Home >>Punjab

Nabha Jail Break News: ਨਾਭਾ ਜੇਲ੍ਹ ਬ੍ਰੇਕ ਕਾਂਡ ਦੇ ਮਾਸਟਰਮਾਈਂਡ ਰਮਨਜੀਤ ਸਿੰਘ ਨੂੰ ਭਾਰਤ ਲਿਆਂਦਾ

Nabha Jail Break News: ਨਾਭਾ ਜੇਲ੍ਹ ਬ੍ਰੇਕ ਦਾ ਮਾਸਟਰਮਾਈਂਡ ਨੂੰ ਭਾਰਤ ਲਿਆਂਦਾ ਗਿਆ। ਦਿੱਲੀ ਹਵਾਈ ਅੱਡੇ ਉਤੇ ਪੰਜਾਬ ਪੁਲਿਸ ਦੀ ਸੁਰੱਖਿਆ ਏਜੰਸੀਆਂ ਦੇ ਆਪ੍ਰੇਸ਼ਨ ਤਹਿਤ ਭਾਰਤ ਲਿਆਂਦਾ ਗਿਆ।

Advertisement
Nabha Jail Break News: ਨਾਭਾ ਜੇਲ੍ਹ ਬ੍ਰੇਕ ਕਾਂਡ ਦੇ ਮਾਸਟਰਮਾਈਂਡ ਰਮਨਜੀਤ ਸਿੰਘ ਨੂੰ ਭਾਰਤ ਲਿਆਂਦਾ
Ravinder Singh|Updated: Aug 22, 2024, 07:35 PM IST
Share

Nabha Jail Break News: ਨਾਭਾ ਜੇਲ੍ਹ ਬ੍ਰੇਕ ਦਾ ਮਾਸਟਰਮਾਈਂਡ ਰਮਨਜੀਤ ਸਿੰਘ ਉਰਫ਼ ਰੋਮੀ ਭਾਰਤ ਲਿਆਂਦਾ ਗਿਆ। ਦੇਰ ਸ਼ਾਮ ਦਿੱਲੀ ਹਵਾਈ ਅੱਡੇ ਉਤੇ ਪੰਜਾਬ ਪੁਲਿਸ ਦੀ ਸੁਰੱਖਿਆ ਏਜੰਸੀਆਂ ਦੇ ਆਪ੍ਰੇਸ਼ਨ ਵਿੱਚ ਉਸ ਨੂੰ ਭਾਰਤ ਲਿਆਂਦਾ ਗਿਆ। ਦੇਰ ਸ਼ਾਮ ਪੰਜਾਬ ਪੁਲਿਸ ਉਸ ਨੂੰ ਦਿੱਲੀ ਹਵਾਈ ਅੱਡੇ ਉਤੇ ਲੈ ਕੇ ਪੁੱਜੀ ਅਤੇ ਇਸ ਤੋਂ ਬਾਅਦ ਉਸ ਨੂੰ ਪੰਜਾਬ ਲਿਆਂਦਾ ਜਾਵੇਗਾ। ਨਾਭਾ ਜੇਲ੍ਹ ਬ੍ਰੇਕ ਮਾਮਲੇ ਵਿੱਚ ਭਗੌੜਾ ਐਲਾਨਿਆ ਗਿਆ ਸੀ। ਹਾਂਗਕਾਂਗ ਤੋਂ ਪੰਜਾਬ ਪੁਲਿਸ ਨੂੰ ਰਮਨਜੀਤ ਸਿੰਘ ਉਰਫ ਰੋਮੀ ਦੀ ਹਵਾਲਗੀ ਗਈ ਸੀ।

2016 'ਚ ਹਾਂਗਕਾਂਗ 'ਚ ਰੋਮੀ ਨੂੰ ਕੀਤਾ ਸੀ ਗ੍ਰਿਫ਼ਤਾਰ
ਨਾਭਾ ਜੇਲ੍ਹ ਬ੍ਰੇਕ ਕਾਂਡ ਦੇ ਮੁੱਖ ਮੁਲਜ਼ਮ ਰਮਨਜੀਤ ਸਿੰਘ ਰੋਮੀ ਨੂੰ 2016 'ਚ ਹਾਂਗਕਾਂਗ 'ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਪੰਜਾਬ ਨੇ ਇਹ ਮਾਮਲਾ ਕੇਂਦਰ ਸਰਕਾਰ ਕੋਲ ਉਠਾਇਆ ਸੀ। ਨਾਲ ਹੀ ਉਸ ਦੀ ਹਵਾਲਗੀ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਸੀ।

ਰੋਮੀ ਨੂੰ ਉਥੋਂ ਭਾਰਤ ਲਿਆਉਣ ਲਈ ਭਾਰਤੀ ਪੱਖ ਤੋਂ ਲੰਮੀ ਕਾਨੂੰਨੀ ਲੜਾਈ ਲੜੀ ਗਈ। ਇਸ ਤੋਂ ਬਾਅਦ ਹੁਣ ਇਹ ਸਫਲਤਾ ਮਿਲੀ ਹੈ। ਇਸ ਦੇ ਨਾਲ ਹੀ ਦੋਸ਼ੀ ਦੇ ਭਾਰਤ ਪਹੁੰਚਣ ਤੋਂ ਬਾਅਦ ਹੀ ਸਾਰੀ ਸਥਿਤੀ ਸਪੱਸ਼ਟ ਹੋ ਜਾਵੇਗੀ। ਉਸ ਦੇ ਨਾਲ ਇਸ ਜੁਰਮ ਵਿੱਚ ਹੋਰ ਕਿੰਨੇ ਲੋਕ ਸ਼ਾਮਲ ਸਨ?

