Patran News: ਪਿੰਡ ਚੁਨਾਗਰਾ ਵਿੱਚ ਪਿਛਲੇ ਛੇ ਮਹੀਨਿਆਂ ਤੋਂ ਵਾਟਰ ਵਰਕਸ ਬੰਦ ਹੋਣ ਕਾਰਨ ਪਿੰਡ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਭਾਰੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਪਿੰਡ ਵਾਸੀਆਂ ਨੇ ਸਿੱਖਿਆ ਕ੍ਰਾਂਤੀ ਤਹਿਤ ਪਿੰਡ ਚੁੰਗਾਰਾ ਜਾਂਦੇ ਸਮੇਂ ਵਿਧਾਇਕ ਨੂੰ ਰੋਕਿਆ ਅਤੇ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਮੁੱਦਾ ਉਠਾਇਆ ਅਤੇ ਮੰਗ ਕੀਤੀ ਕਿ ਇਸ ਸਮੱਸਿਆ ਦਾ ਹੱਲ ਕੀਤਾ ਜਾਵੇ। ਵਿਧਾਇਕ ਕੁਲਵੰਤ ਸਿੰਘ ਬਾਜੀਗਰ ਨੇ ਤੁਰੰਤ ਸਬੰਧਤ ਵਿਭਾਗ ਦੇ ਐਕਸੀਅਨ ਨੂੰ ਫੋਨ ਕੀਤਾ ਅਤੇ ਵਾਟਰ ਵਰਕਸ ਦੀ ਸਮੱਸਿਆ ਨੂੰ ਹੱਲ ਕਰਨ ਦੇ ਨਿਰਦੇਸ਼ ਦਿੱਤੇ।
ਉਨ੍ਹਾਂ ਭਰੋਸਾ ਦਿੱਤਾ ਕਿ ਇੱਕ ਮਹੀਨੇ ਦੇ ਅੰਦਰ-ਅੰਦਰ ਬੰਦ ਪਏ ਵਾਟਰ ਵਰਕਸ ਦੀ ਮੁਰੰਮਤ ਕਰ ਦਿੱਤੀ ਜਾਵੇਗੀ ਅਤੇ ਪਿੰਡ ਨੂੰ ਸਾਫ਼ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ। ਪਿੰਡ ਵਾਸੀ ਪਿਛਲੇ ਛੇ ਮਹੀਨਿਆਂ ਤੋਂ ਪ੍ਰੇਸ਼ਾਨ ਹਨ। ਪਿੰਡ ਦੇ ਵਸਨੀਕ ਜਸਪਾਲ ਖਾਨ ਨੇ ਦੱਸਿਆ ਕਿ ਵਾਟਰ ਵਰਕਸ ਪਿਛਲੇ ਛੇ ਮਹੀਨਿਆਂ ਤੋਂ ਬੰਦ ਹੈ, ਜਿਸ ਕਾਰਨ ਪਿੰਡ ਦੇ ਲੋਕਾਂ ਨੂੰ ਖੇਤਾਂ ਤੋਂ ਪਾਣੀ ਲਿਆ ਕੇ ਗੁਜ਼ਾਰਾ ਕਰਨਾ ਪੈ ਰਿਹਾ ਹੈ।
ਇਸ ਗਰਮੀ ਦੇ ਮੌਸਮ ਵਿੱਚ ਛੋਟੇ ਬੱਚਿਆਂ ਅਤੇ ਸਕੂਲ ਜਾਣ ਵਾਲੇ ਵਿਦਿਆਰਥੀਆਂ ਨੂੰ ਜ਼ਿਆਦਾ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿੰਡ ਵਾਸੀਆਂ ਨੇ ਇਹ ਵੀ ਕਿਹਾ ਕਿ ਪਿਛਲੀ ਸਰਕਾਰ ਦੇ ਕਾਰਜਕਾਲ ਦੌਰਾਨ ਲੱਖਾਂ ਰੁਪਏ ਦੀ ਲਾਗਤ ਨਾਲ ਲਗਾਇਆ ਗਿਆ ਆਰਓ ਸਿਸਟਮ ਵੀ ਹੁਣ ਖਰਾਬ ਪਿਆ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਬਹੁਤ ਉਮੀਦਾਂ ਸਨ ਪਰ ਉਨ੍ਹਾਂ ਨੂੰ ਪੀਣ ਵਾਲੇ ਪਾਣੀ ਵਰਗੀਆਂ ਬੁਨਿਆਦੀ ਸਹੂਲਤਾਂ ਲਈ ਵੀ ਆਵਾਜ਼ ਚੁੱਕਣੀ ਪੈ ਰਹੀ ਹੈ।
ਇਹ ਵੀ ਪੜ੍ਹੋ : Punjab vs Haryana: ਪਾਣੀ ਦੇ ਮੁੱਦੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਹਮਰੁਤਬਾ ਨਾਇਬ ਸੈਣੀ ਨੂੰ ਲਿਖਿਆ ਪੱਤਰ
ਵਿਧਾਇਕ ਕੁਲਵੰਤ ਸਿੰਘ ਬਾਜੀਗਰ ਨੇ ਕਿਹਾ, ਮੈਂ ਵਿਭਾਗ ਦੇ ਅਧਿਕਾਰੀਆਂ ਨਾਲ ਗੱਲ ਕੀਤੀ ਹੈ ਅਤੇ ਉਨ੍ਹਾਂ ਨੂੰ ਇੱਕ ਮਹੀਨੇ ਦੇ ਅੰਦਰ-ਅੰਦਰ ਪਿੰਡ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਸਥਾਈ ਹੱਲ ਲੱਭਣ ਦੇ ਨਿਰਦੇਸ਼ ਦਿੱਤੇ ਹਨ। ਸਰਕਾਰ ਜਨਤਕ ਹਿੱਤ ਵਿੱਚ ਕੰਮਾਂ ਲਈ ਪੂਰੀ ਤਰ੍ਹਾਂ ਤਿਆਰ ਹੈ।
ਇਹ ਵੀ ਪੜ੍ਹੋ : ਨਵਜੋਤ ਸਿੰਘ ਸਿੱਧੂ ਨੇ ਆਪਣੀ ਜ਼ਿੰਦਗੀ ਦੇ ਨਵੇਂ ਪੜਾਅ ਦੀ ਕੀਤੀ ਸ਼ੁਰੂਆਤ