Home >>Punjab

Paddy Procurement: ਪੰਜਾਬ ਵਿੱਚ ਝੋਨੇ ਦੀ ਖਰੀਦ 85 ਲੱਖ ਟਨ ਤੋਂ ਪਾਰ, ਕਿਸਾਨਾਂ ਨੂੰ 19,800 ਕਰੋੜ ਰੁਪਏ ਦਾ ਕੀਤਾ ਭੁਗਤਾਨ

Paddy Procurement: ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ ਕਿ ਇਹ ਖਰੀਦ ਕੰਮ 1 ਅਕਤੂਬਰ ਤੋਂ ਸ਼ੁਰੂ ਹੋਇਆ ਸੀ ਅਤੇ ਲਗਭਗ ਚਾਰ ਲੱਖ ਕਿਸਾਨਾਂ ਨੂੰ 19,800 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ। 

Advertisement
Paddy Procurement: ਪੰਜਾਬ ਵਿੱਚ ਝੋਨੇ ਦੀ ਖਰੀਦ 85 ਲੱਖ ਟਨ ਤੋਂ ਪਾਰ, ਕਿਸਾਨਾਂ ਨੂੰ 19,800 ਕਰੋੜ ਰੁਪਏ ਦਾ ਕੀਤਾ ਭੁਗਤਾਨ
Manpreet Singh|Updated: Nov 04, 2024, 08:51 AM IST
Share

Paddy Procurement: ਖੁਰਾਕ ਮੰਤਰਾਲੇ ਨੇ ਜਾਣਕਾਰੀ ਸਾਂਝੀ ਕੀਤੀ ਹੈ ਕਿ ਪੰਜਾਬ ਨੇ 2024-25 ਦੇ ਖਰੀਦ ਮੰਡੀਕਰਨ ਸੀਜ਼ਨ ਦੌਰਾਨ 19,800 ਕਰੋੜ ਰੁਪਏ ਦੇ 85.41 ਲੱਖ ਟਨ ਝੋਨੇ ਦੀ ਖਰੀਦ ਕੀਤੀ ਹੈ। ਇਸ ਤੋਂ ਪਹਿਲਾਂ ਮੌਸਮ ਕਾਰਨ ਖਰੀਦ ਵਿੱਚ ਥੋੜ੍ਹੀ ਦੇਰੀ ਹੋਈ ਸੀ। ਪਰ ਹੁਣ ਇਹ ਪੂਰੇ ਜ਼ੋਰਾਂ 'ਤੇ ਹੈ। ਮੰਤਰਾਲੇ ਅਨੁਸਾਰ 2 ਨਵੰਬਰ ਤੱਕ ਪੰਜਾਬ ਦੀਆਂ ਮੰਡੀਆਂ ਵਿੱਚ ਤਕਰੀਬਨ 90.69 ਟਨ ਝੋਨਾ ਆਇਆ, ਜਿਸ ਵਿੱਚੋਂ 85.41 ਲੱਖ ਟਨ ਦੀ ਸਰਕਾਰੀ ਏਜੰਸੀਆਂ ਅਤੇ ਭਾਰਤੀ ਖੁਰਾਕ ਨਿਗਮ (ਐਫਸੀਆਈ) ਵੱਲੋਂ ਖਰੀਦ ਕੀਤੀ ਗਈ।

ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ ਕਿ ਇਹ ਖਰੀਦ ਕੰਮ 1 ਅਕਤੂਬਰ ਤੋਂ ਸ਼ੁਰੂ ਹੋਇਆ ਸੀ ਅਤੇ ਲਗਭਗ ਚਾਰ ਲੱਖ ਕਿਸਾਨਾਂ ਨੂੰ 19,800 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ। ਹਾਲਾਂਕਿ ਸਤੰਬਰ 'ਚ ਹੋਈ ਭਾਰੀ ਬਾਰਿਸ਼ ਅਤੇ ਝੋਨੇ 'ਚ ਨਮੀ ਜ਼ਿਆਦਾ ਹੋਣ ਕਾਰਨ ਖਰੀਦ ਥੋੜੀ ਦੇਰੀ ਨਾਲ ਸ਼ੁਰੂ ਹੋਈ। ਪਰ ਹੁਣ ਇਹ ਸਹੀ ਰਸਤੇ 'ਤੇ ਹੈ ਅਤੇ ਅੱਗੇ ਵਧ ਰਹੀਂ ਹੈ।

ਕੇਂਦਰ ਨੇ ਇਸ ਸੀਜ਼ਨ ਵਿੱਚ ਪੰਜਾਬ ਲਈ 185 ਲੱਖ ਟਨ ਕਣਕ ਖਰੀਦਣ ਦਾ ਟੀਚਾ ਰੱਖਿਆ ਹੈ। ਇਹ ਖਰੀਦ 'ਗਰੇਡ ਏ' ਝੋਨੇ ਲਈ 2,320 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ 'ਤੇ ਕੀਤੀ ਜਾ ਰਹੀ ਹੈ। ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ, ਸਰਕਾਰ ਨੇ ਪੰਜਾਬ ਵਿੱਚ 2,927 ਮੰਡੀਆਂ ਨੂੰ ਚਾਲੂ ਕੀਤਾ ਹੈ।

ਇਹ ਵੀ ਪੜ੍ਹੋ: Stubble Burning: ਪਰਾਲੀ ਸਾੜਨ ਦੇ ਪੰਜਾਬ 'ਚ 216 ਨਵੇਂ ਮਾਮਲੇ ਦਰਜ, ਕੁੱਲ ਗਿਣਤੀ 4000 ਤੋਂ ਪਾਰ

ਮੰਤਰਾਲੇ ਨੇ ਕਿਹਾ ਕਿ 4,640 ਰਾਈਸ ਮਿੱਲਰਾਂ ਨੇ ਝੋਨੇ ਦੀ ਪਿੜਾਈ ਲਈ ਅਰਜ਼ੀਆਂ ਦਿੱਤੀਆਂ ਹਨ ਅਤੇ ਰਾਜ ਸਰਕਾਰ ਨੇ ਪਹਿਲਾਂ ਹੀ 4,132 ਮਿੱਲਰਾਂ ਨੂੰ ਕੰਮ ਸੌਂਪ ਦਿੱਤਾ ਹੈ। ਸਰਕਾਰ ਕਿਸਾਨਾਂ ਦੀ ਮਦਦ ਲਈ ਸਰਕਾਰੀ ਮਾਲਕੀ ਵਾਲੀ FCI ਅਤੇ ਰਾਜ ਏਜੰਸੀਆਂ ਰਾਹੀਂ ਘੱਟੋ-ਘੱਟ ਸਮਰਥਨ ਮੁੱਲ 'ਤੇ ਖਰੀਦ ਕਰਦੀ ਹੈ।

ਇਹ ਵੀ ਪੜ੍ਹੋ: Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 04 ਨਵੰਬਰ 2024

Read More
{}{}