Home >>Punjab

Barnala News: ਬਰਨਾਲਾ ਵਿੱਚ ਫੈਕਟਰੀ ਵਿੱਚ ਗੈਸ ਲੀਕ ਹੋਣ ਨਾਲ ਇੱਕ ਕਰਮੀ ਦੀ ਮੌਤ, ਚਾਰ ਗੰਭੀਰ

Barnala News: ਬਰਨਾਲਾ ਵਿੱਚ ਨਿੱਜੀ ਆਈਓਐਲ ਕੈਮਕਲ ਤੇ ਫਾਰਮਾਸਿਊਟੀਕਲਜ਼ ਲਿਮਟਿਡ ਫੈਕਟਰੀ ਵਿੱਚ ਗੈਸ ਲੀਕ ਹੋਣ ਇੱਕ ਕਰਮੀ ਦੀ ਮੌਤ ਹੋ ਗਈ ਜਦਕਿ ਚਾਰ ਦੀ ਹਾਲਤ ਗੰਭੀਰ ਬਣੀ ਹੋਈ ਹੈ।

Advertisement
Barnala News: ਬਰਨਾਲਾ ਵਿੱਚ ਫੈਕਟਰੀ ਵਿੱਚ ਗੈਸ ਲੀਕ ਹੋਣ ਨਾਲ ਇੱਕ ਕਰਮੀ ਦੀ ਮੌਤ, ਚਾਰ ਗੰਭੀਰ
Ravinder Singh|Updated: Apr 28, 2025, 04:05 PM IST
Share

Barnala News: ਬਰਨਾਲਾ ਵਿੱਚ ਨਿੱਜੀ ਆਈਓਐਲ ਕੈਮਕਲ ਤੇ ਫਾਰਮਾਸਿਊਟੀਕਲਜ਼ ਲਿਮਟਿਡ ਫੈਕਟਰੀ ਵਿੱਚ ਗੈਸ ਲੀਕ ਹੋਣ ਇੱਕ ਕਰਮੀ ਦੀ ਮੌਤ ਹੋ ਗਈ ਜਦਕਿ ਚਾਰ ਦੀ ਹਾਲਤ ਗੰਭੀਰ ਬਣੀ ਹੋਈ ਹੈ। ਪੁਲਿਸ ਪ੍ਰਸ਼ਾਸਨ ਅਤੇ ਸਿਵਲ ਪ੍ਰਸ਼ਾਸਨ ਨੇ ਕਿਹਾ ਹੈ ਕਿ ਉਹ ਇਸ ਘਟਨਾ ਦੀ ਜਾਂਚ ਕਰਨਗੇ। ਐਸਡੀਐਮ ਬਰਨਾਲਾ ਦੇ ਅਧਿਕਾਰੀਆਂ ਨੇ ਕਿਹਾ ਹੈ ਕਿ ਗੈਸ ਲੀਕ ਕੰਟਰੋਲ ਹੇਠ ਹੈ। ਜੇਕਰ ਜਾਂਚ ਦੌਰਾਨ ਫੈਕਟਰੀ ਪ੍ਰਬੰਧਕਾਂ ਵੱਲੋਂ ਕੋਈ ਲਾਪਰਵਾਹੀ ਪਾਈ ਗਈ ਤਾਂ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਡੀਐਸਪੀ ਸਤਵੀਰ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ 5:30 ਵਜੇ ਫਤਿਹਗੜ੍ਹ ਛੰਨਾ ਸਥਿਤ ਆਈਓਐਲ ਯੂਨਿਟ ਵਿੱਚ ਗੈਸ ਲੀਕ ਹੋਈ। ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ, ਜਦੋਂ ਕਿ ਚਾਰ ਦੀ ਹਾਲਤ ਗੰਭੀਰ ਹੈ। ਉਨ੍ਹਾਂ ਦੱਸਿਆ ਕਿ ਹਰਿਆਣਾ ਦੇ ਰਹਿਣ ਵਾਲੇ ਅਨਮੋਲ ਚੰਪਾ ਦੀ ਇਲਾਜ ਦੌਰਾਨ ਮੌਤ ਹੋ ਗਈ।

