Home >>Punjab

Samrala News: ਸਮਰਾਲਾ ਦੇ ਤਿੰਨ ਪਿੰਡ ਦੇ ਲੋਕਾਂ ਨੇ ਇੱਕ ਵੀ ਵੋਟ ਨਹੀਂ ਭੁਗਤਾਈ; ਪ੍ਰਸ਼ਾਸਨ ਮਨਾਉਣ 'ਚ ਜੁੱਟਿਆ

  ਪੰਜਾਬ ਭਰ ਵਿੱਚ ਜਿੱਥੇ ਲੋਕਤੰਤਰ ਦੇ ਅਧਿਕਾਰ ਦੇ ਤਹਿਤ ਵੋਟਾਂ ਪਾਈਆਂ ਜਾ ਰਹੀਆਂ ਹਨ। ਸਮਰਾਲਾ ਦੇ 3 ਪਿੰਡ ਇਹੋ ਜਿਹੇ ਹਨ ਜਿੱਥੇ ਇੱਕ ਵੀ ਵੋਟ ਪੋਲ ਨਹੀਂ ਹੋਈ ਉੱਥੇ ਹੀ ਪਿੰਡ ਵਾਸੀਆਂ ਨੂੰ ਲੋਕਤੰਤਰ ਦੇ ਅਧਿਕਾਰ ਤੋਂ ਜਾਣੂ ਕਰਵਾਉਣ ਲਈ ਤਹਿਸੀਲਦਾਰ ਅਤੇ ਐਸਐਸਪੀ ਮੈਡਮ ਪਹੁੰਚੇ। ਮੁਸ਼ਕਾਬਾਦ ਦੇ ਸਾਬਕਾ ਸਰਪੰਚ ਮਾਲਵਿੰਦਰ ਸਿੰਘ ਲਵਲੀ ਤੇ ਕੈਪਟਨ

Advertisement
Samrala News: ਸਮਰਾਲਾ ਦੇ ਤਿੰਨ ਪਿੰਡ ਦੇ ਲੋਕਾਂ ਨੇ ਇੱਕ ਵੀ ਵੋਟ ਨਹੀਂ ਭੁਗਤਾਈ; ਪ੍ਰਸ਼ਾਸਨ ਮਨਾਉਣ 'ਚ ਜੁੱਟਿਆ
Ravinder Singh|Updated: Jun 01, 2024, 01:56 PM IST
Share

Samrala News:  ਪੰਜਾਬ ਭਰ ਵਿੱਚ ਜਿੱਥੇ ਲੋਕਤੰਤਰ ਦੇ ਅਧਿਕਾਰ ਦੇ ਤਹਿਤ ਵੋਟਾਂ ਪਾਈਆਂ ਜਾ ਰਹੀਆਂ ਹਨ। ਸਮਰਾਲਾ ਦੇ 3 ਪਿੰਡ ਇਹੋ ਜਿਹੇ ਹਨ ਜਿੱਥੇ ਇੱਕ ਵੀ ਵੋਟ ਪੋਲ ਨਹੀਂ ਹੋਈ ਉੱਥੇ ਹੀ ਪਿੰਡ ਵਾਸੀਆਂ ਨੂੰ ਲੋਕਤੰਤਰ ਦੇ ਅਧਿਕਾਰ ਤੋਂ ਜਾਣੂ ਕਰਵਾਉਣ ਲਈ ਤਹਿਸੀਲਦਾਰ ਅਤੇ ਐਸਐਸਪੀ ਮੈਡਮ ਪਹੁੰਚੇ।

ਮੁਸ਼ਕਾਬਾਦ ਦੇ ਸਾਬਕਾ ਸਰਪੰਚ ਮਾਲਵਿੰਦਰ ਸਿੰਘ ਲਵਲੀ ਤੇ ਕੈਪਟਨ ਹਰਜਿੰਦਰ ਸਿੰਘ ਟੱਪਰੀਆ ਨੇ ਦੱਸਿਆ ਕਿ ਬਾਇਓ ਗੈਸ ਪਲਾਂਟ ਨੂੰ ਬੰਦ ਕਰਵਾਉਣ ਦੇ ਵਿਰੋਧ ਵਿੱਚ ਪਿਛਲੇ 29 ਦਿਨਾਂ ਤੋਂ ਅਣਮਿੱਥੇ ਸਮੇਂ ਲਈ ਧਰਨਾ ਲਗਾਇਆ ਗਿਆ ਹੈ।

ਇਹ ਵੀ ਪੜ੍ਹੋ : Punjab Lok Sabha Election 2024 Voting Live: ਪੰਜਾਬ ਵਿੱਚ 1 ਵਜੇ ਤੱਕ 37.80% ਵੋਟਿੰਗ, BSP ਉਮੀਦਵਾਰ 'ਤੇ FIR ਦਰਜ

ਉਨ੍ਹਾਂ ਨੇ ਕਿਹਾ ਕਿ ਇੰਨੀ ਗਰਮੀ ਵਿੱਚ ਬੀਬੀਆ ਪਰਿਵਾਰਾਂ ਸਮੇਤ ਧਰਨੇ ਵਿੱਚ ਬੈਠ ਕੇ ਫੈਕਟਰੀ ਬੰਦ ਕਰਵਾਉਣ ਲਈ ਡੱਟੀਆ ਹੋਈਆਂ ਹਨ। ਉਨ੍ਹਾਂ ਨੇ ਕਿਹਾ ਕਿ ਪਿੰਡ ਵਾਸੀਆਂ ਨੇ ਹੁਣ ਤੱਕ ਇੱਕ ਵੀ ਵੋਟ ਨਹੀਂ ਪਾਈ ਤੇ ਸ਼ਾਮ ਤੱਕ  ਵੀ ਕੋਈ ਵੋਟ ਨਹੀਂ ਪਵੇਗੀ ਤੇ ਸਾਰੀ ਸਿਆਸੀ ਪਾਰਟੀਆਂ ਦਾ ਪੂਰਨ ਤੌਰ ਉਤੇ ਬਾਈਕਾਟ ਕੀਤਾ ਗਿਆ ਹੈ।

ਇਹ ਵੀ ਪੜ੍ਹੋ : CM Bhagwant Mann Cast Vote: ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਸਮੇਤ ਪਾਈ ਵੋਟ

Read More
{}{}