Fatehgarh Sahib News: ਮਾਤਾ ਗੁਜਰ ਕੌਰ ਜੀ ਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਫਤਿਹ ਸਿੰਘ ਤੇ ਬਾਬਾ ਜ਼ੋਰਾਵਰ ਸਿੰਘ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਦਾ ਅੱਜ ਤੀਜਾ ਤੇ ਆਖਰੀ ਦਿਨ ਹੈ। 26 ਦਸੰਬਰ ਨੂੰ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦਾ ਅੱਜ ਭੋਗ ਪਾਇਆ ਜਾਵੇਗਾ ਜਿਸ ਮਗਰੋਂ ਗੁਰਦੁਆਰਾ ਫਤਿਹਗੜ੍ਹ ਸਾਹਿਬ ਤੋਂ ਗੁਰਦੁਆਰਾ ਜਯੋਤੀ ਸਰੂਪ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ।
ਦੁਪਹਿਰ 12:00 ਵਜੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਵਿਸ਼ੇਸ਼ ਤੌਰ ’ਤੇ ਅੰਮ੍ਰਿਤ ਸੰਚਾਰ ਸਮਾਗਮ ਵੀ ਹੋਵੇਗਾ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਮੂਹ ਸੰਗਤ ਨੂੰ ਸਵੇਰੇ 10.00 ਵਜੇ 10 ਮਿੰਟ ਲਈ ਮੂਲ ਮੰਤਰ ਦਾ ਪਾਠ ਕਰਨ ਦੀ ਅਪੀਲ ਕੀਤੀ ਹੈ।
ਬੀਤੇ ਦਿਨ ਗੁਰਦੁਆਰਾ ਸਾਹਿਬ ਦੇ ਮੁੱਖ ਦਰਬਾਰ ਵਿਖੇ ਕੀਰਤਨ ਉਪਰੰਤ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਸਾਹਿਬਜ਼ਾਦਿਆਂ ਦੇ ਇਤਿਹਾਸ ਦੀ ਕਥਾ ਕੀਤੀ। ਸਾਰਾ ਦਿਨ ਗੁਰਬਾਣੀ ਕੀਰਤਨ ਦਾ ਪ੍ਰਵਾਹ ਚੱਲਦਾ ਰਿਹਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਟੋਡਰ ਮੱਲ ਦੀਵਾਨ ਹਾਲ ਤੇ ਗੁਰਦੁਆਰਾ ਸਾਹਿਬ ਦੇ ਸਾਹਮਣੇ ਖੁੱਲ੍ਹੇ ਪੰਡਾਲ ਵਿੱਚ ਧਾਰਮਿਕ ਦੀਵਾਨ ਵੀ ਸਜਾਏ ਗਏ, ਜਿਨ੍ਹਾਂ ਵਿੱਚ ਪੰਥ ਪ੍ਰਸਿੱਧ ਕਥਾਵਾਚਕ, ਢਾਡੀ ਤੇ ਕਵੀਸ਼ਰੀ ਜੱਥਿਆਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਮਾਤਾ ਗੁਜਰੀ ਜੀ ਤੇ ਛੋਟੇ ਸਾਹਿਬਜ਼ਾਦਿਆਂ ਦਾ ਜੀਵਨ ਇਤਿਹਾਸ ਸੰਗਤ ਨੂੰ ਸਰਵਣ ਕਰਵਾਇਆ।
ਇਹ ਵੀ ਪੜ੍ਹੋ : Punjab News: ਆਈਏਐਸ ਅਫ਼ਸਰ ਵੀਕੇ ਸਿੰਘ ਦੀ ਪੰਜਾਬ ਹੋਵੇਗੀ ਵਾਪਸੀ, ਜਲਦ ਜਾਰੀ ਹੋ ਸਕਦੇ ਹਨ ਹੁਕਮ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤ ਲਈ ਵਿਸ਼ਾਲ ਪੱਧਰ ਉਤੇ ਲੰਗਰ, ਮੈਡੀਕਲ ਸਹੂਲਤ, ਰਿਹਾਇਸ਼, ਧਾਰਮਿਕ ਸਾਹਿਤ ਪ੍ਰਦਰਸ਼ਨੀਆਂ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਸੰਗਤ ਤੇ ਸੇਵਾ ਸੁਸਾਇਟੀਆਂ ਵੱਲੋਂ ਵੀ ਵੱਡੀ ਪੱਧਰ ਉਤੇ ਸੰਗਤ ਦੀ ਸੇਵਾ ਲਈ ਵੱਖ-ਵੱਖ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਸਨ। ਸ਼ਹੀਦੀ ਸਭਾ ਦੌਰਾਨ ਦਸਮ ਪਾਤਸ਼ਾਹ ਜੀ ਦੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਧਾਰਮਿਕ, ਰਾਜਸੀ ਤੇ ਸਮਾਜਿਕ ਸ਼ਖ਼ਸੀਅਤਾਂ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹਾਜ਼ਰੀ ਲੁਆਈ।
ਇਹ ਵੀ ਪੜ੍ਹੋ : Amritpal Singh News: ਹਾਈਕਰੋਟ ਨੇ ਅੰਮ੍ਰਿਤਪਾਲ ਦੇ ਸਾਥੀਆਂ ਦੀ ਜ਼ਮਾਨਤ ਪਟੀਸ਼ਨ ਕੀਤੀ ਰੱਦ