Tarn Taran Firing: ਅੰਮ੍ਰਿਤਸਰ ਦੇ ਮਜੀਠਾ ਹਲਕੇ ਦੇ ਇੱਕ ਪੈਟਰੋਲ ਪੰਪ 'ਤੇ ਗੋਲੀਬਾਰੀ ਹੋਈ, ਜਿਸ ਵਿੱਚ ਇੱਕ ਕਰਮਚਾਰੀ ਦੀ ਮੌਤ ਹੋ ਗਈ ਅਤੇ ਇੱਕ ਹੋਰ ਸਾਥੀ ਜ਼ਖਮੀ ਹੋ ਗਿਆ। ਇਹ ਘਟਨਾ ਐਤਵਾਰ ਨੂੰ ਪਿੰਡ ਕਲੀਰ ਮਾਂਗਟ ਵਿੱਚ ਵਾਪਰੀ। ਦੇਰ ਰਾਤ ਇੱਕ ਪੈਟਰੋਲ ਪੰਪ ਉਤੇ ਤਾਬੜ ਤੋੜ ਫਾਇਰਿੰਗ ਹੋਈ। ਪੈਟਰੋਲ ਪੰਪ ਉਤੇ ਕੰਮ ਕਰਨ ਵਾਲੇ ਤਿੰਨ ਕਰਿੰਦਿਆਂ ਉਤੇ ਗੋਲੀਬਾਰੀ ਕੀਤੀ ਗਈ।
ਪੈਟਰੋਲ ਪੰਪ ਉਤੇ ਕੰਮ ਕਰਨ ਵਾਲੇ ਗੌਤਮ ਨਾਂ ਦੇ ਨੌਜਵਾਨ ਦੀ ਗੋਲੀ ਲੱਗਣ ਨਾਲ ਇਲਾਜ ਦੌਰਾਨ ਮੌਤ ਹੋ ਗਈ। ਦੋ ਕਰਿੰਦਿਆਂ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੈਟਰੋਲ ਪੰਪ ਉਤੇ ਪੈਟਰੋਲ ਪਵਾਉਣ ਨੂੰ ਲੈ ਕੇ ਪੰਪ ਉਤੇ ਕੰਮ ਕਰਨ ਵਾਲੇ ਕਰਿੰਦਿਆਂ ਦੇ ਨਾਲ ਅਣਪਛਾਤੇ ਵਿਅਕਤੀਆਂ ਦੀ ਬਹਿਸਬਾਜ਼ੀ ਹੋਈ ਸੀ।
ਪੈਟਰੋਲ ਪੰਪ ਦੇ ਮਾਲਕ ਅਨੁਸਾਰ ਅਣਪਛਾਤੇ ਹਥਿਆਰਬੰਦ ਵਿਅਕਤੀਆਂ ਨੇ ਤਿੰਨਾਂ ਕਰਿੰਦਿਆਂ ਪੰਪ ਉਤੇ ਕੰਮ ਕਰਨ ਵਾਲੇ ਕਰਿੰਦਿਆਂ ਉਤੇ ਤਾਬੜਤੋੜ ਗੋਲੀਆਂ ਚਲਾਈਆਂ ਅਤੇ ਹਮਲਾ ਕਰ ਦਿੱਤਾ ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਦੋ ਗੰਭੀਰ ਰੂਪ ਨਾਲ ਜ਼ਖਮੀ ਹਨ।
ਇਸ ਸਬੰਧੀ ਅੱਜ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਦੀ ਸਥਿਤੀ 'ਤੇ ਚਿੰਤਾ ਪ੍ਰਗਟ ਕੀਤੀ। ਮਜੀਠੀਆ ਨੇ ਕਿਹਾ ਕਿ ਮੇਰੇ ਕਰੀਬੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਬਿਕਰਮ ਮਜੀਠੀਆ ਨੇ ਕਿਹਾ ਪੰਜਾਬ ਵਿੱਚ ਵਿਗੜਦੀ ਕਾਨੂੰਨ ਵਿਵਸਥਾ ਦੀ ਸਥਿਤੀ ਦਿਨੋ-ਦਿਨ ਵਿਗੜਦੀ ਜਾ ਰਹੀ ਹੈ। ਸਾਡੇ ਸੂਬੇ ਦੀ ਸਰਹੱਦ ਪਾਕਿਸਤਾਨ ਵਰਗੇ ਦੇਸ਼ ਨਾਲ ਲੱਗਦੀ ਹੈ।
ਸਮਰਾ ਪਰਿਵਾਰ ਦੇ ਪੈਟਰੋਲ ਪੰਪ 'ਤੇ ਗੋਲੀਬਾਰੀ ਹੋਈ ਸੀ, ਜੋ ਕਿ ਮੇਰੇ ਪਰਿਵਾਰ ਦੇ ਨੇੜੇ ਹੈ। ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ, ਦੂਜੇ ਦੇ ਮੂੰਹ ਵਿੱਚ ਗੋਲੀ ਲੱਗੀ ਅਤੇ ਉਸਦੀ ਹਾਲਤ ਵੀ ਨਾਜ਼ੁਕ ਬਣੀ ਹੋਈ ਹੈ। ਦੋਵਾਂ ਪ੍ਰਤੀ ਮੇਰੀਆਂ ਸੰਵੇਦਨਾਵਾਂ। ਮਜੀਠੀਆ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਬਹੁਤ ਗੰਭੀਰ ਹੈ।
ਪਹਿਲਾਂ ਮਜੀਠਾ ਥਾਣੇ ਵਿੱਚ ਧਮਾਕਾ ਹੋਇਆ ਅਤੇ ਫਿਰ ਕਿਸੇ ਹੋਰ ਵਿਅਕਤੀ ਦੇ ਘਰ 'ਤੇ ਬੰਬ ਸੁੱਟਿਆ ਗਿਆ। ਪੰਜਾਬ ਵਿੱਚ ਫਿਰੌਤੀ ਅਤੇ ਟਾਰਗੇਟ ਕਿਲਿੰਗ ਵਰਗੀਆਂ ਘਟਨਾਵਾਂ ਆਮ ਹੋ ਗਈਆਂ ਹਨ। ਮੇਰੇ ਕਰੀਬੀਆਂ ਨੂੰ ਲੰਬੇ ਸਮੇਂ ਤੋਂ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਮੈਂ ਉੱਚ ਪੱਧਰੀ ਸੁਰੱਖਿਆ ਦੀ ਮੰਗ ਕਰਦਾ ਹਾਂ। ਹਾਲ ਹੀ ਵਿੱਚ ਪੰਜਾਬ ਵਿੱਚ 17 ਧਮਾਕੇ ਹੋਏ ਹਨ। ਅਜਿਹੀ ਸਥਿਤੀ ਵਿੱਚ ਕੋਈ ਕਿਵੇਂ ਸੁਰੱਖਿਅਤ ਰਹਿ ਸਕਦਾ ਹੈ?