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਅਜਿਹੀਆਂ ਘਟਨਾਵਾਂ ਦੁਬਾਰਾ ਨਾ ਵਾਪਰਨ।