Amritsar News: ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ, ਸਿਵਲ ਸਰਜਨ ਡਾ ਕਿਰਨਦੀਪ ਕੌਰ ਵੱਲੋਂ ਆਮ ਆਦਮੀ ਕਲੀਨਿਕਾਂ ਦੇ ਸਮੂਹ ਮੈਡੀਕਲ ਅਫਸਰਾਂ ਦੀ ਟ੍ਰੇਨਿੰਗ ਕਰਵਾਈ ਗਈ। ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਹੁਣ ਆਮ ਆਦਮੀ ਕਲੀਨਿਕਾਂ ਵਿੱਚ ਗਰਭਵਤੀ ਮਾਵਾਂ ਦਾ ਮੁਫਤ ਚੈੱਕਅਪ, ਟੈਸਟ ਅਤੇ ਇਲਾਜ ਕੀਤਾ ਜਾਣਾ ਸੰਭਵ ਹੋ ਸਕੇਗਾ।
ਇਸ ਮੌਕੇ ਵਧੇਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਕਿਰਨਦੀਪ ਕੌਰ ਨੇ ਦੱਸਿਆ ਕਿ ਆਮ ਆਦਮੀ ਕਲੀਨਿਕ ਦੇ ਸਾਰੇ ਡਾਕਟਰਾਂ ਨੂੰ ਮਟਰਨਲ ਹੈਲਥ ਕੇਅਰ ਬਾਰੇ ਇੱਕ ਵਿਸ਼ੇਸ਼ ਟ੍ਰੇਨਿੰਗ ਦਿੱਤੀ ਜਾ ਰਹੀ ਹੈ, ਜਿਸ ਜਿਸ ਵਿੱਚ ਉਨ੍ਹਾਂ ਨੂੰ ਹਾਈ ਰਿਸਕ ਪ੍ਰੈਗਨੈਂਸੀ, ਅਨੀਮੀਆ, ਹਾਈਪਰਟੈਂਸ਼ਨ, ਡਾਇਬਟਿਕ, ਪ੍ਰੀਵੀਅਸ ਸਜੇਰੀਅਨ, ਟਵਿਨ ਪ੍ਰੈਗਨੈਂਸੀ ਅਤੇ ਹੋਰ ਗੰਭੀਰ ਬਿਮਾਰੀਆਂ ਵਾਲੇ ਮਟਰਨਲ ਕੇਸਾਂ ਦੇ ਇਲਾਜ ਸਬੰਧੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਜਿਸ ਦਾ ਮੁੱਖ ਮਕਸਦ ਮਟਰਨਲ ਡੈਥ ਕੇਸਾਂ ਨੂੰ ਘੱਟ ਕਰਨਾ ਹੈ।
ਆਮ ਆਦਮੀ ਕਲੀਨਿਕ ਵਿੱਚ ਇਹ ਸੁਵਿਧਾ ਮਿਲਣ ਕਰਕੇ ਗਰਭਵਤੀ ਮਹਿਲਾ ਮਹਿਲਾਵਾਂ ਨੂੰ ਉਨ੍ਹਾਂ ਦੇ ਘਰ ਦੇ ਨਜ਼ਦੀਕ ਹੀ ਐਂਟੀਨੇਟਲ ਕੇਅਰ ਮਿਲਣੀ ਸ਼ੁਰੂ ਹੋ ਜਾਵੇਗੀ, ਜਿਸ ਨਾਲ ਮਰੀਜ਼ਾਂ ਨੂੰ ਆਪਣੇ ਇਲਾਜ ਲਈ ਦੂਰ ਨਹੀਂ ਜਾਣਾ ਪਵੇਗਾ। ਉਨ੍ਹਾਂ ਨੇ ਆਖਿਆ ਆਮ ਆਦਮੀ ਕਲੀਨਿਕਾਂ ਵਿੱਚ ਗਰਭਵਤੀ ਮਹਿਲਾਵਾਂ ਦੇ ਸਾਰੇ ਟੈਸਟ ਦਵਾਈਆਂ ਇਥੋਂ ਤੱਕ ਕਿ ਅਲਟਰਾਸਾਊਂਡ ਵੀ ਮੁਫ਼ਤ ਕਰਵਾਏ ਜਾ ਸਕਣਗੇ।
ਇਸ ਟ੍ਰੇਨਿੰਗ ਦੌਰਾਨ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਨੀਲਮ ਭਗਤ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਭਾਰਤੀ ਧਵਨ ਅਤੇ ਜਨਾਨਾ ਰੋਗਾਂ ਦੇ ਮਾਹਰ ਡਾ. ਚਿੰਕੀ ਠਕੁਰਾਲ ਵੱਲੋਂ ਇਹ ਵਿਸ਼ੇਸ਼ ਟ੍ਰੇਨਿੰਗ ਦਿੱਤੀ ਗਈ। ਇਸ ਮੌਕੇ ਜ਼ਿਲ੍ਹਾ ਐਮਆਈਓ ਅਮਰਦੀਪ ਸਿੰਘ, ਨਵਦੀਪ ਸਿੰਘ, ਪੁਸ਼ਪਿੰਦਰ ਸਿੰਘ ਸਮੇਤ ਸਮੂਹ ਸਟਾਫ ਹਾਜ਼ਰ ਸਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਭਰ ਵਿਚ ਆਮ ਆਦਮੀ ਕਲੀਨਿਕ ਸ਼ੁਰੂ ਕਰਕੇ ਸਿੱਖਿਆ ਕ੍ਰਾਂਤੀ ਵੱਲ ਕਦਮ ਵਧਾਇਆ ਹੈ। ਮੁੱਖ ਮੰਤਰੀ ਦਾ ਮੰਤਵ ਇਹ ਯਕੀਨੀ ਬਣਾਉਣਾ ਹੈ ਕਿ ਪੰਜਾਬ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ 3-4 ਕਿਲੋਮੀਟਰ ਦੇ ਘੇਰੇ ਵਿਚ ਮੁਫਤ ਸਿਹਤ ਸੇਵਾਵਾਂ ਦੀ ਪਹੁੰਚ ਹੋਵੇ।
ਇਹ ਵੀ ਪੜ੍ਹੋ-ਪੰਜਾਬ ਪੁਲਿਸ ਨੇ ਅਰਸ਼ ਡੱਲਾ ਦੀ ਟਾਰਗੇਟ ਕਿਲਿੰਗ ਸਾਜਿਸ਼ ਕੀਤੀ ਨਾਕਾਮ, ਦੋ ਸ਼ੂਟਰ ਗਿਰਫਤਾਰ