Partap Singh Bajwa: ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਧਮਕੀ ਦਿੱਤੀ ਹੈ। ਬਾਜਵਾ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਸ ਨੇ ਗੋਲੀ ਦੀ ਆਵਾਜ਼ ਨਹੀਂ ਸੁਣੀ, ਇਸ ਨੇ ਸਿਰਫ਼ ਬੋਤਲ ਦੇ ਢੱਕਣ ਦੀ ਆਵਾਜ਼ ਸੁਣੀ। ਉਨ੍ਹਾਂ ਨੇ ਕਿਹਾ ਕਿ ਜੇਕਰ ਜਿਉਂਦੇ ਰਹੇ ਹਾਂ ਆਪਣੀ ਜ਼ਰੂਰੀ ਜ਼ਰੂਰ ਰੱਖੀ। ਸਿਆਸੀ ਗਲਿਆਰਿਆਂ ਵਿੱਚ ਬਾਜਵਾ ਦੇ ਇਸ ਬਿਆਨ ਦੇ ਵੱਖ-ਵੱਖ ਮਾਇਨੇ ਕੱਢੇ ਜਾ ਰਹੇ ਹਨ। ਹਾਲਾਂਕਿ ਬਾਜਵਾ ਨੇ ਚੁਣੌਤੀ ਭਰੇ ਲਹਿਜੇ ਵਿੱਚ ਕਿਹਾ ਕਿ ਤਿਆਰ ਹੈ। ਇਸ ਦਾ ਮਤਲਬ ਹੈ ਕਿ ਜਦੋਂ ਕਾਂਗਰਸ ਦੀ ਸਰਕਾਰ ਆਵੇਗੀ ਤਾਂ ਉਹ ਆਪਣੀ ਤਿਆਰੀ ਕਰ ਲੈਣ।
ਪੰਜਾਬ ਸਰਕਾਰ ਵੱਲੋਂ ‘50 ਬੰਬਾਂ’ ਬਾਰੇ ਦਿੱਤੇ ਬਿਆਨ ਖ਼ਿਲਾਫ਼ ਐਫਆਈਆਰ ਦਰਜ ਕਰਨ ਤੋਂ ਬਾਅਦ ਬਾਜਵਾ ਮੰਗਲਵਾਰ ਨੂੰ ਪਾਰਟੀ ਦਫਤਰ 'ਚ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਤੋਂ ਪਹਿਲਾਂ ਕਾਂਗਰਸ ਦੇ ਪ੍ਰਦੇਸ਼ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ 'ਚ ਪਾਰਟੀ ਦੇ ਸੀਨੀਅਰ ਆਗੂਆਂ ਦੀ ਇਕ ਬੈਠਕ ਹੋਈ, ਜਿਸ ਵਿਚ ਇਹ ਫੈਸਲਾ ਲਿਆ ਗਿਆ ਕਿ ਪੂਰੀ ਪਾਰਟੀ ਬਾਜਵਾ ਦੇ ਨਾਲ ਖੜ੍ਹੀ ਹੈ। ਵੜਿੰਗ ਨੇ ਕਿਹਾ, "ਪੰਜਾਬ ਵਿਚ ਜੰਗਲ ਰਾਜ ਹੈ।"
ਵੜਿੰਗ ਨੇ ਕਿਹਾ ਕਿ ਬਾਜਵਾ 'ਤੇ ਇਸ ਲਈ ਪਰਚਾ ਦਰਜ ਕੀਤਾ ਗਿਆ ਕਿਉਂਕਿ ਉਨ੍ਹਾਂ ਸਰਕਾਰ ਨੂੰ ਜਗਾਉਣ ਦੀ ਕੋਸ਼ਿਸ਼ ਕੀਤੀ।
ਇਹ ਵੀ ਪੜ੍ਹੋ : ਸਮਰਾਲਾ 'ਚ ਪੁਲਿਸ ਅਤੇ ਮੁਲਜ਼ਮਾਂ ਵਿਚਾਲੇ ਮੁੱਠਭੇੜ: ਰਿਵਾਲਵਰ ਖੋਹਣ ਦੀ ਕੋਸ਼ਿਸ਼ ਦੌਰਾਨ ਇੱਕ ਮੁਲਜ਼ਮ ਨੂੰ ਲੱਗੀ ਗੋਲੀ
ਅਰਵਿੰਦ ਕੇਜਰੀਵਾਲ ਨੂੰ ਵੀ ਦੱਸਣਾ ਚਾਹੀਦਾ ਹੈ ਕਿ ਡਰੋਨ ਰਾਹੀਂ ਜੋ ਨਸ਼ੇ ਆ ਰਹੇ ਹਨ, ਉਨ੍ਹਾਂ ਦਾ ਕੀ ਸਰੋਤ ਹੈ। ਇਸ ਤੋਂ ਇਲਾਵਾ, ਕੇਜਰੀਵਾਲ ਨੇ ਤਾਂ ਯਮੁਨਾ 'ਚ ਜ਼ਹਿਰ ਮਿਲਿਆ ਹੋਣ ਦੀ ਵੀ ਗੱਲ ਕੀਤੀ ਸੀ। ਰਾਜਾ ਨੇ ਇਹ ਵੀ ਖੁਲਾਸਾ ਕੀਤਾ ਕਿ ਬਾਜਵਾ 'ਤੇ ਪਰਚਾ ਦਰਜ ਹੋਣ ਦੇ ਬਾਅਦ ਪਾਰਟੀ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਲੋਕ ਸਭਾ 'ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਉਨ੍ਹਾਂ ਨਾਲ ਫੋਨ 'ਤੇ ਗੱਲ ਕੀਤੀ ਅਤੇ ਭਰੋਸਾ ਦਿਵਾਇਆ ਕਿ ਕਾਂਗਰਸ ਪਾਰਟੀ ਬਾਜਵਾ ਦੇ ਨਾਲ ਹੈ।
ਇਹ ਵੀ ਪੜ੍ਹੋ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣਨ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਅੱਗੇ ਮੁਸ਼ਕਿਲਾਂ ਦਾ ਪਹਾੜ!