Home >>Punjab

Ravneet Singh Bittu: ਰਵਨੀਤ ਬਿੱਟੂ ਦਾ ਵੱਡਾ ਬਿਆਨ, 'ਬੇਅੰਤ ਸਿੰਘ ਜੀ ਨੇ ਪਾਰਟੀ ਲਈ ਨਹੀਂ ਦੇਸ਼ ਲਈ ਦਿੱਤਾ ਬਲੀਦਾਨ'

Ravneet Singh Bittu Latest Tweet News: ਦਾਦੇ ਬਿਅੰਤ ਸਿੰਘ ਨੂੰ ਲੈ ਕੇ ਰਵਨੀਤ ਬਿੱਟੂ ਦਾ ਵੱਡਾ ਬਿਆਨ ਦਿੱਤਾ ਹੈ 'ਬੇਅੰਤ ਸਿੰਘ ਜੀ ਨੇ ਪਾਰਟੀ ਲਈ ਨਹੀਂ ਦੇਸ਼ ਲਈ ਦਿੱਤਾ ਬਲੀਦਾਨ'  

Advertisement
Ravneet Singh Bittu: ਰਵਨੀਤ ਬਿੱਟੂ ਦਾ ਵੱਡਾ ਬਿਆਨ, 'ਬੇਅੰਤ ਸਿੰਘ ਜੀ ਨੇ ਪਾਰਟੀ ਲਈ ਨਹੀਂ ਦੇਸ਼ ਲਈ ਦਿੱਤਾ ਬਲੀਦਾਨ'
Riya Bawa|Updated: Mar 28, 2024, 10:31 AM IST
Share

Ravneet Singh Bittu News: ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਭਾਜਪਾ 'ਚ ਸ਼ਾਮਲ ਹੁੰਦੇ ਹੀ ਰੰਗ ਬਦਲ ਲਿਆ ਹੈ।  ਰਵਨੀਤ ਸਿੰਘ ਬਿੱਟੂ ਨੇ ਹਾਲ ਹੀ ਵਿੱਚ ਸਾਬਕਾ CM ਤੇ ਦਾਦੇ ਬਿਅੰਤ ਸਿੰਘ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਰਵਨੀਤ ਬਿੱਟੂ (Ravneet Singh Bittu) ਨੇ ਟਵੀਟ ਕਰ ਲਿਖਿਆ ਹੈ ਕਿ 'ਬੇਅੰਤ ਸਿੰਘ ਜੀ ਨੇ ਪਾਰਟੀ ਲਈ ਨਹੀਂ ਦੇਸ਼ ਲਈ  ਬਲੀਦਾਨ ਦਿੱਤਾ  ਹੈ।''

 ਰਵਨੀਤ ਬਿੱਟੂ ਨੇ ਟਵੀਟ 

 

ਬੀਤੇ ਦਿਨੀ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ  (Ravneet Singh Bittu)  ਬੀਜੇਪੀ 'ਚ ਸ਼ਾਮਲ ਹੋ ਗਏ ਹਨ। ਬੀਜੇਪੀ 'ਚ ਸ਼ਾਮਲ ਹੋਣ ਤੋਂ ਬਾਅਦ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਹਾਲਾਂਕਿ, ਸ਼ਾਹ ਨਾਲ ਉਨ੍ਹਾਂ ਦੀ ਮੁਲਾਕਾਤ ਸੰਖੇਪ ਰਹੀ ਅਤੇ ਕਿਹਾ ਜਾਂਦਾ ਹੈ ਕਿ ਉਨ੍ਹਾਂ ਨੇ ਬਿੱਟੂ ਦਾ ਪਾਰਟੀ ਵਿੱਚ ਸਵਾਗਤ ਕੀਤਾ ਹੈ।

ਇਸ ਤੋਂ ਪਹਿਲਾਂ ਰਵਨੀਤ ਸਿੰਘ ਬਿੱਟੂ  (Ravneet Singh Bittu)  ਨੇ ਦਾਅਵਾ ਕੀਤਾ ਹੈ ਕਿ ਕਈ ਕਾਂਗਰਸੀ ਕੌਂਸਲਰ ਅਤੇ ਸਾਬਕਾ ਤੇ ਮੌਜੂਦਾ ਵਿਧਾਇਕ ਉਨ੍ਹਾਂ ਦੇ ਸੰਪਰਕ ਵਿੱਚ ਹਨ। ਲੋਕ ਸਭਾ ਚੋਣਾਂ ਤੋਂ ਬਾਅਦ ਜਲਦੀ ਹੀ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਡਿੱਗ ਜਾਵੇਗੀ। ਬਿੱਟੂ ਨੇ ਕਿਹਾ ਕਿ ਇਸ ਦਾ ਕਾਰਨ ਇਹ ਹੈ ਕਿ ਅਰਵਿੰਦ ਕੇਜਰੀਵਾਲ ਜੇਲ੍ਹ ਵਿੱਚ ਹਨ ਅਤੇ ਰਾਘਵ ਚੱਢਾ ਭਗੌੜਾ ਹੈ।

ਇਹ ਵੀ ਪੜ੍ਹੋ:  Bittu Meet Amit Shah: ਰਵਨੀਤ ਸਿੰਘ ਬਿੱਟੂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਦੱਸ ਦੇਈਏ ਕਿ ਲੁਧਿਆਣਾ ਵਿੱਚ ਬਿੱਟੂ  (Ravneet Singh Bittu) ਦੇ ਨਾਲ-ਨਾਲ ਭਾਜਪਾ ਵਿੱਚ ਸ਼ਾਮਲ ਹੋਣ ਲਈ ਤਿਆਰ ਕੌਂਸਲਰਾਂ ਦੀ ਕਾਫੀ ਲੰਬੀ ਲਾਈਨ ਹੈ। ਸਿਆਸੀ ਹਲਕਿਆਂ ਵਿੱਚ ਚਰਚਾ ਹੈ ਕਿ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਤੋਂ ਲੈ ਕੇ ਸਾਬਕਾ ਵਿਧਾਇਕ ਤੱਕ ਹਰ ਕੋਈ ਬਿੱਟੂ ਦੇ ਲੁਧਿਆਣਾ ਆਉਣ ਦਾ ਇੰਤਜ਼ਾਰ ਕਰ ਰਿਹਾ ਹੈ। ਦੂਜੇ ਪਾਸੇ ਰਵਨੀਤ ਸਿੰਘ ਬਿੱਟੂ ਦੇ ਬੀਜੇਪੀ ਵਿੱਚ ਸ਼ਾਮਿਲ ਹੋਣ ਉੱਤੇ ਸਵਾਲ ਖੜ੍ਹੇ ਕੀਤੇ ਹਨ।

Read More
{}{}