Amritsar Murder: ਅੰਮ੍ਰਿਤਸਰ ਦੇ ਮੁਹਿਨੀ ਪਾਰਕ ਦੇ ਕੋਲ ਤੇਜ਼ਧਾਰ ਹਥਿਆਰਾਂ ਦੇ ਨਾਲ ਨਿਹੰਗ ਸਿੰਘ ਦੀ ਹੱਤਿਆ ਦੀ ਖਬਰ ਸਾਹਮਣੇ ਆ ਰਹੀ ਹੈ। ਮੋਹਿਨੀ ਪਾਰਕ ਦੇ ਕੋਲ ਕਾਰ ਸਵਾਰ ਨਿਹੰਗ ਉਤੇ ਅਣਪਛਾਤੇ ਹਮਲਾਵਰ ਨੇ ਤੇਜ਼ਧਾਰ ਹਥਿਆਰਾਂ ਦੇ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਨਿਹੰਗ ਸਿੰਘ ਦੀ ਹੱਤਿਆ ਕਰਕੇ ਹਮਲਾਵਾਰ ਮੌਕੇ ਤੋਂ ਹੋਏ ਫਰਾਰ। ਹਮਲਾਵਾਰਾਂ ਵੱਲੋਂ ਕਾਰ ਦੀ ਵੀ ਭੰਨਤੋੜ ਕੀਤੀ ਗਈ। ਆਂਢ- ਗੁਆਂਢ ਦੇ ਲੋਕਾਂ ਵੱਲੋਂ ਜ਼ਖ਼ਮੀ ਨਿਹੰਗ ਸਿੰਘ ਨੂੰ ਨਿੱਜੀ ਹਸਪਤਾਲ ਪਹੁੰਚਾਇਆ ਗਿਆ ਤੇ ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਲਵਪ੍ਰੀਤ ਸਿੰਘ ਉਮਰ 22 ਸਾਲ ਦੇ ਰੂਪ ਵਜੋਂ ਹੋਈ। ਪੁਲਿਸ ਵੱਲੋਂ ਪਤਨੀ ਦੇ ਬਿਆਨਾਂ ਦੇ ਆਧਾਰ ਉਤੇ ਕੇਸ ਦਰਜ ਕੀਤਾ ਗਿਆ। ਪੁਲਿਸ ਵੱਲੋਂ ਇਸ ਪੂਰੇ ਮਾਮਲੇ ਨੂੰ ਲੈ ਕੇ ਜਾਂਚ ਕੀਤੀ ਜਾ ਰਹੀ ਹੈ।
ਇਸ ਵਾਰਦਾਤ ਕਾਰਨ ਇਲਾਕੇ ਵਿੱਚ ਸਹਿਮ ਦਾ ਮਾਹੌਲ ਬਣ ਗਿਆ ਹੈ। ਦੇਰ ਰਾਤ ਨਿਹੰਗ ਸਿੰਘ ਤੇ ਹਮਲਵਾਰਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਝੜਪ ਹੋ ਗਈ, ਜਿਸ ਵਿਚ ਉਸ ਦਾ ਕਤਲ ਕਰ ਦਿੱਤਾ ਗਿਆ। ਸੂਤਰਾਂ ਮੁਤਾਬਕ ਨਿਹੰਗ ਸਿੰਘ ਦੀ ਉਨ੍ਹਾਂ ਨਾਲ ਝੜਪ ਗੱਡੀ ਦੀ ਟੱਕਰ ਲੱਗਣ ਨਾਲ ਸ਼ੁਰੂ ਹੋਈ ਸੀ। ਇਸ ਤੋਂ ਬਾਅਦ ਵਿਵਾਦ ਖੂਨੀ ਰੂਪ ਧਾਰਨ ਕਰ ਗਿਆ। ਹਮਲਵਾਰਾਂ ਨੇ ਨਿਹੰਗ ਸਿੰਘ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਇਸ ਝੜਪ ਵਿਚ ਤੇਜ਼ਧਾਰ ਹਥਿਆਰਾਂ ਦੇ ਵਾਰ ਨਾਲ ਗੱਡੀ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ।
ਇਹ ਵੀ ਪੜ੍ਹੋ : Arvind Kejriwal: ਕੇਜਰੀਵਾਲ ਦੀ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਰਹੇਗੀ ਤਾਇਨਾਤ; ਸੁਰੱਖਿਆ ਸਮੀਖਿਆ ਮਗਰੋਂ ਲਿਆ ਫੈਸਲਾ
ਤੇਜ਼ਧਾਰ ਹਥਿਆਰ ਲੱਗਣ ਨਾਲ ਨੌਜਵਾਨ ਵੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਪੰਜਾਬ ਪੁਲਿਸ ਦੇ ਮੁਲਾਜ਼ਮ ਹਸਪਤਾਲ ਲੈ ਗਏ, ਪਰ ਉੱਥੇ ਪਹੁੰਚਣ ਤਕ ਉਸ ਦੀ ਮੌਤ ਹੋ ਗਈ। ਫ਼ਿਲਹਾਲ ਪੁਲਿਸ ਵੱਲੋਂ ਇਸ ਝੜਪ ਦੇ ਕਾਰਨਾਂ ਬਾਰੇ ਕੋਈ ਵੀ ਪੁਸ਼ਟੀ ਨਹੀਂ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਕੁਝ ਦੇਰ ਤਕ ਵਿਸਥਾਰਤ ਜਾਣਕਾਰੀ ਸਾਂਝੀ ਕੀਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ : Indian Student Murder: ਅਮਰੀਕਾ ਵਿੱਚ ਭਾਰਤੀ ਵਿਦਿਆਰਥੀ ਦੀ ਹੱਤਿਆ; ਸਟੋਰ ਵਿੱਚ ਕਰਦਾ ਸੀ ਪਾਰਟ ਟਾਈਮ ਨੌਕਰੀ