Home >>Punjab

ਨਗਰ ਕੌਂਸਲ ਜ਼ੀਰਕਪੁਰ ਨੇ ਪੰਜਾਬ 'ਚ ਸਭ ਤੋਂ ਵੱਧ ਪ੍ਰਾਪਰਟੀ ਟੈਕਸ ਇਕੱਠਾ ਕੀਤਾ

Zirakpur News: ਪੰਜਾਬ ਸਰਕਾਰ ਨੇ ਇਹ OTS ਸਕੀਮ ਲਾਗੂ ਕਰਦਿਆਂ ਲੋਕਾਂ ਨੂੰ ਆਖਰੀ ਮੌਕਾ ਦਿੱਤਾ ਸੀ ਕਿ ਉਹ ਆਪਣਾ ਬਕਾਇਆ ਪ੍ਰਾਪਰਟੀ ਟੈਕਸ ਇਕਮੁਸ਼ਤ ਜਮ੍ਹਾਂ ਕਰਵਾ ਕੇ ਬਿਆਜ ਅਤੇ ਜੁਰਮਾਨੇ ਤੋਂ ਛੂਟ ਲੈ ਸਕਣ।

Advertisement
ਨਗਰ ਕੌਂਸਲ ਜ਼ੀਰਕਪੁਰ ਨੇ ਪੰਜਾਬ 'ਚ ਸਭ ਤੋਂ ਵੱਧ ਪ੍ਰਾਪਰਟੀ ਟੈਕਸ ਇਕੱਠਾ ਕੀਤਾ
Manpreet Singh|Updated: Jul 31, 2025, 04:12 PM IST
Share

Zirakpur News:  ਪੰਜਾਬ ਸਰਕਾਰ ਦੀ ਵਨ ਟਾਈਮ ਸੈਟਲਮੈਂਟ (OTS) ਸਕੀਮ ਦਾ ਅੱਜ ਆਖਰੀ ਦਿਨ ਸੀ, ਜਿਸਦੇ ਤਹਿਤ ਨਗਰ ਕੌਂਸਲ ਜ਼ੀਰਕਪੁਰ ਨੇ ਮੋਹਾਲੀ ਜ਼ਿਲੇ ਵਿੱਚ ਪਹਿਲੇ ਨੰਬਰ ਉੱਤੇ ਰਹਿੰਦੇ ਹੋਏ ਸਭ ਤੋਂ ਵੱਧ ਪ੍ਰਾਪਰਟੀ ਟੈਕਸ ਇਕੱਠਾ ਕੀਤਾ ਹੈ। ਹੁਣ ਤੱਕ ਨਗਰ ਕੌਂਸਲ ਨੇ ਸਵਾ 12 ਕਰੋੜ ਰੁਪਏ ਇੱਕਠੇ ਕੀਤੇ, ਜੋ ਅੱਜ ਦੇ ਆਖਰੀ ਦਿਨ ਹੋਰ ਵਧਣ ਦੀ ਉਮੀਦ ਹੈ।

ਦਫ਼ਤਰ ਦੇ ਬਾਹਰ ਲੰਮੀਆਂ ਲਾਈਨਾਂ 

OTS ਸਕੀਮ ਦੇ ਅੰਤਿਮ ਦਿਨ 'ਚ ਨਗਰ ਕੌਂਸਲ ਦਫ਼ਤਰ 'ਚ ਭਾਰੀ ਭੀੜ ਦੇਖਣ ਨੂੰ ਮਿਲੀ। ਜਾਣਕਾਰੀ ਮੁਤਾਬਕ ਹਰ ਰੋਜ਼ ਔਸਤਨ 200 ਤੋਂ 250 ਲੋਕ ਦਫ਼ਤਰ ਪਹੁੰਚ ਰਹੇ ਹਨ। ਸਕੀਮ ਤਹਿਤ ਜੇਕਰ ਕੋਈ ਵਿਅਕਤੀ 31 ਜੁਲਾਈ 2025 ਤੱਕ ਆਪਣੀ ਮੂਲ ਰਕਮ ਇੱਕਮੁਸ਼ਤ ਜਮ੍ਹਾਂ ਕਰਵਾ ਦਿੰਦਾ ਹੈ ਤਾਂ ਉਸਨੂੰ ਬਿਆਜ ਅਤੇ ਜੁਰਮਾਨੇ ਤੋਂ ਪੂਰੀ ਛੂਟ ਮਿਲ ਰਹੀ ਹੈ।

ਟੈਕਸ ਚੋਰੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ

ਜ਼ੀਰਕਪੁਰ ਨਗਰ ਕੌਂਸਲ ਦੇ ਕਾਰਜ ਸਾਦਕ ਅਫਸਰ ਨੇ ਚੇਤਾਵਨੀ ਦਿੱਤੀ ਹੈ ਕਿ ਟੈਕਸ ਨਾ ਭਰਨ ਵਾਲਿਆਂ ਦੀ ਤਸਦੀਕ ਕੀਤੀ ਜਾਵੇਗੀ, ਅਤੇ ਆਉਣ ਵਾਲੇ ਦਿਨਾਂ ਵਿੱਚ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਹਨਾਂ ਵਿਅਕਤੀਆਂ ਤੋਂ ਪੂਰਾ ਬਿਆਜ ਅਤੇ ਜੁਰਮਾਨਾ ਵਸੂਲਿਆ ਜਾਵੇਗਾ।

ਪੰਜਾਬ ਸਰਕਾਰ ਨੇ ਇਹ OTS ਸਕੀਮ ਲਾਗੂ ਕਰਦਿਆਂ ਲੋਕਾਂ ਨੂੰ ਆਖਰੀ ਮੌਕਾ ਦਿੱਤਾ ਸੀ ਕਿ ਉਹ ਆਪਣਾ ਬਕਾਇਆ ਪ੍ਰਾਪਰਟੀ ਟੈਕਸ ਇਕਮੁਸ਼ਤ ਜਮ੍ਹਾਂ ਕਰਵਾ ਕੇ ਬਿਆਜ ਅਤੇ ਜੁਰਮਾਨੇ ਤੋਂ ਛੂਟ ਲੈ ਸਕਣ। ਨਗਰ ਕੌਂਸਲ ਜ਼ੀਰਕਪੁਰ ਵੱਲੋਂ ਮਿਲੀ ਪ੍ਰਭਾਵਸ਼ਾਲੀ ਪ੍ਰਤਿਕਿਰਿਆ ਇਸ ਗੱਲ ਦੀ ਪੁਸ਼ਟੀ ਕਰਦੀ ਹੈ ਕਿ ਲੋਕਾਂ ਨੇ ਇਸ ਸਕੀਮ ਨੂੰ ਸੰਭਾਵਨਾ ਵਜੋਂ ਲਿਆ।

Read More
{}{}