Panchayat Elections: ਪੰਜਾਬ ਵਿਚ ਇਕ ਪਾਸੇ ਜਿੱਥੇ ਅੱਜ ਸਵੇਰ ਤੋਂ ਹੀ ਸਰਪੰਚ ਅਤੇ ਪੰਚਾਂ ਦੇ ਲਈ ਵੋਟਿੰਗ ਹੋ ਰਹੀ ਹੈ, ਉਥੇ ਹੀ ਲੁਧਿਆਣਾ ਤੋਂ ਇੱਕ ਅਹਿਮ ਖਬਰ ਸਾਹਮਣੇ ਆਈ ਹੈ। ਚੋਣ ਕਮਿਸ਼ਨ ਨੇ ਲੁਧਿਆਣਾ ਜ਼ਿਲ੍ਹੇ ਵਿਚ ਪੈਂਦੇ ਪਿੰਡ ਡੱਲਾ ਅਤੇ ਪੋਨਾਂ ਦੀ ਸਰਪੰਚੀ ਦੀ ਚੋਣ ਰੱਦ ਕਰ ਦਿੱਤੀ ਹੈ। ਚੋਣ ਕਮਿਸ਼ਨ ਵਲੋਂ ਇਸ ਸੰਬੰਧੀ ਨੋਟਿਸ ਜਾਰੀ ਕਰਦੇ ਹੋਏ ਕਿਹਾ ਹੈ ਕਿ ਨਾਮਜ਼ਦਗੀ ਪੱਤਰਾਂ ਵਿਚ ਇਤਰਾਜ਼ਾਂ ਦੇ ਚੱਲਦੇ ਦੋਵਾਂ ਪਿੰਡਾਂ ਦੀ ਸਰਪੰਚੀ ਦੀ ਚੋਣ ਪ੍ਰਕਿਰਿਆ ਰੱਦ ਕਰ ਦਿੱਤੀ ਹੈ, ਫਿਲਹਾਲ ਅਗਲੀਆਂ ਤਾਰੀਖਾਂ ਦਾ ਐਲਾਨ ਬਾਅਦ ਵਿਚ ਕੀਤਾ ਜਾਵੇਗਾ।