Home >>Punjab

Malvinder Kang: ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਲੋਕ ਸਭਾ ਵਿੱਚ ਦਿੱਤਾ ਮੁਲਤਵੀ ਨੋਟਿਸ

Malvinder Kang: ਆਮ ਆਦਮੀ ਪਾਰਟੀ ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਪੰਜਾਬ ਵਿੱਚ ਡਰੋਨ ਰਾਹੀਂ ਪਾਕਿਸਤਾਨ ਵੱਲੋਂ ਨਸ਼ਿਆਂ ਦੀ ਤਸਕਰੀ ਦੇ ਮੁੱਦੇ ਉਤੇ ਮੁਲਤਵੀ ਨੋਟਿਸ ਦਾਇਰ ਕਰਕੇ ਇਸ ਵਿਸ਼ੇ ’ਤੇ ਬਹਿਸ ਦੀ ਮੰਗ ਕੀਤੀ ਹੈ।

Advertisement
Malvinder Kang: ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਲੋਕ ਸਭਾ ਵਿੱਚ ਦਿੱਤਾ ਮੁਲਤਵੀ ਨੋਟਿਸ
Ravinder Singh|Updated: Mar 11, 2025, 01:35 PM IST
Share

Malvinder Kang: ਆਮ ਆਦਮੀ ਪਾਰਟੀ ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਪੰਜਾਬ ਵਿੱਚ ਡਰੋਨ ਰਾਹੀਂ ਪਾਕਿਸਤਾਨ ਵੱਲੋਂ ਨਸ਼ਿਆਂ ਦੀ ਤਸਕਰੀ ਦੇ ਮੁੱਦੇ ਉਤੇ ਮੁਲਤਵੀ ਨੋਟਿਸ ਦਾਇਰ ਕਰਕੇ ਇਸ ਵਿਸ਼ੇ ’ਤੇ ਬਹਿਸ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਵੇਲੇ ਨਸ਼ਾ ਤਸਕਰੀ ਦੀ ਮੁਹਿੰਮ ਚਲਾਈ ਜਾ ਰਹੀ ਹੈ। ਅਜਿਹੇ 'ਚ ਇਸ ਮੁੱਦੇ 'ਤੇ ਚਰਚਾ ਜ਼ਰੂਰੀ ਹੈ।

ਮੁੱਖ ਮੰਤਰੀ ਪੰਜਾਬ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਵੀ ਪੱਤਰ ਲਿਖਿਆ
ਲੋਕ ਸਭਾ ਦੇ ਸਕੱਤਰ ਜਨਰਲ ਨੂੰ ਭੇਜੇ ਪ੍ਰਸਤਾਵ ਵਿੱਚ ਮਲਵਿੰਦਰ ਸਿੰਘ ਕੰਗ ਨੇ ਕਿਹਾ ਹੈ - "ਮੈਂ ਸਾਡੇ ਦੇਸ਼ ਵਿੱਚ ਖਾਸ ਕਰਕੇ ਪੰਜਾਬ ਅਤੇ ਪਾਕਿਸਤਾਨ ਦੀ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਨਸ਼ਿਆਂ ਦੀ ਤਸਕਰੀ ਦੇ ਇਰਾਦੇ ਨਾਲ ਵੱਧ ਰਹੀਆਂ ਡਰੋਨ ਗਤੀਵਿਧੀਆਂ ਬਾਰੇ ਇੱਕ ਮੁਲਤਵੀ ਮਤਾ ਪੇਸ਼ ਕਰਨਾ ਚਾਹਾਂਗਾ।"

ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗ੍ਰਹਿ ਮੰਤਰੀ ਨੂੰ ਪੱਤਰ ਲਿਖ ਕੇ ਕੌਮਾਂਤਰੀ ਸਰਹੱਦ 'ਤੇ ਡਰੋਨਾਂ ਰਾਹੀਂ ਨਸ਼ੀਲੇ ਪਦਾਰਥਾਂ ਦੀ ਹੋ ਰਹੀ ਗੈਰ-ਕਾਨੂੰਨੀ ਤਸਕਰੀ 'ਤੇ ਡੂੰਘੀ ਚਿੰਤਾ ਪ੍ਰਗਟਾਈ ਸੀ। ਹੁਣ ਪੰਜਾਬ ਸਰਕਾਰ ਨੇ ਨਸ਼ਾ ਮੁਕਤ ਅਤੇ ਖੁਸ਼ਹਾਲ ਪੰਜਾਬ ਬਣਾਉਣ ਦੇ ਮੰਤਵ ਨਾਲ ਨਸ਼ਾ ਵਿਰੋਧੀ ਮੁਹਿੰਮ ਵਿੱਢੀ ਹੈ।

ਮੈਂ ਸਰਕਾਰ ਤੋਂ ਪੁੱਛਣਾ ਚਾਹੁੰਦਾ ਹਾਂ ਕਿ ਸਰਹੱਦ ਪਾਰੋਂ ਡਰੋਨ ਰਾਹੀਂ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਕੀ ਕਦਮ ਚੁੱਕੇ ਗਏ ਹਨ। ਇਹ ਤਸਕਰੀ ਸੁਰੱਖਿਆ ਉਪਾਵਾਂ ਨੂੰ ਅਣਗੌਲਿਆ ਕਰਦੀ ਹੈ ਅਤੇ ਇੱਕ ਗੰਭੀਰ ਸਮੱਸਿਆ ਬਣ ਗਈ ਹੈ, ਜੋ ਸਾਡੇ ਨੌਜਵਾਨਾਂ ਦੇ ਭਵਿੱਖ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਰਹੀ ਹੈ। ਸਪੀਕਰ ਸਾਹਿਬ, ਮੈਂ ਤੁਹਾਨੂੰ ਸਦਨ ਦੀ ਹੋਰ ਸਾਰੀਆਂ ਕਾਰਵਾਈਆਂ ਮੁਲਤਵੀ ਕਰਨ ਅਤੇ ਇਸ ਮਹੱਤਵਪੂਰਨ ਵਿਸ਼ੇ 'ਤੇ ਚਰਚਾ ਕਰਨ ਦੀ ਬੇਨਤੀ ਕਰਦਾ ਹਾਂ ਤਾਂ ਜੋ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕੀਤਾ ਜਾ ਸਕੇ।

ਪੰਜਾਬ ਸਰਕਾਰ ਨੇ ਐਂਟੀ ਡਰੋਨ ਸਿਸਟਮ ਲਗਾਇਆ
ਪੰਜਾਬ ਸਰਕਾਰ ਵੀ ਡਰੋਨ ਰਾਹੀਂ ਨਸ਼ਿਆਂ ਦੀ ਤਸਕਰੀ ਨਾਲ ਨਜਿੱਠਣ ਲਈ ਨਵੀਂ ਵਿਉਂਤਬੰਦੀ ਵਿੱਚ ਰੁੱਝੀ ਹੋਈ ਹੈ। ਪੰਜਾਬ ਸਰਕਾਰ ਹੁਣ ਆਪਣਾ ਐਂਟਰੀ ਡਰੋਨ ਸਿਸਟਮ ਲਗਾਉਣ ਵਿੱਚ ਰੁੱਝੀ ਹੋਈ ਹੈ। ਇਸ ਲਈ ਤਿੰਨ ਕੰਪਨੀਆਂ ਦੇ ਟਰਾਇਲ ਵੀ ਕਰਵਾਏ ਗਏ ਹਨ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਦਾ ਕਹਿਣਾ ਹੈ ਕਿ ਇਹ ਸਿਸਟਮ ਜਲਦੀ ਹੀ ਖਰੀਦ ਲਿਆ ਜਾਵੇਗਾ। ਇਹ ਮਾਮਲਾ ਬੀਐਸਐਫ ਨਾਲ ਵੀ ਵਿਚਾਰਿਆ ਜਾਵੇਗਾ।

Read More
{}{}