Punjab Paddy Planting:ਪੰਜਾਬ ਸਰਕਾਰ ਵੱਲੋਂ ਇਸ ਵਾਰ ਝੋਨੇ ਦੀ ਲੁਆਈ ਜਲਦੀ ਕਰਨ ਦਾ ਫ਼ੈਸਲਾ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਧੂਰੀ ਵਿਖੇ ਆਪਣੀ ਫੇਰੀ ਦੌਰਾਨ ਕਿਹਾ ਕਿ ਇਸ ਵਾਰ 1 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਕਰ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਇਸ ਵਾਰ ਝੋਨੇ ਦੀ ਲੁਆਈ ਨੂੰ 4 ਜ਼ੋਨਾਂ ਵਿੱਚ ਵੰਡਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਇਸ ਵਾਰ ਕਿਸਾਨਾਂ ਨੂੰ ਅਸਲੀ ਬੀਜ ਮੁਹੱਈਆ ਕਰਵਾਇਆ ਜਾਵੇਗਾ।
ਉਨ੍ਹਾਂ ਨੇ ਕਿਹਾ ਕਿ ਇਸ ਵਾਰ 1 ਜੂਨ ਤੋਂ ਹੀ ਸੀਜ਼ਨ ਸ਼ੁਰੂ ਕੀਤਾ ਜਾਵੇਗਾ ਅਤੇ ਜ਼ੋਨ ਵਾਈਜ਼ ਇਹ ਕਾਰਜ ਕੀਤਾ ਜਾਵੇਗਾ ਤਾਂ ਜੋ ਝੋਨੇ ਦੀ ਬਿਜਾਈ ਵਿੱਚ ਕੋਈ ਦਿੱਕਤ ਨਾ ਆਵੇ ਅਤੇ ਸੀਜ਼ਨ ਲੰਬਾ ਜਾਵੇ ਜਿਸ ਦੇ ਨਾਲ ਹਰ ਇੱਕ ਨੂੰ ਫਾਇਦਾ ਹੋ ਸਕੇ।
ਉਨ੍ਹਾਂ ਨੇ ਅੱਗੇ ਦੱਸਿਆ ਕਿ 6-6 ਜਾਂ 7-7 ਜ਼ਿਲ੍ਹਿਆਂ ਦੇ 4 ਜ਼ੋਨ ਬਣਾਏ ਜਾਣਗੇ, ਜਿਨ੍ਹਾਂ ਵਿਚ ਵੱਖ-ਵੱਖ ਤਾਰੀਕਾਂ 'ਤੇ ਝੋਨੇ ਦੀ ਬਿਜਾਈ ਹੋਵੇਗੀ। ਇਸ ਤਰ੍ਹਾਂ ਇਹ ਸੀਜ਼ਨ ਲੰਮਾ ਚੱਲੇਗਾ ਜਿਸ ਦਾ ਸਭ ਨੂੰ ਫ਼ਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਵਾਰ ਨਕਲੀ ਬੀਜਾਂ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਲਗਾਈ ਜਾਵੇਗੀ। ਅਸੀਂ ਕਿਸਾਨਾਂ ਨੂੰ ਅਸਲੀ ਬੀਜ (ਪੀ.ਆਰ. 126, 127, 128 ਅਤੇ 129) ਮੁਹੱਈਆ ਕਰਾਵਾਂਗੇ।
ਇਹ ਵੀ ਪੜ੍ਹੋ : ਪੰਜਾਬ 'ਚ ਦੇਖਣ ਨੂੰ ਮਿਲਿਆ ਪਹਾੜਾਂ 'ਤੇ ਹੋਈ ਬਰਫਬਾਰੀ ਦਾ ਅਸਰ, ਤਾਪਮਾਨ 'ਚ 5.7 ਡਿਗਰੀ ਦੀ ਗਿਰਾਵਟ ਨਾਲ ਗਰਮੀ ਤੋਂ ਮਿਲੀ ਰਾਹਤ
ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਬਿਜਲੀ 16-17 ਜੂਨ ਤੋਂ ਸ਼ੁਰੂ ਹੁੰਦੀ ਸੀ, ਜਿਸ ਕਾਰਨ ਸੀਜ਼ਨ ਅਕਤੂਬਰ ਦੇ ਪਹਿਲੇ ਹਫ਼ਤੇ ਤਕ ਚਲਾ ਜਾਂਦਾ ਸੀ, ਪਰ ਉਦੋਂ ਤਕ ਨਮੀ ਦੀ ਮਾਤਰਾ ਵੱਧ ਜਾਂਦੀ ਹੈ। ਐਫਸੀਆਈ ਦੇ ਨਿਰਧਾਰਤ ਮਾਪਦੰਡਾਂ ਮੁਤਾਬਕ ਨਮੀ ਦਾ ਪੱਧਰ 18 ਫ਼ੀਸਦੀ ਹੈ। ਇਸ ਲਈ ਇਸ ਵਾਰ ਝੋਨੇ ਦਾ ਸੀਜ਼ਨ 1 ਜੂਨ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦੁਆਇਆ ਕਿ ਬਿਜਲੀ ਅਤੇ ਪਾਣੀ ਦੇ ਮੁਕੰਮਲ ਪ੍ਰਬੰਧ ਕੀਤੇ ਜਾ ਚੁੱਕੇ ਹਨ ਤੇ ਉਨ੍ਹਾਂ ਨੂੰ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : Pastor Bajinder Singh: ਪਾਸਟਰ ਬਜਿੰਦਰ ਸਿੰਘ ਤੋਂ ਜਾਨ ਨੂੰ ਖ਼ਤਰਾ ਦੱਸਦੇ ਹੋਏ ਹਾਈ ਕੋਰਟ ਵਿੱਚ ਪਟੀਸ਼ਨ ਦਾਖ਼ਲ