Pathankot blackout: ਪੰਜਾਬ ਵਿੱਚ ਜਿਵੇਂ ਹੀ ਹਨੇਰਾ ਹੋਇਆ, ਪਾਕਿਸਤਾਨ ਨੇ ਫਿਰੋਜ਼ਪੁਰ, ਫਾਜ਼ਿਲਕਾ, ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ ਪਠਾਨਕੋਟ 'ਤੇ ਹਮਲਾ ਕਰ ਦਿੱਤਾ। ਜਦੋਂ ਪਾਕਿਸਤਾਨੀ ਡਰੋਨ ਅੰਦਰ ਦਾਖਲ ਹੋਏ, ਤਾਂ ਫੌਜ ਦੇ ਰੱਖਿਆ ਪ੍ਰਣਾਲੀ ਨੇ ਉਨ੍ਹਾਂ ਨੂੰ ਅਸਮਾਨ ਵਿੱਚ ਮਾਰਨਾ ਸ਼ੁਰੂ ਕਰ ਦਿੱਤਾ। ਹਾਲਾਂਕਿ, ਪਾਕਿਸਤਾਨ ਲਗਾਤਾਰ ਡਰੋਨ ਭੇਜ ਰਿਹਾ ਹੈ। ਅਸਮਾਨ ਵਿੱਚ ਲਗਾਤਾਰ ਧਮਾਕਿਆਂ ਦੀ ਆਵਾਜ਼ ਆ ਰਹੀ ਹੈ।
ਜੇਕਰ ਹੁਣ ਤੱਕ ਪਠਾਨਕੋਟ ਦੀ ਗੱਲ ਕੀਤੀ ਜਾਵੇ ਤਾਂ ਪਾਕਿਸਤਾਨ ਵੱਲੋਂ ਹੁਣ ਤੱਕ 30-25 ਡਰੋਨ ਭੇਜੇ ਜਾ ਚੁੱਕੇ ਹਨ। ਜਿਨ੍ਹਾਂ ਨੂੰ ਭਾਰਤੀ ਫੌਜ ਨੇ ਹਵਾ ਵਿੱਚ ਹੀ ਨਸ਼ਟ ਕਰ ਦਿੱਤਾ ਹੈ। ਪਠਾਨਕੋਟ ਵਿੱਚ ਪੂਰੀ ਤਰ੍ਹਾਂ ਦੇ ਨਾਲ ਬਲੈਕ ਆਊਟ ਜਾਰੀ ਕਰ ਦਿੱਤਾ ਹੈ।