Nangal: ਪੰਜਾਬ ਅਤੇ ਹਰਿਆਣਾ ਦਰਮਿਆਨ ਚੱਲ ਰਹੇ ਪਾਣੀ ਦੇ ਵਿਵਾਦ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਵੱਲੋਂ ਨੰਗਲ ਡੈਮ ਅਤੇ ਕੀਰਤਪੁਰ ਸਾਹਿਬ ਦੇ ਲੋਹੰਡ ਖੱਡ ਗੇਟਾਂ 'ਤੇ ਧਰਨਾ ਦਿੱਤਾ ਜਾ ਰਿਹਾ ਹੈ। ਇਸ ਸਬੰਧ ਵਿੱਚ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੀ ਆਪਣੇ ਸਾਥੀਆਂ ਸਮੇਤ ਧਰਨੇ 'ਚ ਪਹੁੰਚੇ। ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਉਹ ਪਾਣੀਆਂ ਨੂੰ ਲੈ ਕੇ ਦਿੱਤੇ ਜਾ ਰਹੇ ਧਰਨੇ ਵਿੱਚ ਸ਼ਾਮਿਲ ਹੋਣ ਲਈ ਪਹੁੰਚੇ।
ਮੰਤਰੀ ਕਟਾਰੂਚੱਕ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਾਣੀ ਦੇ ਮਾਮਲੇ 'ਚ ਆਵਾਜ਼ ਉਠਾਉਣ ਲਈ ਇੱਥੇ ਪਹੁੰਚੇ ਹਨ। ਉਨ੍ਹਾਂ ਨੇ ਦਾਅਵਾ ਕੀਤਾ ਕਿ ਪੰਜਾਬ ਆਪਣੇ ਬਣਦੇ ਹਿੱਸਾ ਦਾ ਪਾਣੀ ਪਹਿਲਾਂ ਹੀ ਹਰਿਆਣਾ ਨੂੰ ਦੇ ਚੁੱਕਾ ਹੈ ਅਤੇ ਹੁਣ ਕੇਂਦਰ ਸਰਕਾਰ ਦੇ ਦਬਾਅ ਹੇਠ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਵੱਲੋਂ ਪੰਜਾਬ ਦੇ ਹਿੱਸੇ ਦਾ ਹੋਰ ਪਾਣੀ ਹਰਿਆਣਾ ਨੂੰ ਦਿੱਤਾ ਜਾ ਰਿਹਾ ਹੈ, ਜਿਸ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਕੋਲ ਆਪਣੀ ਜਨਤਾ ਲਈ ਸੀਮਤ ਪਾਣੀ ਹੀ ਹੈ, ਇਸ ਲਈ ਹੋਰ ਕਿਸੇ ਨੂੰ ਇੱਕ ਬੂੰਦ ਵੀ ਵਾਧੂ ਪਾਣੀ ਨਹੀਂ ਦਿੱਤਾ ਜਾ ਸਕਦਾ।
ਇਹ ਵੀ ਪੜ੍ਹੋ : G Khan: ਜੀ ਖ਼ਾਨ ਪੰਜਾਬ ਦੀ ਪਹਿਲੀ ਜੌਂਬੀ ਹਾਸਰਸ ਫਿਲਮ 'ਜੌਂਬੀਲੈਂਡ' ਨਾਲ ਅਦਾਕਾਰੀ ਵਿੱਚ ਕਰ ਰਹੇ ਡੈਬਿਊ
ਕਟਾਰੂਚੱਕ ਨੇ ਇਹ ਵੀ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਖੁਦ ਕਈ ਵਾਰੀ ਨੰਗਲ ਡੈਮ ਉਤੇ ਪਹੁੰਚ ਕੇ ਧਰਨਾ ਦਿੱਤਾ ਹੈ ਅਤੇ ਪੂਰੀ ਆਮ ਆਦਮੀ ਪਾਰਟੀ ਇਸ ਮੁੱਦੇ 'ਤੇ ਇਕਜੁੱਟ ਹੋ ਕੇ ਪੰਜਾਬ ਦੇ ਹੱਕਾਂ ਦੀ ਰਾਖੀ ਕਰ ਰਹੀ ਹੈ। ਇਹ ਧਰਨਾ ਪੰਜਾਬ ਦੀ ਪਾਣੀ ਉੱਤੇ ਹੱਕ ਦੀ ਲੜਾਈ ਦਾ ਹਿੱਸਾ ਹੈ ਜਿਸ 'ਚ ਸਰਕਾਰ ਨੇ ਸਾਫ਼ ਕੀਤਾ ਹੈ ਕਿ ਹੁਣ ਕਿਸੇ ਵੀ ਕੀਮਤ 'ਤੇ ਆਪਣੇ ਹਿੱਸੇ ਦਾ ਪਾਣੀ ਦੂਜੇ ਰਾਜ ਨੂੰ ਨਹੀਂ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਪਤਨੀ ਨੇ ਪੁਲਿਸ ਨੂੰ ਕਈ ਵਾਰ ਬੰਦੂਕ ਲੈ ਕੇ ਜਾਣ ਲਈ ਕਿਹਾ-ਪਰਿਵਾਰ; ਸਵੇਰੇ ਉੱਡੇ ਸਭ ਦੇ ਹੋਸ਼