Home >>Punjab

Mansa Murder: ਔਰਤਾਂ ਦੇ ਅਧਿਕਾਰਾਂ ਦੀ ਰਾਖੀ ਲਈ ਲੜਨ ਵਾਲੀ ਕਾਮਰੇਡ ਮਨਜੀਤ ਕੌਰ ਦਾ ਕਤਲ

Mansa Murder:   ਮਾਨਸਾ ਜ਼ਿਲ੍ਹੇ ਦੇ ਪਿੰਡ ਗਾਮੀਵਾਲਾ ਵਿੱਚ ਭਾਰਤੀ ਕਮਿਊਨਿਸਟ ਪਾਰਟੀ ਦੀ ਸੂਬਾ ਕੌਂਸਲ ਮੈਂਬਰ ਅਤੇ ਇਸਤਰੀ ਸਭਾ ਦੀ ਜ਼ਿਲ੍ਹਾ ਪ੍ਰਧਾਨ ਦਾ ਕਤਲ ਹੋਣ ਦੀ ਸਨਸਨੀਖੇਜ ਖ਼ਬਰ ਸਾਹਮਣੇ ਆ ਰਹੀ ਹੈ। 

Advertisement
Mansa Murder: ਔਰਤਾਂ ਦੇ ਅਧਿਕਾਰਾਂ ਦੀ ਰਾਖੀ ਲਈ ਲੜਨ ਵਾਲੀ ਕਾਮਰੇਡ ਮਨਜੀਤ ਕੌਰ ਦਾ ਕਤਲ
Ravinder Singh|Updated: Mar 08, 2025, 08:58 PM IST
Share

Mansa Murder:  ਮਾਨਸਾ ਜ਼ਿਲ੍ਹੇ ਦੇ ਪਿੰਡ ਗਾਮੀਵਾਲਾ ਵਿੱਚ ਭਾਰਤੀ ਕਮਿਊਨਿਸਟ ਪਾਰਟੀ ਦੀ ਸੂਬਾ ਕੌਂਸਲ ਮੈਂਬਰ ਅਤੇ ਇਸਤਰੀ ਸਭਾ ਦੀ ਜ਼ਿਲ੍ਹਾ ਪ੍ਰਧਾਨ ਦਾ ਕਤਲ ਹੋਣ ਦੀ ਸਨਸਨੀਖੇਜ ਖ਼ਬਰ ਸਾਹਮਣੇ ਆ ਰਹੀ ਹੈ। ਬੋਹਾ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਪੰਜ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਭਾਰਤੀ ਕਮਿਊਨਿਸਟ ਪਾਰਟੀ ਦੀ ਸੂਬਾ ਕੌਂਸਲ ਮੈਂਬਰ ਅਤੇ ਇਸਤਰੀ ਸਭਾ ਦੀ ਜ਼ਿਲ੍ਹਾ ਪ੍ਰਧਾਨ ਮਨਜੀਤ ਕੌਰ ਗਾਮੀਵਾਲਾ ਦਾ ਉਨ੍ਹਾਂ ਦੇ ਘਰ ਨਜ਼ਦੀਕ ਸੋਟਾ ਮਾਰਕੇ ਕਤਲ ਕਰ ਦਿੱਤਾ ਗਿਆ ਹੈ।

ਪੁਲਿਸ ਨੇ ਮ੍ਰਿਤਕਾ ਦੀ ਲੜਕੀ ਦੇ ਬਿਆਨਾਂ ਦੇ ਆਧਾਰ ਉਤੇ ਦੋ ਔਰਤਾਂ ਸਮੇਤ ਪੰਜ ਵਿਅਕਤੀਆਂ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਦੂਸਰੇ ਪਾਸੇ ਸਿਵਲ ਹਸਪਤਾਲ ਬੁਢਲਾਡਾ ਵਿੱਚ ਇਸ ਕਤਲ ਦੇ ਮਾਮਲੇ ਨੂੰ ਲੈ ਕੇ ਸੀਪੀਆਈ ਵਰਕਰਾਂ ਨੇ ਮਨਜੀਤ ਕੌਰ ਦੇ ਕਾਤਲਾਂ ਦੀ ਗ੍ਰਿਫਤਾਰੀ ਨੂੰ ਲੈ ਕੇ ਧਰਨਾ ਦੇ ਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ।