ਜਦੋਂ ਕਿ ਹਿਸਾਰ ਦੇ ਰਹਿਣ ਵਾਲੇ ਵਿਕਾਸ ਸ਼ਰਮਾ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਯੁਗਮ ਖੰਨਾ ਅਤੇ ਲਵਪ੍ਰੀਤ ਸਿੰਘ ਨੂੰ ਸੀਐਮਸੀ ਲੁਧਿਆਣਾ ਰੈਫਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਧਨੌਲਾ ਥਾਣੇ ਦੀ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ ਹੈ ਅਤੇ ਘਟਨਾ ਦੀ ਜਾਂਚ ਕਰ ਰਹੀ ਹੈ। ਇਸ ਮੌਕੇ ਫੈਕਟਰੀ ਡਾਇਰੈਕਟਰ ਅਤੇ ਫੈਕਟਰੀ ਅਧਿਕਾਰੀ ਵੀ ਉੱਥੇ ਪਹੁੰਚ ਗਏ।

ਐਸਡੀਐਮ ਬਰਨਾਲਾ ਹਰਪ੍ਰੀਤ ਸਿੰਘ ਅਟਵਾਲ ਨੇ ਕਿਹਾ ਕਿ ਅੱਜ ਬਰਨਾਲਾ ਵਿੱਚ ਆਈਓਐਲ ਕੈਮੀਕਲ ਫੈਕਟਰੀ ਵਿੱਚ ਗੈਸ ਲੀਕ ਹੋਣ ਦੀ ਘਟਨਾ ਵਾਪਰੀ ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਦੋ ਵਿਅਕਤੀ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਲੁਧਿਆਣਾ ਦੇ ਨਿੱਜੀ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਫੈਕਟਰੀ ਵਿੱਚ ਕਈ ਚੈਂਬਰ ਹਨ ਅਤੇ ਇੱਕ ਚੈਂਬਰ ਵਿੱਚ ਗੈਸ ਲੀਕ ਹੋਈ ਜਿੱਥੇ ਚਾਰ ਕਰਮਚਾਰੀ ਕੰਮ ਕਰ ਰਹੇ ਸਨ।

ਇਹ ਕਾਮੇ ਗੈਸ ਲੀਕ ਦੌਰਾਨ ਫਸ ਗਏ ਅਤੇ ਇੱਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੇ ਜ਼ਖਮੀ ਕਰਮਚਾਰੀਆਂ ਦੇ ਪਰਿਵਾਰਾਂ ਨਾਲ ਵੀ ਗੱਲ ਕੀਤੀ ਹੈ। ਫੈਕਟਰੀ ਅਤੇ ਪ੍ਰਸ਼ਾਸਨ ਨੇ ਜ਼ਖਮੀਆਂ ਦੇ ਇਲਾਜ ਦਾ ਪੂਰਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਪੂਰੇ ਮਾਮਲੇ ਦੀ ਜਾਂਚ ਪ੍ਰਸ਼ਾਸਨ ਅਤੇ ਫੈਕਟਰੀ ਵਿਭਾਗ ਦੇ ਡਿਪਟੀ ਡਾਇਰੈਕਟਰ ਵੱਲੋਂ ਕੀਤੀ ਜਾ ਰਹੀ ਹੈ।

ਜੇਕਰ ਜਾਂਚ ਦੌਰਾਨ ਫੈਕਟਰੀ ਪ੍ਰਬੰਧਕਾਂ ਵੱਲੋਂ ਕੋਈ ਲਾਪਰਵਾਹੀ ਪਾਈ ਗਈ ਤਾਂ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨੇੜਲੇ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਗੈਸ ਲੀਕ ਸਿਰਫ ਇੱਕ ਚੈਂਬਰ ਤੱਕ ਸੀਮਤ ਸੀ। ਕਿਸੇ ਵੀ ਕਮਰੇ ਦੇ ਬਾਹਰ ਗੈਸ ਲੀਕ ਨਹੀਂ ਹੋਈ, ਜਿਸ ਕਾਰਨ ਸਥਿਤੀ ਕਾਬੂ ਵਿੱਚ ਹੈ।

Read More
{}{}