Fatehgarh Sahib News: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ ਚੱਲ ਰਹੀ ਹੈ। ਅੱਜ ਫਤਿਹਗੜ੍ਹ ਸਾਹਿਬ ਵਿੱਚ ਨਸ਼ਿਆਂ ਵਿਰੁੱਧ ਕਾਰਵਾਈ ਕੀਤੀ ਗਈ। ਮੰਡੀ ਗੋਬਿੰਦਗੜ੍ਹ ਦੀ ਢੇਹਾ ਕਲੋਨੀ ਵਿੱਚ ਇੱਕ ਤਸਕਰ ਦਾ ਘਰ ਢਾਹ ਦਿੱਤਾ ਗਿਆ। ਐਸਐਸਪੀ ਸ਼ੁਭਮ ਅਗਰਵਾਲ ਭਾਰੀ ਪੁਲਿਸ ਫੋਰਸ ਸਮੇਤ ਮੌਕੇ 'ਤੇ ਪਹੁੰਚੇ। ਜੇਸੀਬੀ ਦੀ ਮਦਦ ਨਾਲ ਨਸ਼ਾ ਤਸਕਰ ਦੇ ਘਰ ਨੂੰ ਢਾਹ ਦਿੱਤਾ ਗਿਆ। ਇਸ ਜਾਇਦਾਦ 'ਤੇ ਕੁਝ ਦਿਨ ਪਹਿਲਾਂ ਇੱਕ ਨੋਟਿਸ ਲਗਾਇਆ ਗਿਆ ਸੀ ਅਤੇ ਸਬੰਧਤ ਜਾਇਦਾਦ ਮਾਲਕ ਨੂੰ ਰਿਕਾਰਡ ਪੇਸ਼ ਕਰਨ ਲਈ ਕਿਹਾ ਗਿਆ ਸੀ ਪਰ ਜਦੋਂ ਉਹ ਕੋਈ ਰਿਕਾਰਡ ਪੇਸ਼ ਨਹੀਂ ਕਰ ਸਕਿਆ ਤਾਂ ਪੁਲਿਸ ਅੱਜ ਇੱਕ ਜੇਸੀਬੀ ਲੈ ਕੇ ਪਹੁੰਚੀ। ਨਗਰ ਕੌਂਸਲ ਪ੍ਰਸ਼ਾਸਨ ਵੀ ਇਸ ਵਿੱਚ ਸਹਿਯੋਗ ਕਰ ਰਿਹਾ ਹੈ।
6 ਨਸ਼ਾ ਤਸਕਰਾਂ ਦੀ ਜਾਇਦਾਦ ਦਾ ਖੁਲਾਸਾ
ਐਸਐਸਪੀ ਸ਼ੁਭਮ ਅਗਰਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਈਓ ਤੋਂ ਇੱਕ ਪੱਤਰ ਮਿਲਿਆ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਸਲੋਂਚਾ ਦੇਵੀ ਨਾਮ ਦੀ ਇੱਕ ਔਰਤ ਨੇ ਢੇਹਾ ਕਲੋਨੀ ਮੰਡੀ ਗੋਬਿੰਦਗੜ੍ਹ ਵਿੱਚ ਗ਼ੈਰ-ਕਾਨੂੰਨੀ ਉਸਾਰੀ ਕੀਤੀ ਹੈ। ਸਲੋਂਚਾ ਦੇਵੀ ਅਤੇ ਉਸਦੇ ਪਰਿਵਾਰਕ ਮੈਂਬਰਾਂ ਵਿਰੁੱਧ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ ਦਰਜ ਹਨ। ਇਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕੀਤੀ।
ਸਿਵਲ ਪ੍ਰਸ਼ਾਸਨ ਦੀ ਮਦਦ ਨਾਲ, ਨਸ਼ਾ ਤਸਕਰ ਦੇ ਘਰ ਨੂੰ ਢਾਹ ਦਿੱਤਾ ਗਿਆ। ਪੁਲਿਸ ਕਾਨੂੰਨ ਮੁਤਾਬਕ ਕੰਮ ਕਰ ਰਹੀ ਹੈ। ਕਾਲੇ ਧਨ ਰਾਹੀਂ ਜਾਇਦਾਦਾਂ ਇਕੱਠੀਆਂ ਕਰਨ ਵਾਲੇ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ਉਤੇ ਬਖਸ਼ਿਆ ਨਹੀਂ ਜਾਵੇਗਾ। ਪੰਜਾਬ ਨੂੰ ਨਸ਼ਾ ਮੁਕਤ ਬਣਾਇਆ ਜਾਵੇਗਾ। ਐਸਐਸਪੀ ਨੇ ਦੱਸਿਆ ਕਿ ਹੁਣ ਤੱਕ 6 ਨਸ਼ਾ ਤਸਕਰਾਂ ਦੀ ਜਾਇਦਾਦ ਦਾ ਖ਼ੁਲਾਸਾ ਹੋਇਆ ਹੈ।
ਇਹ ਵੀ ਪੜ੍ਹੋ : Joginder Ugrahan Arrest: ਜੋਗਿੰਦਰ ਸਿੰਘ ਉਗਰਾਹਾਂ ਨੂੰ ਸੰਗਰੂਰ ਪੁਲਿਸ ਨੇ ਕੀਤਾ ਗ੍ਰਿਫ਼ਤਾਰ; ਕਿਸਾਨਾਂ ਵੱਲੋਂ ਤਿੱਖੇ ਸੰਘਰਸ਼ ਦਾ ਐਲਾਨ
ਦੂਜੇ ਪਾਸੇ ਮੌਕੇ ਉਤੇ ਮੌਜੂਦ ਲੋਕਾਂ ਨੇ ਇਸਦਾ ਵਿਰੋਧ ਕੀਤਾ। ਮਕਾਨ ਮਾਲਕਣ ਨੇ ਕਿਹਾ ਕਿ ਉਹ 50 ਸਾਲਾਂ ਤੋਂ ਕਬਾੜ ਦਾ ਕਾਰੋਬਾਰ ਕਰ ਰਹੀ ਹੈ। ਆਂਢ-ਗੁਆਂਢ ਵਿੱਚ ਬਹੁਤ ਸਾਰੇ ਲੋਕ ਨਸ਼ੀਲੇ ਪਦਾਰਥ ਵੇਚਦੇ ਹਨ। ਉਨ੍ਹਾਂ ਦੇ ਘਰਾਂ ਦੇ ਬਾਹਰ ਨੋਟਿਸ ਵੀ ਚਿਪਕਾਏ ਗਏ ਸਨ ਪਰ ਉਸਦਾ ਇਕੱਲਾ ਘਰ ਢਾਹ ਦਿੱਤਾ ਗਿਆ। ਉਸਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : War on Drugs: ਨਸ਼ਿਆਂ ਨੂੰ ਠੱਲ ਪਾਉਣ ਲਈ ਪੰਜਾਬ ਪੁਲਿਸ ਨੇ 164 ਮੈਡੀਕਲਾਂ ਦੀ ਕੀਤੀ ਅਚਨਚੇਤ ਚੈਕਿੰਗ