Amritsar Murder News (ਭਰਤ ਸ਼ਰਮਾ): ਅੰਮ੍ਰਿਤਸਰ ਦੇ ਮਜੀਠਾ ਰੋਡ ਇਲਾਕੇ ਵਿੱਚ ਇੱਕ ਬਜ਼ੁਰਗ ਵਿਅਕਤੀ ਦੇ ਕਤਲ ਕਰਨ ਦੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਘਰ ਦੇ ਅੰਦਰ ਵੜ ਕੇ ਦੋ ਨੌਜਵਾਨਾਂ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ।
ਬਜ਼ੁਰਗ ਦੇ ਹੱਥ ਪੈਰ ਤੇ ਮੂੰਹ ਬੰਨ੍ਹ ਕੇ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਪੁਲਿਸ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ। ਇਸ ਮੌਕੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਉਥੋਂ ਦੇ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਦੇਰ ਰਾਤ ਆਰੀ ਦੇ ਨਾਲ ਕਿਸੇ ਚੀਜ਼ ਨੂੰ ਕੱਟਣ ਦੀ ਆਵਾਜ਼ ਆ ਰਹੀ ਸੀ ਜਦੋਂ ਉੱਠ ਕੇ ਵੇਖਿਆ ਤਾਂ ਪਹਿਲਾਂ ਕੋਈ ਨਜ਼ਰ ਨਹੀਂ ਆਇਆ। ਉਸ ਤੋਂ ਬਾਅਦ ਵੇਖਿਆ ਤਾਂ ਉਨ੍ਹਾਂ ਨੂੰ ਇੱਕ ਬੰਦਾ ਬਾਹਰ ਨੂੰ ਜਾਂਦਾ ਨਜ਼ਰ ਆਇਆ।
ਜਦੋਂ ਉਨ੍ਹਾਂ ਨੇ ਆਪਣੇ ਨਾਲ ਵਾਲੇ ਘਰ ਵਿੱਚ ਝਾਤੀ ਮਾਰੀ ਤਾਂ ਇੱਕ ਹੋਰ ਬੰਦਾ ਦਿਖਾਈ ਦਿੱਤਾ। ਇਸ ਮਗਰੋਂ ਉਨ੍ਹਾਂ ਨੇ ਘਰ ਦਾ ਤਾਲਾ ਤੋੜ ਕੇ ਅੰਦਰ ਦੇਖਿਆ ਤਾਂ ਉਹ ਹੈਰਾਨ ਰਹਿ ਗਏ। ਕਮਰੇ ਵਿੱਚ ਉਨ੍ਹਾਂ ਦੇ ਗੁਆਂਢੀ ਬਜ਼ੁਰਗ ਵਿਜੇ ਖੰਨਾ ਦੀ ਲਾਸ਼ ਪਈ, ਜਿਨ੍ਹਾਂ ਦਾ ਹੱਥ-ਮੂੰਹ ਅਤੇ ਪੈਰ ਬੰਨ੍ਹੇ ਹੋਏ ਸਨ। ਉਨ੍ਹਾਂ ਨੇ ਤੁਰੰਤ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ।
ਬਜ਼ੁਰਗ ਘਰ ਵਿੱਚ ਇਕੱਲੇ ਰਹਿੰਦੇ ਸਨ ਕਿਉਂਕਿ ਉਨ੍ਹਾਂ ਦੇ ਬੱਚੇ ਬਾਹਰ ਰਹਿੰਦੇ ਹਨ। ਪੁਲਿਸ ਵੱਲੋਂ ਮੌਕੇ ਉਪਰ ਪੁੱਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉੱਥੇ ਹੀ ਮੌਕੇ ਉਤੇ ਪੁੱਜੇ ਪੁਲਿਸ ਅਧਿਕਾਰੀ ਡੀਸੀਪੀ ਪਿਰਗਿਆ ਜੈਨ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਮਜੀਠਾ ਰੋਡ ਗਲੀ ਨੰਬਰ ਤਿੰਨ ਵਿੱਚ ਇੱਕ ਬਜ਼ੁਰਗ ਦਾ ਕਤਲ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : Shubhakaran Death Case: ਅੱਜ ਹੋਵੇਗਾ ਕਿਸਾਨ ਸ਼ੁਭਕਰਨ ਦਾ ਅੰਤਿਮ ਸੰਸਕਾਰ, ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ
ਉਨ੍ਹਾਂ ਨੇ ਕਿਹਾ ਕਿ ਬਜ਼ੁਰਗ ਵਿਅਕਤੀ ਦਾ ਨਾਂ ਵਿਜੇ ਖੰਨਾ ਹੈ ਤੇ ਉਸ ਦੇ ਬੱਚੇ ਬਾਹਰ ਰਹਿੰਦੇ ਹਨ। ਉਹ ਘਰ ਵਿੱਚ ਇਕੱਲੇ ਰਹਿੰਦੇ ਸਨ। ਉਨ੍ਹਾਂ ਨੇ ਦੱਸਿਆ ਕਿ ਦੋ ਦੇ ਕਰੀਬ ਲੋਕਾਂ ਵੱਲੋਂ ਇਸ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਉਨ੍ਹਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਤੇ ਆਲੇ-ਦੁਆਲੇ ਦੇ ਸੀਸੀਟੀਵੀ ਕੈਮਰੇ ਵੀ ਖੰਗਾਲੇ ਜਾ ਰਹੇ ਹਨ। ਜਲਦੀ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ : Ravneet Bittu FIR News: ਲੋਕ ਸਭਾ ਮੈਂਬਰ ਰਵਨੀਤ ਬਿੱਟੂ, ਭਾਰਤ ਭੂਸ਼ਣ ਆਸ਼ੂ ਤੇ ਸੰਜੇ ਤਲਵਾੜ 'ਤੇ ਮਾਮਲਾ ਦਰਜ, ਜਾਣੋ ਪੂਰਾ ਮਾਮਲਾ