Home >>Punjab

ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਅੱਜ ਐਸਆਈਟੀ ਸਾਹਮਣੇ ਹੋਣਗੇ ਪੇਸ਼

Patiala News: ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਡਰੱਗਜ਼ ਮਾਮਲੇ ਵਿੱਚ ਐਸਆਈਟੀ ਸਾਹਮਣੇ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਹਨ। ਪੰ  

Advertisement
ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਅੱਜ ਐਸਆਈਟੀ ਸਾਹਮਣੇ ਹੋਣਗੇ ਪੇਸ਼
Sadhna Thapa|Updated: Mar 17, 2025, 08:22 AM IST
Share

Patiala News: ਬਿਕਰਮ ਮਜੀਠੀਆ ਸਵੇਰੇ 11 ਵਜੇ ਪੁਲਿਸ ਲਾਈਨ ਪਟਿਆਲਾ ਵਿਖੇ ਜਾਂਚ ਲਈ ਐਸਆਈਟੀ ਸਾਹਮਣੇ ਪੇਸ਼ ਹੋਣਗੇ। ਸੁਪਰੀਮ ਕੋਰਟ ਵੱਲੋਂ 4 ਮਾਰਚ ਨੂੰ ਕੀਤੀ ਗਈ ਸੁਣਵਾਈ ਤੋਂ ਬਾਅਦ, ਐਸਆਈਟੀ ਨੇ ਬਿਕਰਮ ਸਿੰਘ ਮਜੀਠੀਆ ਨੂੰ 17 ਮਾਰਚ ਨੂੰ ਜਾਂਚ ਟੀਮ (ਐਸਆਈਟੀ) ਸਾਹਮਣੇ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਹਨ। ਇਸ ਤੋਂ ਪਹਿਲਾਂ ਵੀ ਜਾਂਚ ਟੀਮ ਬਿਕਰਮ ਸਿੰਘ ਮਜੀਠੀਆ ਤੋਂ ਕਈ ਵਾਰ ਪੁੱਛਗਿੱਛ ਕਰ ਚੁੱਕੀ ਹੈ। ਬਿਕਰਮ ਸਿੰਘ ਮਜੀਠੀਆ ਡਰੱਗ ਤਸਕਰੀ ਦੇ ਮਾਮਲੇ ਵਿੱਚ ਦੋਸ਼ੀ ਹੈ। 

ਉਸ 'ਤੇ ਡਰੱਗ ਦੀ ਤਸਕਰੀ ਵਿੱਚ ਸ਼ਾਮਲ ਹੋਣ ਦਾ ਦੋਸ਼ ਹੈ। ਇਸ ਮਾਮਲੇ ਦੀ ਜਾਂਚ ਪੰਜਾਬ ਪੁਲਿਸ ਦੀ ਇੱਕ ਵਿਸ਼ੇਸ਼ ਟੀਮ ਵੱਲੋਂ ਕੀਤੀ ਜਾ ਰਹੀ ਹੈ। ਇਹ ਮਾਮਲਾ 6 ਹਜ਼ਾਰ ਕਰੋੜ ਰੁਪਏ ਦੇ ਡਰੱਗਜ਼ ਰੈਕੇਟ ਨਾਲ ਸਬੰਧਤ ਹੈ। ਇਸ ਮਾਮਲੇ ਦੀਆਂ ਤਾਰਾਂ ਬਿਕਰਮ ਸਿੰਘ ਮਜੀਠੀਆ ਨਾਲ ਜੁੜੀਆਂ ਜਦੋਂ ਪੰਜਾਬ ਪੁਲਿਸ ਦੇ ਬਰਖਾਸਤ ਡੀਐਸਪੀ ਜਗਦੀਸ਼ ਭੋਲਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਬਰਖਾਸਤ ਡੀਐਸਪੀ ਜਗਦੀਸ਼ ਭੋਲਾ ਨੇ ਬਿਕਰਮ ਸਿੰਘ ਮਜੀਠੀਆ 'ਤੇ ਇਸ ਰੈਕੇਟ ਵਿੱਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਸੀ।

ਇਹ ਵੀ ਪੜ੍ਹੋ: ਪੰਜਾਬ ‘ਚ ਗਰਮੀ ਵਧੇਗੀ! ਤਾਪਮਾਨ 2 ਦਿਨਾਂ ‘ਚ 3 ਡਿਗਰੀ ਵਧੇਗਾ; ਮਾਰਚ ਮਹੀਨੇ ਵਿੱਚ ਵੀ 46% ਘੱਟ ਬਾਰਿਸ਼ ਦਰਜ

 

ਮਜੀਠੀਆ ਪੰਜ ਮਹੀਨੇ ਪਟਿਆਲਾ ਜੇਲ੍ਹ ਵਿੱਚ ਰਿਹੇ
ਮਜੀਠੀਆ ਨੂੰ ਪਟਿਆਲਾ ਜੇਲ੍ਹ ਵਿੱਚ ਪੰਜ ਮਹੀਨੇ ਬਿਤਾਉਣ ਤੋਂ ਬਾਅਦ ਰਿਹਾਅ ਕੀਤਾ ਗਿਆ ਸੀ। ਉਹ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਦੇ ਸਾਲੇ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਭਰਾ ਹਨ। ਮਜੀਠੀਆ ਨੂੰ ਸੂਬੇ ਵਿੱਚ ਡਰੱਗ ਰੈਕੇਟ ਦੀ ਜਾਂਚ ਕਰ ਰਹੀ ਸਪੈਸ਼ਲ ਟਾਸਕ ਫੋਰਸ (STF) ਦੀ 2018 ਦੀ ਰਿਪੋਰਟ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਸੀ। ਇਹ ਰਿਪੋਰਟ ਮੁਲਜ਼ਮ ਜਗਜੀਤ ਸਿੰਘ ਚਾਹਲ, ਜਗਦੀਸ਼ ਸਿੰਘ ਭੋਲਾ ਅਤੇ ਮਨਿੰਦਰ ਸਿੰਘ ਔਲਖ ਦੇ ਇਕਬਾਲੀਆ ਬਿਆਨਾਂ 'ਤੇ ਅਧਾਰਤ

ਇਹ ਵੀ ਪੜ੍ਹੋ: ਮੋਗਾ ਪੁਲਿਸ ਵੱਲੋਂ ਕੀਤੇ ਗਏ ਐਨਕਾਊਂਟਰ 'ਚ ਇੱਕ ਬਦਮਾਸ਼ ਜਖਮੀ, 32 ਬੋਰ ਪਿਸਤੌਲ ਬਰਾਮਦ

 

Read More
{}{}