Sri Akal Takht Sahib: ਰਣਜੀਤ ਸਿੰਘ ਢੱਡਰੀਆਂ ਵਾਲਾ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਉਤੇ ਪੰਜ ਸਿੰਘ ਸਾਹਿਬਾਨ ਅੱਗੇ ਪੇਸ਼ ਹੋਏ। ਇਸ ਦੌਰਾਨ ਪੰਜ ਸਿੱਖ ਸਾਹਿਬਾਨ ਨੇ ਢੱਡਰੀਆਂ ਵਾਲਾ ਦੇ ਪ੍ਰਚਾਰ ਉਤੇ ਲੱਗੀ ਰੋਕ ਹਟਾ ਦਿੱਤੀ ਗਈ ਹੈ। ਇਸ ਤੋਂ ਇਲਾਵਾ ਹਰਵਿੰਦਰ ਸਿੰਘ ਸਰਨਾ ਨੂੰ ਧਾਰਮਿਕ ਸਜ਼ਾ ਲਗਾਈ ਹੈ। ਸ੍ਰੀ ਅਕਾਲ ਤਖਤ ਸਾਹਿਬ ਤੋਂ ਹਰਵਿੰਦਰ ਸਿੰਘ ਸਰਨਾ ਨੇ ਮਾਫ਼ੀ ਮੰਗੀ ਅਤੇ ਪੰਜ ਸਿੰਘ ਸਾਹਿਬਾਨ ਨੇ ਧਾਰਮਿਕ ਸਜਾ ਲਗਾਈ। ਜਿਸ ਅਨੁਸਾਰ 11 ਦਿਨ ਦੋ ਜਪੁਜੀ ਸਾਹਿਬ ਜੀ ਦੇ ਪਾਠ ਤੇ ਦੋ ਚੌਪਈ ਸਾਹਿਬ ਜੀ ਦੇ ਪਾਠ ਰੋਜ਼ਾਨਾ ਕਰਨ ਉਪਰੰਤ 501 ਰੁਪਏ ਦੀ ਦੇਗ ਗੁਰਦੁਆਰਾ ਸਿਘ ਬੰਗਲਾ ਸਾਹਿਬ ਵਿਖੇ ਅਰਦਾਸ ਕਰ ਕੇ ਖਿਮਾ ਜਾਚਨਾ ਕਰਨ ਦੀ ਧਾਰਮਿਕ ਸਜ਼ਾ ਸੁਣਾਈ ਗਈ ਹੈ।
ਇਸ ਤੋਂ ਇਲਾਵਾ ਗਿਆਨੀ ਗੁਰਮੁੱਖ ਸਿੰਘ ਨੂੰ ਵੀ ਧਾਰਮਿਕ ਸਜ਼ਾ ਸੁਣਾਈ ਗਈ ਹੈ। 24 ਸਤੰਬਰ 2015 ਨੂੰ ਡੇਰਾ ਸਿਰਸਾ ਮੁਖੀ ਨੂੰ ਮਾਫੀ ਦੇਣ ਵਾਲੇ ਪੰਜ ਸਿੰਘ ਸਹਿਬਾਨ ਵਿੱਚ ਸ਼ਾਮਿਲ ਗਿਆਨੀ ਗੁਰਮੁਖ ਸਿੰਘ ਨੇ ਸ੍ਰੀ ਅਕਾਲ ਤਖਤ ਸਾਹਿਬ 'ਤੇ ਪੇਸ਼ ਹੋ ਕੇ ਖਿਮਾ ਜਾਚਨਾ ਕੀਤੀ। ਪੰਜ ਸਿੰਘ ਸਾਹਿਬਾਨ ਵੱਲੋਂ ਗਿਆਨੀ ਗੁਰਮੁਖ ਸਿੰਘ ਦੀ ਖਿਮਾ ਯਾਚਨਾ ਪ੍ਰਵਾਨ ਕਰਦੇ ਹੋਏ 11 ਦਿਨ ਲੰਗਰ ਵਿੱਚ ਝੂਠੇ ਭਾਂਡੇ ਮਾਂਜਣ ਅਤੇ 11 ਦਿਨ ਜੋੜੇ ਘਰ ਵਿੱਚ ਸੇਵਾ ਕਰਨ ਦੇ ਨਾਲ 11 ਦਿਨ ਦੋ ਜਪੁਜੀ ਸਾਹਿਬ ਜੀ ਦੇ ਪਾਠ ਦੋ ਤ੍ਰੈ ਪ੍ਰਸ਼ਾਦ ਸਵਈਏ ਅਤੇ ਇੱਕ ਆਸਾ ਜੀ ਦੀ ਵਾਰ ਦਾ ਪਾਠ ਰੋਜ਼ਾਨਾ 11 ਦਿਨ ਕਰਕੇ 1100 ਦੀ ਕੜਾਹ ਪ੍ਰਸ਼ਾਦ ਦੀ ਦੇਗ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕਰਵਾ ਕੇ ਖਿਮਾ ਜਾਚਨਾ ਕਰਨ ਦੀ ਧਾਰਮਿਕ ਸਜ਼ਾ ਸੁਣਾਈ ਹੈ।
ਰਣਜੀਤ ਸਿੰਘ ਢੰਡਰੀਆਂ ਵਾਲੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਏ। ਢੱਡਰੀਆਂ ਵਾਲਿਆਂ ਨੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਮੁਆਫੀ ਮੰਗੀ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਅਤੇ ਪੰਜ ਸਿੰਘ ਸਾਹਿਬਾਨ ਨੇ ਢੱਡਰੀਆਂਵਾਲੇ ਦੀ ਮੁਆਫੀ ਕਬੂਲ ਕੀਤੀ। ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਇਹ ਫੈਸਲਾ ਸੁਣਾਇਆ।
ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਫ਼ੈਸਲਾ ਸੁਣਾਉਂਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਜ ਸਿੰਘ ਸਾਹਿਬਾਨ ਨੇ ਰਣਜੀਤ ਸਿੰਘ ਢੱਡਰੀਆਂਵਾਲੇ ਦੀ ਖਿਮਾ ਨੂੰ ਪ੍ਰਵਾਨ ਕਰ ਲਿਆ ਹੈ। ਉਨ੍ਹਾਂ ਨੂੰ ਅਗਾਂਹ ਤੋਂ ਸਿੱਖ ਰਹਿਤ ਮਰਿਆਦਾ, ਪੰਥਕ ਰਵਾਇਤਾਂ ਤੇ ਪਰੰਪਰਾਵਾਂ ਅਨੁਸਾਰ ਸਿੱਖੀ ਪ੍ਰਚਾਰ ਕਰਨ ਦਾ ਆਦੇਸ਼ ਦਿੱਤਾ ਗਿਆ ਹੈ। ਉਨ੍ਹਾਂ ਨੂੰ ਇਹ ਵੀ ਆਦੇਸ਼ ਦਿੱਤੇ ਗਏ ਹਨ ਕਿ ਗੁਰੂ ਦੇ ਸਰੋਵਰਾਂ ਵਿਰੁੱਧ ਕੋਈ ਬਿਆਨੀ ਨਾ ਕੀਤੀ ਜਾਵੇ, ਸਾਖੀਆਂ ਤੇ ਗੁਰ ਇਤਿਹਾਸ ਸੁਣਾਇਆ ਜਾਵੇ, ਸਮੁੱਚੀ ਸਿੱਖ ਕੌਮ ਨੂੰ ਇਕਜੁੱਟ ਕਰਨ ਦੇ ਉਪਰਾਲੇ ਕੀਤੇ ਜਾਣ, ਕਿਸੇ ਜਥੇਬੰਦੀ ਖ਼ਿਲਾਫ਼ ਨਿੱਜੀ ਟਿਪਣੀਆਂ ਨਾ ਕੀਤੀਆਂ ਜਾਣ।
ਇਹ ਵੀ ਪੜ੍ਹੋ : SKM Conflict: ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਵਿੱਚ ਆਪਸੀ ਕਲੇਸ਼ ਜਾਰੀ; ਸਸਪੈਂਡ ਕੀਤੇ ਭੋਜਰਾਜ ਦਾ ਬਿਆਨ ਆਇਆ ਸਾਹਮਣੇ
ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਨੇ ਫ਼ਸੀਲ ਅੱਗੇ ਖੜ੍ਹ ਕੇ ਇਹ ਗੱਲਾਂ ਪ੍ਰਵਾਨ ਕੀਤੀਆਂ। ਇਸ ਉਪਰੰਤ ਪੰਜ ਸਿੰਘ ਸਾਹਿਬਾਨਾਂ ਵੱਲੋਂ ਰਣਜੀਤ ਸਿੰਘ ਵੱਲੋਂ ਪ੍ਰਚਾਰ ਕੀਤੇ ਜਾਣ 'ਤੇ ਲੱਗੀ ਰੋਕ ਹਟਾ ਦਿੱਤੀ ਗਈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 501 ਰੁਪਏ ਦੀ ਦੇਗ ਕਰਵਾ ਕੇ ਸੀਸ ਨਿਵਾ ਕੇ ਜਾਣ ਲਈ ਆਖ਼ ਦਿੱਤਾ ਗਿਆ।
ਤਖ਼ਤ ਸ੍ਰੀ ਹਰਿਮੰਦਰ ਸਾਹਿਬ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਦੀਆਂ ਸੇਵਾਵਾਂ ਮੁੜ ਬਹਾਲ ਕਰ ਦਿੱਤੀਆਂ ਗਈਆਂ ਹਨ।
ਰਣਜੀਤ ਸਿੰਘ ਢੱਡਰੀਆਂ ਵਾਲਾ ਨੇ ਕਿਹਾ ਕਿ ਪੰਜਾਬ ਵਿੱਚ ਧਰਮ ਪਰਿਵਰਤਨ ਤੇ ਨਸ਼ੇ ਵਿਚ ਫਸ ਰਹੇ ਨੌਜਵਾਨਾਂ ਨੂੰ ਬਾਹਰ ਕੱਢਣ ਲਈ ਇਕਜੁੱਟ ਹੋਣ ਦੀ ਲੋੜ ਹੈ ਤੇ ਇਸ ਲਈ ਉਨ੍ਹਾਂ ਨੇ ਖਿਮਾ ਦਾ ਯਾਚਨਾ ਕੀਤੀ ਹੈ।
ਇਹ ਵੀ ਪੜ੍ਹੋ : Punjab Weather News: ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਨੇਰੀ ਤੇ ਮੀਂਹ ਦੀ ਸੰਭਾਵਨਾ