Home >>Punjab

Muktsar News: ਗੁਰਦੁਆਰਾ ਗੁਪਤਸਰ ਸਾਹਿਬ ਤੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਲਈ ਸਜਾਇਆ ਨਗਰ ਕੀਰਤਨ

Muktsar News: ਨਿਰੋਲ ਸੇਵਾ ਸੰਸਥਾ ਵੱਲੋਂ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਛੱਤਿਆਣਾ ਸਥਿਤ ਇਤਿਹਾਸਕ ਗੁਰਦੁਆਰਾ ਗੁਪਤਸਰ ਸਾਹਿਬ ਤੋਂ ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ) ਲਈ ਵਿਸ਼ਾਲ ਨਗਰ ਕੀਰਤਨ ਸਜਾਏ ਗਏ।

Advertisement
Muktsar News: ਗੁਰਦੁਆਰਾ ਗੁਪਤਸਰ ਸਾਹਿਬ ਤੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਲਈ ਸਜਾਇਆ ਨਗਰ ਕੀਰਤਨ
Ravinder Singh|Updated: Feb 27, 2025, 01:19 PM IST
Share

Muktsar News: ਨਿਰੋਲ ਸੇਵਾ ਸੰਸਥਾ ਵੱਲੋਂ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਛੱਤਿਆਣਾ ਸਥਿਤ ਇਤਿਹਾਸਕ ਗੁਰਦੁਆਰਾ ਗੁਪਤਸਰ ਸਾਹਿਬ ਤੋਂ ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ) ਲਈ ਵਿਸ਼ਾਲ ਨਗਰ ਕੀਰਤਨ ਸਜਾਏ ਗਏ। ਇਹ ਨਗਰ ਕੀਰਤਨ 6 ਮਾਰਚ ਨੂੰ ਕਰਤਾਰਪੁਰ ਸਾਹਿਬ ਪਹੁੰਚ ਕੇ ਸਮਾਪਤ ਹੋਵੇਗਾ। 

ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਛੱਤਿਆਣਾ ਸਥਿਤ ਗੁਰਦੁਆਰਾ ਗੁਪਤਸਰ ਸਾਹਿਬ ਤੋਂ ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ) ਲਈ ਨਿਰੋਲ ਸੇਵਾ ਸੰਸਥਾ ਧੂਲਕੋਟ ਵੱਲੋਂ 15ਵਾਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ 6 ਮਾਰਚ ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ ਪਾਕਿਸਤਾਨ ਵਿਖੇ ਪਹੁੰਚ ਕੇ ਸਮਾਪਤ ਹੋਵੇਗਾ। ਪੰਜ ਪਿਆਰਿਆਂ ਦੀ ਅਗਵਾਈ ਅਤੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਗਏ ਨਗਰ ਕੀਰਤਨ ਦੌਰਾਨ ਵੱਡੀ ਗਿਣਤੀ ਵਿਚ ਸੰਗਤ ਨਤਮਸਤਕ ਹੋਣ ਪਹੁੰਚੀ। ਨਗਰ ਕੀਰਤਨ ਦੌਰਾਨ ਸੇਵਾਦਾਰਾਂ ਨੇ ਸੇਵਾ ਨਿਭਾਈ। ਸੇਵਾਦਾਰਾਂ ਨੇ ਮਨੁੱਖਤਾ ਦੀ ਨਿਰਸਵਾਰਥ ਸੇਵਾ ਦੀ ਉਦਾਹਰਣ ਦਿੰਦਿਆਂ ਕਿਹਾ ਕਿ ਸਾਨੂੰ ਸਦਾ ਸਮਾਜ ਲਈ ਉਨ੍ਹਾਂ ਤੋਂ ਸੇਧ ਲੈਣੀ ਬਣਦੀ ਹੈ।

ਨਗਰ ਕੀਰਤਨ ਦੌਰਾਨ ਨਿਹੰਗ ਸਿੰਘਾਂ ਨੇ ਗੱਤਕੇ ਦੇ ਜੌਹਰ ਵਿਖਾਏ। ਫੌਜੀ ਬੈਂਡ ਦੀਆਂ ਸੁੰਦਰ ਧੁੰਨਾ ਵਜਾਈਆਂ ਗਈਆਂ। ਸੰਗਤ ਨੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਉਤੇ ਫੁੱਲਾਂ ਦੀ ਵਰਖਾ ਕੀਤੀ। ਵਿਸ਼ਾਲ ਨਗਰ ਕੀਰਤਨ ਦੌਰਾਨ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਈ। ਇਸ ਨਗਰ ਕੀਰਤਨ ਦੌਰਾਨ ਸਾਰੇ ਰਸਤੇ ਨਿਰੋਲ ਸੇਵਾ ਸੰਸਥਾ ਵੱਲੋਂ ਬਣਵਾਏ ਗਏ ਇਤਿਹਾਸਕ ਗੁਰਧਾਮਾਂ ਦੇ ਵੱਡ ਅਕਾਰੀ ਮਾਡਲ ਨਾਲ ਚੱਲਣਗੇ। ਵੱਡੇ ਟਰੱਕਾਂ ਵਿਚ ਰੱਖੇ ਗਏ ਇਨ੍ਹਾਂ ਮਾਡਲਾਂ ਦੇ ਨਾਲ ਗੁਰਧਾਮਾਂ ਦਾ ਇਤਿਹਾਸ ਆਡੀਓ ਰਾਹੀ ਚੱਲਦਾ ਰਹੇਗਾ।

ਇਹ ਵੀ ਪੜ੍ਹੋ : Punjab Weather Update: ਪੰਜਾਬ ਵਿੱਚ ਅੱਜ ਗਰਜ ਤੇ ਮੀਂਹ ਦਾ ਅਲਰਟ; ਕਈ ਜ਼ਿਲ੍ਹਿਆਂ ਵਿੱਚ ਸਵੇਰੇ ਹੋਈ ਬਾਰਿਸ਼

ਸੰਸਥਾ ਦੇ ਮੁੱਖ ਸੇਵਾਦਾਰ ਡਾ. ਜਗਦੀਪ ਸਿੰਘ ਕਾਲਾ ਸੋਢੀ ਨੇ ਕਿਹਾ ਕਿ ਨਗਰ ਕੀਰਤਨ ਸਬੰਧੀ ਸੰਗਤ ਵਿਚ ਵਿਸ਼ੇਸ਼ ਉਤਸ਼ਾਹ ਹੈ। ਨਗਰ ਕੀਰਤਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੈ। ਨਗਰ ਕੀਰਤਨ ਦੀ ਸਮਾਪਤੀ ਉਪਰੰਤ ਸੰਸਥਾ ਵੱਲੋਂ ਸੀ ਜਪੁਜੀ ਸਾਹਿਬ ਕੰਠ ਦੇ ਬੱਚਿਆਂ ਦੇ ਕਰਵਾਏ ਜਾ ਰਹੇ ਗੁਰਬਾਣੀ ਮੁਕਾਬਲਿਆਂ ਸਬੰਧੀ ਵੀ ਅਰਦਾਸ ਕੀਤੀ ਜਾਵੇਗੀ।

ਇਹ ਵੀ ਪੜ੍ਹੋ : Farmers Meeting News: ਸ਼ੰਭੂ-ਖਨੌਰੀ ਮੋਰਚੇ ਦੇ ਆਗੂਆਂ ਦੀ ਸੰਯੁਕਤ ਕਿਸਾਨ ਮੋਰਚੇ ਨਾਲ ਏਕਤਾ ਮੀਟਿੰਗ ਅੱਜ

Read More
{}{}