Panchayat Election(ਰੋਹਿਤ ਬਾਂਸਲ): ਪੰਜਾਬ ਵਿੱਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋ ਜਾਣ ਰਹੀਆਂ ਹਨ। ਪੰਚਾਇਤੀ ਚੋਣਾਂ ਦੇ ਐਲਾਨ ਤੋਂ ਬਾਅਦ ਹੀ ਪੰਜਾਬ ਦੇ ਪਿੰਡਾਂ ਵਿੱਚ ਸਿਆਸੀ ਮਾਹੌਲ ਗਰਮਾ ਗਿਆ ਹੈ। ਪੰਚਾਇਤੀ ਚੋਣਾਂ ਵਿੱਚ ਚੁੱਲਾ ਟੈਕਸ, ਵੋਟਾਂ ਠੀਕ ਕਰਨ ਅਤੇ ਰਾਖਵੇਂਕਰਨ ਖ਼ਿਲਾਫ਼ ਸਮੇਤ ਕਈ ਪਟੀਸ਼ਨਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਾਈਆਂ ਗਈਆਂ ਸਨ। ਜਿਨ੍ਹਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ ਹੈ।
ਪੰਜਾਬ-ਹਰਿਆਣਾ ਹਾਈਕਰੋਟ ਵੱਲੋਂ 170 ਦੇ ਪਟੀਸ਼ਨਾਂ ਨੂੰ ਖ਼ਾਰਜ ਕੀਤਾ ਗਿਆ ਹੈ। ਇਸ ਵਿੱਚ ਜ਼ਿਆਦਾਤਰ ਪਟੀਸ਼ਨਾਂ ਰਾਖਵੇਂਕਰਨ ਨਾਲ ਸਬੰਧਤ ਸਨ। ਇਸ ਦੇ ਨਾਲ ਹੀ ਹਾਈ ਕੋਰਟ ਵੱਲੋਂ ਸਰਕਾਰ ਨੂੰ ਉਮੀਦਵਾਰਾਂ ਦੇ ਚੁੱਲਾ ਟੈਕਸ ਦੇ ਬਕਾਏ ਦਾ ਮਾਮਲਾ ਅੱਜ ਹੀ ਨਿਪਟਾਉਣ ਦੇ ਆਦੇਸ਼ ਦਿੱਤੇ ਗਏ ਹਨ।
ਇਸ ਦੇ ਨਾਲ ਹੀ ਸਕਾਰ ਨੂੰ ਆਦੇਸ਼ ਦਿੱਤੇ ਹਨ ਕਿ ਪੂਰੇ ਪੰਜਾਬ ਭਰ ਵਿੱਚ ਜਿੱਥੇ ਵੀ ਇੱਕ ਪਰਿਵਾਰ ਦੇ ਮੈਂਬਰਾਂ ਦੀਆਂ ਵੋਟਾਂ ਵੱਖ-ਵੱਖ ਵਾਰਡਾਂ ਵਿੱਚ ਚਲੀਆਂ ਗਈਆਂ ਹਨ, ਉਸ ਨੂੰ ਪੰਜ ਦਿਨਾਂ ਵਿੱਚ ਠੀਕ ਕੀਤਾ ਜਾਵੇ।