ਇਸ ਤੋਂ ਪਹਿਲਾਂ ਗੈਂਗਸਟਰ ਰੋਮੀ ਦੇ ਲਾਪਤਾ ਹੋਣ ਤੋਂ ਬਾਅਦ ਉਸ ਖਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਸੀ। ਰੋਮੀ 'ਤੇ 2016-17 ਵਿਚ ਜਲੰਧਰ ਅਤੇ ਲੁਧਿਆਣਾ ਵਿਚ ਹੋਏ ਕਤਲਾਂ ਵਿਚ ਵੀ ਸ਼ਾਮਲ ਹੋਣ ਦਾ ਸ਼ੱਕ ਹੈ। ਪੰਜਾਬ ਪੁਲਿਸ ਮੁਤਾਬਕ ਉਹ ਗੈਂਗਸਟਰ ਗੁਰਪ੍ਰੀਤ ਸਿੰਘ ਸ਼ੇਖ ਦੇ ਸੰਪਰਕ ਵਿੱਚ ਸੀ। ਗੁਰਪ੍ਰੀਤ ਨਵੰਬਰ 2016 ਵਿੱਚ ਨਾਭਾ ਜੇਲ੍ਹ ਵਿੱਚੋਂ ਫਰਾਰ ਹੋਏ ਛੇ ਵਿਅਕਤੀਆਂ ਵਿੱਚ ਸ਼ਾਮਲ ਸੀ ਤੇ ਇਸ ਕੇਸ ਦਾ ਮੁੱਖ ਸਾਜ਼ਿਸ਼ਕਰਤਾ ਸੀ।

ਪੁਲਿਸ ਦਾ ਮੰਨਣਾ ਹੈ ਕਿ ਰੋਮੀ ਨੇ ਜੇਲ੍ਹ ਤੋਂ ਫ਼ਰਾਰ ਹੋਣ ਵਾਲਿਆਂ ਨੂੰ ਪੈਸੇ ਮੁਹੱਈਆ ਕਰਵਾਏ ਸਨ। ਨਾਲ ਹੀ, ਉਸ ਨੇ ਹਾਂਗਕਾਂਗ ਤੋਂ ਹੀ ਜੇਲ੍ਹ ਤੋੜਨ ਦੀ ਪੂਰੀ ਸਾਜ਼ਿਸ਼ ਰਚੀ ਸੀ।

ਨਾਭਾ ਜੇਲ੍ਹ ਵਿੱਚੋਂ ਛੇ ਕੈਦੀ ਫ਼ਰਾਰ ਹੋ ਗਏ ਸਨ
27 ਨਵੰਬਰ 2016 ਨੂੰ ਪਟਿਆਲਾ ਦੀ ਨਾਭਾ ਜੇਲ੍ਹ ਵਿੱਚੋਂ ਛੇ ਕੈਦੀ ਫ਼ਰਾਰ ਹੋ ਗਏ ਸਨ। ਇਨ੍ਹਾਂ 'ਚ ਦੋ ਅੱਤਵਾਦੀ ਅਤੇ ਚਾਰ ਬਦਨਾਮ ਗੈਂਗਸਟਰ ਸ਼ਾਮਲ ਸਨ। ਜੇਲ੍ਹ ਬਰੇਕ ਦੌਰਾਨ ਫਰਾਰ ਹੋਏ ਖਾਲਿਸਤਾਨੀ ਲਿਬਰੇਸ਼ਨ ਫੋਰਸ ਦੇ ਮੁਖੀ ਹਰਮਿੰਦਰ ਸਿੰਘ ਮਿੰਟੂ ਨੂੰ ਪੁਲਿਸ ਨੇ ਕੁਝ ਘੰਟਿਆਂ 'ਚ ਹੀ ਗ੍ਰਿਫ਼ਤਾਰ ਕਰ ਲਿਆ ਪਰ ਇੱਕ ਹੋਰ ਅੱਤਵਾਦੀ ਕਸ਼ਮੀਰ ਸਿੰਘ ਫ਼ਰਾਰ ਹੋ ਗਿਆ ਸੀ। ਜਦਕਿ ਇਸ ਮਾਮਲੇ 'ਚ ਸ਼ਾਮਲ ਮੁੱਖ ਦੋਸ਼ੀ ਗੈਂਗਸਟਰ ਵਿੱਕੀ ਗੌਂਡਰ ਨੂੰ ਪੁਲਿਸ ਨੇ ਐਨਕਾਊਂਟਰ 'ਚ ਮਾਰ ਦਿੱਤਾ ਹੈ।

Read More
{}{}