Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਭ੍ਰਿਸ਼ਟਾਚਾਰ ਨੂੰ ਲੈ ਕੇ ਕਾਫੀ ਸਖ਼ਤ ਨਜ਼ਰ ਆ ਰਹੀ ਹੈ। ਪੰਜਾਬ ਸਰਕਾਰ ਦੀਆਂ ਸਖ਼ਤ ਹਦਾਇਤਾਂ ਮੁਤਾਬਕ ਜ਼ਮੀਨਾਂ ਦੀ ਰਜਿਸਟਰੀ ਵਿੱਚ ਕਿਸੇ ਵੀ ਤਰ੍ਹਾਂ ਦੀ ਰਿਸ਼ਵਤਖੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਵਧੀਕ ਮੁੱਖ ਸਕੱਤਰ (ਮਾਲ) ਨੇ ਸੂਬੇ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖ ਕੇ ਸਖ਼ਤ ਹਦਾਇਤ ਕੀਤੀ ਹੈ।