ਉਨ੍ਹਾਂ ਨੇ ਕਿਹਾ ਕਿ ਜਿੰਨਾ ਚਿਰ ਪੁਲਿਸ ਕਾਤਲਾਂ ਨੂੰ ਗ੍ਰਿਫਤਾਰ ਨਹੀਂ ਕਰਦੀ ਉਸ ਸਮੇਂ ਤੱਕ ਧਰਨਾ ਜਾਰੀ ਰਹੇਗਾ। ਕਤਲ ਦੀ ਵਜ੍ਹਾ ਪਲਾਟ ਦੇ ਵਿਵਾਦ ਨੂੰ ਲੈ ਕੇ ਰੰਜ਼ਿਸ਼ ਦਾ ਦੱਸਿਆ ਜਾ ਰਿਹਾ ਹੈ। ਮਨਜੀਤ ਕੌਰ ਅਤੇ ਦੂਸਰੀ ਧਿਰ ਵੱਲੋਂ ਲੰਬੇ ਸਮੇਂ ਤੋਂ ਪਲਾਟ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ।

ਇਹ ਵੀ ਪੜ੍ਹੋ : ਸਰਕਾਰੀ ਅਧਿਆਪਕ 'ਤੇ ਲੱਗੇ ਨਸ਼ਾ ਤਸਕਰੀ ਦਾ ਇਲਜ਼ਾਮ, ਪੁਲਿਸ ਨੇ ਭਾਲ ਲਈ ਛਾਪੇਮਾਰੀ ਕੀਤੀ ਸ਼ੁਰੂ

ਕੁਝ ਦਿਨ ਪਹਿਲਾਂ ਸਾਂਝੀਆਂ ਜਥੇਬੰਦੀਆਂ ਵੱਲੋਂ ਪਲਾਟ ਦੇ ਮਸਲੇ ਦਾ ਹੱਲ ਕਰਵਾਂਉਂਦਿਆਂ ਮਨਜੀਤ ਕੌਰ ਦੇ ਹੱਕ ਵਿੱਚ ਪਲਾਟ ਦਾ ਸਮਝੌਤਾ ਕਰਵਾ ਦਿੱਤਾ ਗਿਆ ਸੀ ਪਰ ਦੂਜੀ ਧਿਰ ਵੱਲੋਂ ਸਮਝੌਤਾ ਨਾ ਮਨਜ਼ੂਰ ਹੋਣ ਕਾਰਨ ਅੱਜ ਇਹ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ।

 ਕੁਝ ਦਿਨ ਪਹਿਲਾਂ ਸਾਂਝੀਆਂ ਜਥੇਬੰਦੀਆਂ ਵੱਲੋਂ ਪਲਾਟ ਦੇ ਮਸਲੇ ਦਾ ਹੱਲ ਕਰਾਉਂਦਿਆਂ ਮਨਜੀਤ ਕੌਰ ਦੇ ਹੱਕ ਵਿਚ ਪਲਾਟ ਦਾ ਸਮਝੌਤਾ ਕਰਵਾ ਦਿੱਤਾ ਗਿਆ ਸੀ ਪਰ ਦੂਜੀ ਧਿਰ ਵੱਲੋਂ ਸਮਝੌਤਾ ਨਾ ਮਨਜ਼ੂਰ ਹੋਣ ਕਾਰਨ ਅੱਜ ਇਸ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ : ਪੰਜਾਬ ਤੇ ਚੰਡੀਗੜ੍ਹ ਵਿੱਚ 2 ਦਿਨ ਮੀਂਹ ਦੀ ਸੰਭਾਵਨਾ, ਜਾਣੋ ਆਉਣ ਵਾਲੇ ਦਿਨਾਂ 'ਚ ਮੌਸਮ ਦਾ ਹਾਲ

 

Read More
{}{}