Home >>Punjab

Jalandhar News: ਵਿੱਕੀ ਗੌਂਡਰ ਗੈਂਗ ਦਾ ਮੁੱਖ ਸਰਗਨਾ ਨਵੀਨ ਸੈਣੀ 5 ਪਿਸਤੌਲਾਂ ਸਮੇਤ ਕਾਬੂ

Jalandhar News: ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਉਕਤ ਮੁਲਜ਼ਮ ਪਿਛਲੇ 9 ਮਹੀਨਿਆਂ ਤੋਂ ਫ਼ਰਾਰ ਸੀ। ਜਲੰਧਰ ਸਿਟੀ ਪੁਲਿਸ ਕਾਫੀ ਸਮੇਂ ਤੋਂ ਦੋਸ਼ੀਆਂ ਦਾ ਪਿੱਛਾ ਕਰ ਰਹੀ ਸੀ, ਬੀਤੇ ਦਿਨ ਗੁਪਤ ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਉਕਤ ਦੋਸ਼ੀ ਨੂੰ ਜਲੰਧਰ ਸਿਟੀ ਤੋਂ ਗ੍ਰਿਫਤਾਰ ਕਰ ਲਿਆ

Advertisement
Jalandhar News: ਵਿੱਕੀ ਗੌਂਡਰ ਗੈਂਗ ਦਾ ਮੁੱਖ ਸਰਗਨਾ ਨਵੀਨ ਸੈਣੀ 5 ਪਿਸਤੌਲਾਂ ਸਮੇਤ ਕਾਬੂ
Manpreet Singh|Updated: May 15, 2024, 09:28 AM IST
Share

Jalandhar News: ਜਲੰਧਰ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਹੋਇਆਂ ਵਿੱਕੀ ਗੌਂਡਰ ਗੈਂਗ ਦੇ ਸਾਥੀ ਨਵੀਨ ਸੈਣੀ ਉਰਫ ਚਿੰਟੂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਪਿਛਲੇ 9 ਮਹੀਨਿਆਂ ਤੋਂ ਭਗੌੜਾ ਸੀ। ਇਸ ਦੇ ਨਾਲ ਹੀ ਇਹ ਗਿਰੋਹ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ, ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ ਅਤੇ ਹੋਰ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਹੈ। ਪੁਲਿਸ ਨੇ ਇਸ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 5 ਪਿਸਤੌਲਾਂ ਬਰਾਮਦ ਕੀਤੀਆਂ ਹਨ। ਪੁਲਿਸ ਨੇ ਨਵੀਨ ਸੈਣੀ ਵਿਰੁੱਧ ਐਫਆਈਆਰ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

 

ਜਾਣਕਾਰੀ ਅਨੁਸਾਰ ਚਿੰਟੂ ਨੂੰ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਸੰਗਠਿਤ ਅਪਰਾਧਾਂ 'ਤੇ ਚੱਲ ਰਹੀ ਕਾਰਵਾਈ ਦੇ ਤਹਿਤ ਗ੍ਰਿਫਤਾਰ ਕੀਤਾ ਹੈ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਉਕਤ ਮੁਲਜ਼ਮ ਪਿਛਲੇ 9 ਮਹੀਨਿਆਂ ਤੋਂ ਫ਼ਰਾਰ ਸੀ। ਜਲੰਧਰ ਸਿਟੀ ਪੁਲਿਸ ਕਾਫੀ ਸਮੇਂ ਤੋਂ ਦੋਸ਼ੀਆਂ ਦਾ ਪਿੱਛਾ ਕਰ ਰਹੀ ਸੀ, ਬੀਤੇ ਦਿਨ ਗੁਪਤ ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਉਕਤ ਦੋਸ਼ੀ ਨੂੰ ਜਲੰਧਰ ਸਿਟੀ ਤੋਂ ਗ੍ਰਿਫਤਾਰ ਕਰ ਲਿਆ। 

Read More
{}{}