Home >>Punjab

Fazilka News: ਜ਼ਮੀਨੀ ਵਿਵਾਦ ਨੂੰ ਲੈ ਕੇ ਹੋਈ ਲੜਾਈ ਦੌਰਾਨ ਇੱਕ ਦੀ ਮੌਤ; ਤਿੰਨ ਜ਼ਖਮੀ

Fazilka News:  ਫਾਜ਼ਿਲਕਾ ਦੇ ਪਿੰਡ ਲਾਧੂਕਾ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਲੜਾਈ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਲੜਾਈ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ।

Advertisement
Fazilka News: ਜ਼ਮੀਨੀ ਵਿਵਾਦ ਨੂੰ ਲੈ ਕੇ ਹੋਈ ਲੜਾਈ ਦੌਰਾਨ ਇੱਕ ਦੀ ਮੌਤ; ਤਿੰਨ ਜ਼ਖਮੀ
Ravinder Singh|Updated: Jun 02, 2025, 09:16 PM IST
Share

Fazilka News: ਫਾਜ਼ਿਲਕਾ ਦੇ ਪਿੰਡ ਲਾਧੂਕਾ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਲੜਾਈ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਲੜਾਈ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਜਦੋਂ ਕਿ ਤਿੰਨ ਲੋਕ ਜ਼ਖਮੀ ਹੋਏ ਹਨ। ਪੁਲਿਸ ਨੇ ਇਸ ਮਾਮਲੇ ਵਿੱਚ ਮਾਮਲਾ ਵੀ ਦਰਜ ਕਰ ਲਿਆ ਹੈ। ਹਾਲਾਂਕਿ, ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ।

ਮ੍ਰਿਤਕ ਲਕਸ਼ਮਣ ਦਾਸ (65 ਸਾਲ) ਦੇ ਪੁੱਤਰ ਨਵਜੀਤ ਕੁਮਾਰ ਨੇ ਦੱਸਿਆ ਕਿ ਉਹ ਆਪਣੇ ਪਿਤਾ ਨਾਲ ਖੇਤ ਗਿਆ ਸੀ। ਵਾਪਸ ਆਉਂਦੇ ਸਮੇਂ ਲੜਾਈ ਦੌਰਾਨ ਨਹਿਰ ਦੇ ਕੋਲ ਲੋਕ ਇਕੱਠੇ ਹੋ ਗਏ ਸਨ। ਜਦੋਂ ਉਹ ਉੱਥੋਂ ਲੰਘਿਆ ਤਾਂ ਜ਼ਮੀਨੀ ਵਿਵਾਦ ਨੂੰ ਲੈ ਕੇ ਉਸਦੇ ਚਾਚੇ ਦੇ ਪਰਿਵਾਰ ਨਾਲ ਲੜਾਈ ਚੱਲ ਰਹੀ ਸੀ। ਜਿਸ ਵਿੱਚ ਦੂਜੀ ਧਿਰ ਨੇ ਉਸ ਨਾਲ ਵੀ ਲੜਾਈ ਸ਼ੁਰੂ ਕਰ ਦਿੱਤੀ। ਜਿਸ ਦੌਰਾਨ ਉਸਦੇ ਪਿਤਾ ਦੇ ਸਿਰ 'ਤੇ ਡੰਡੇ ਨਾਲ ਵਾਰ ਕੀਤਾ ਗਿਆ। ਜਿਸ ਵਿੱਚ ਉਸਦੇ ਪਿਤਾ ਬੁਰੀ ਤਰ੍ਹਾਂ ਜ਼ਖਮੀ ਹੋ ਗਏ।

ਇਹ ਵੀ ਪੜ੍ਹੋ : ਲੁਧਿਆਣਾ ਜ਼ਿਮਣੀ ਚੋਣ ਲਈ ਭਾਜਪਾ ਉਮੀਦਵਾਰ ਜੀਵਨ ਗੁਪਤਾ ਵਲੋਂ ਨਾਮਜ਼ਦਗੀ ਪੱਤਰ ਦਾਖਲ

ਉਸਨੂੰ ਇਲਾਜ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ। ਜਿੱਥੇ ਡਾਕਟਰ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਉਹ ਮਾਮਲੇ ਵਿੱਚ ਕਾਰਵਾਈ ਦੀ ਮੰਗ ਕਰ ਰਿਹਾ ਹੈ। ਦੂਜੇ ਪਾਸੇ ਸਦਰ ਥਾਣੇ ਦੇ ਐਸਐਚਓ ਹਰਦੇਵ ਸਿੰਘ ਬੇਦੀ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਲਗਭਗ 18 ਲੋਕਾਂ ਵਿਰੁੱਧ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ। ਜਿਸ ਵਿੱਚ ਅੱਠ ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਜਦੋਂ ਕਿ 8 ਤੋਂ 10 ਅਣਪਛਾਤੇ ਲੋਕ ਸ਼ਾਮਲ ਹਨ। ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ : ਸੰਤ ਭਿੰਡਰਾਂਵਾਲੇ ਦੇ ਪੁੱਤਰਾਂ ਗਿਆਨੀ ਕੁਲਦੀਪ ਸਿੰਘ ਗੜਗੱਜ ਤੋਂ ਸਨਮਾਨ ਸਵੀਕਾਰ ਨਹੀਂ ਕਰਨਗੇ

Read More
{}{}