Mukh Mantri Tirth Yatra Yojana: ਪੰਜਾਬ ਦੇ ਮੁੱਖ ਮੰਤਰੀ ਤੀਰਥ ਯਾਤਰਾ (Mukhya Mantri Tirth Yatra Scheme)ਦੀ ਨਿਰੰਤਰਤਾ ਵਿੱਚ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਡੇਰਾਬਸੀ ਤੋਂ ਜ਼ਿਲ੍ਹਾ ਐਸ.ਏ.ਐਸ ਨਗਰ ਦੇ ਸ਼ਰਧਾਲੂਆਂ ਦੇ ਚੌਥੇ ਜੱਥੇ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਦੋ ਦਿਨਾਂ ਦੀ ਧਾਰਮਿਕ ਯਾਤਰਾ ਦੌਰਾਨ ਸ਼ਰਧਾਲੂ ਮਾਤਾ ਨੈਣਾ ਦੇਵੀ, ਸ੍ਰੀ ਆਨੰਦਪੁਰ ਸਾਹਿਬ, ਮਾਤਾ ਚਿੰਤਪੁਰਨੀ ਅਤੇ ਜਵਾਲਾ ਜੀ ਦੇ ਦਰਸ਼ਨਾਂ ਲਈ ਜਾਣਗੇ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਇਸ ਨੇਕ ਉਪਰਾਲੇ ਦੀ ਸ਼ਲਾਘਾ ਕਰਦਿਆਂ ਵਿਧਾਇਕ ਕੁਲਜੀਤ ਸਿੰਘ ਨੇ ਕਿਹਾ ਕਿ ਇਸ ਕਦਮ ਦਾ ਉਦੇਸ਼ ਸਾਰੇ ਧਰਮਾਂ ਦੇ ਲੋਕਾਂ ਨੂੰ ਬਰਾਬਰ ਦੇ ਮੌਕੇ ਪ੍ਰਦਾਨ ਕਰਨਾ ਹੈ ਅਤੇ ਇਹ ਸੰਦੇਸ਼ ਦੇਣਾ ਹੈ ਕਿ ਪੰਜਾਬ ਸਰਕਾਰ ਸਾਰੇ ਧਰਮਾਂ ਦਾ ਸਤਿਕਾਰ ਕਰਦੀ ਹੈ। ਵਿਧਾਇਕ ਕੁਲਜੀਤ ਸਿੰਘ ਨੇ ਅੱਗੇ ਦੱਸਿਆ ਕਿ ਇਸ ਤੋਂ ਪਹਿਲਾਂ ਗੁਰਦੁਆਰਾ ਨਾਭਾ ਸਾਹਿਬ ਤੋਂ ਇਕ ਬੱਸ ਸ੍ਰੀ ਅੰਮ੍ਰਿਤਸਰ-ਤਲਵੰਡੀ ਸਾਬੋ ਦੀ ਧਾਰਮਿਕ ਯਾਤਰਾ ਲਈ ਜਾ ਚੁੱਕੀ ਹੈ।
ਇਹ ਵੀ ਪੜ੍ਹੋ: Punjab Weather Updates: ਪੰਜਾਬ 'ਚ ਸ਼ਿਮਲੇ ਵਰਗੀ ਠੰਡ! ਤਾਪਮਾਨ ਆਮ ਨਾਲੋਂ ਘੱਟ, IMD ਵੱਲੋਂ ਧੁੰਦ ਦਾ ਅਲਰਟ
ਬੱਸ ਰਵਾਨਾ ਹੋਣ ਤੋਂ ਪਹਿਲਾਂ ਵਿਧਾਇਕ ਨੇ ਹਰੇਕ ਸ਼ਰਧਾਲੂ ਨੂੰ ਕੰਬਲ, ਚਾਦਰਾਂ ਅਤੇ ਟਾਇਲਟਰੀ ਕਿੱਟਾਂ ਦਿੱਤੀਆਂ। ਬੱਸ ਵਿਚ ਸਵਾਰ ਹੋਣ ਤੋਂ ਪਹਿਲਾਂ ਸ਼ਰਧਾਲੂਆਂ ਦੀ ਪੂਰੀ ਤਰ੍ਹਾਂ ਮੈਡੀਕਲ ਜਾਂਚ ਵੀ ਕੀਤੀ ਗਈ। ਵਿਧਾਇਕ ਰੰਧਾਵਾ ਨੇ ਕਿਹਾ ਕਿ ਜੇਕਰ ਲੋੜ ਪਈ ਤਾਂ ਰਸਤੇ ਵਿੱਚ ਮੈਡੀਕਲ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਦੇ ਲਈ ਰੂਟ 'ਤੇ ਸਥਿਤ ਸਰਕਾਰੀ ਸਿਹਤ ਸਹੂਲਤਾਂ ਨੂੰ ਪਹਿਲਾਂ ਹੀ ਅਲਰਟ 'ਤੇ ਰੱਖਿਆ ਗਿਆ ਹੈ।
ਵਿਧਾਇਕ ਕੁਲਜੀਤ ਸਿੰਘ ਨੇ ਅੱਗੇ ਦੱਸਿਆ ਕਿ ਇਸ ਤੋਂ ਪਹਿਲਾਂ ਗੁਰਦੁਆਰਾ ਨਾਭਾ ਸਾਹਿਬ ਤੋਂ ਇਕ ਬੱਸ ਸ੍ਰੀ ਅੰਮਿ੍ਤਸਰ-ਤਲਵੰਡੀ ਸਾਬੋ ਦੀ ਧਾਰਮਿਕ ਯਾਤਰਾ ਲਈ ਜਾ ਚੁੱਕੀ ਹੈ। ਦਰਅਸਲ ਪੰਜਾਬ ਸਰਕਾਰ ਨੇ ਇਹ (Mukhya Mantri Tirth Yatra Scheme)ਦੀ ਸਕੀਮ 27 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਸ਼ੁਰੂ ਕੀਤੀ ਸੀ। ਸਭ ਤੋਂ ਪਹਿਲਾਂ ਅੰਮ੍ਰਿਤਸਰ ਤੋਂ ਹਜ਼ੂਰ ਸਾਹਿਬ ਲਈ ਰੇਲ ਭੇਜੀ ਗਈ। ਇਸ ਵਿੱਚ 60 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਮੁਫ਼ਤ ਵਿੱਚ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ।
(ਬਨੂੜ ਤੋਂ ਕੁਲਦੀਪ ਸਿੰਘ ਦੀ ਰਿਪੋਰਟ)