Firozpur News: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਛੇੜੀ ਗਈ ਜੰਗ ਯੁੱਧ ਨਸ਼ਿਆਂ ਵਿਰੁੱਧ ਵਿੱਚ ਹੁਣ ਲੋਕ ਵੀ ਹਿੱਸਾ ਪਾਉਂਦੇ ਹੋਏ ਨਜ਼ਰ ਆ ਰਹੇ ਹਨ। ਫਿਰੋਜ਼ਪੁਰ ਦੇ ਕਸਬਾ ਮਮਦੋਟ ਦੇ ਮੁਹੱਲਾ ਨਾਰੰਗਾਂ ਵਾਲਾ ਵਿੱਚ ਕੁਝ ਲੋਕ ਨਸ਼ਾ ਵੇਚਣ ਤੇ ਖਰੀਦਣ ਲਈ ਆਉਂਦੇ ਸਨ ਤਾਂ ਪਰੇਸ਼ਾਨ ਹੋਏ ਲੋਕਾਂ ਨੇ ਖੁਦ ਹੀ ਗਲੀਆਂ ਵਿੱਚ ਪਹਿਰਾ ਦਿੰਦੇ ਹੋਏ ਨਜ਼ਰ ਆਏ। ਲੋਕਾਂ ਨੇ ਕਿਹਾ ਕਿ ਉਨ੍ਹਾਂ ਦੇ ਮੁਹੱਲੇ ਵਿੱਚ ਅਜੇ ਵੀ ਨਸ਼ਾ ਵਿਕਣਾ ਬੰਦ ਨਹੀਂ ਹੋਇਆ ਜਿਸ ਦੀ ਸ਼ਿਕਾਇਤ ਕਈ ਵਾਰ ਥਾਣਾ ਮਮਦੋਟ ਵਿੱਚ ਕੀਤੀ ਗਈ ਪਰ ਅਸਰ ਨਾ ਹੁੰਦਿਆਂ ਦੇਖ ਲੋਕ ਆਪ ਹੀ ਹੁਣ ਪਹਿਰਾ ਦੇਣ ਲੱਗੇ ਹਨ।
ਨਸ਼ਾ ਲੈਣ ਆਏ ਲੋਕਾਂ ਦਾ ਪਿੱਛਾ ਕੀਤਾ ਤਾਂ ਲੋਕ ਉਥੋਂ ਭੱਜ ਗਏ ਤਾਂ ਫਿਰ ਉਸ ਤੋਂ ਬਾਅਦ ਪੁਲਿਸ ਨੂੰ ਵੀ ਸੂਚਿਤ ਕੀਤਾ ਗਿਆ ਤਾਂ ਥਾਣਾ ਮਮਦੋਟ ਦੇ ਐਸਆਈ ਉਥੇ ਪਹੁੰਚੇ ਤੇ ਉਨ੍ਹਾਂ ਨੇ ਕਿਹਾ ਕਿ ਜਲਦ ਇਨ੍ਹਾਂ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਤੇ ਇਨ੍ਹਾਂ ਮੁਹੱਲਿਆਂ ਵਿੱਚ ਆਉਣ ਵਾਲੇ ਇਨ੍ਹਾਂ ਨਸ਼ੇੜੀਆਂ ਖਿਲਾਫ਼ ਜਲਦ ਤੋਂ ਜਲਦ ਸਖ਼ਤ ਕਾਰਵਾਈ ਕੀਤੀ ਜਾਏਗੀ।
ਲੋਕਾਂ ਨੇ ਦੱਸਿਆ ਕਿ ਉਨ੍ਹਾਂ ਦੇ ਮੁਹੱਲਿਆਂ ਵਿੱਚ ਨਸ਼ਾ ਅੱਜ ਵੀ ਖੁੱਲ੍ਹੇਆਮ ਵਿਕ ਰਿਹਾ ਹੈ। ਉਹ ਇਸ ਸਬੰਧੀ ਕਈ ਵਾਰ ਥਾਣਾ ਮਮਦੋਟ ਦੀ ਪੁਲਿਸ ਨੂੰ ਸ਼ਿਕਾਇਤ ਕਰ ਚੁੱਕੇ ਹਨ ਪਰ ਕੋਈ ਅਸਰ ਨਾ ਹੁੰਦਿਆਂ ਦੇਖ ਉਨ੍ਹਾਂ ਨੂੰ ਹੁਣ ਖੁਦ ਹੀ ਗਲੀਆਂ ਵਿੱਚ ਪਹਿਰਾ ਦੇਣਾ ਪੈ ਰਿਹਾ ਹੈ ਤਾਂ ਆਉਣ ਵਾਲੇ ਨਸ਼ੇੜੀਆਂ ਨੂੰ ਜਦ ਲੋਕ ਸਿੱਧੇ ਹੋਏ ਤਾਂ ਨਸ਼ਾ ਵੇਚਣ ਤੇ ਖਰੀਦਣ ਵਾਲੇ ਉਥੋਂ ਭੱਜ ਨਿਕਲੇ।
ਕਾਬਿਲੇਗੌਰ ਹੈ ਕਿ ਕੁਝ ਦਿਨ ਪਹਿਲਾਂ ਦੇਰ ਰਾਤ ਮਾਛੀਵਾੜਾ ਦੇ ਨਜ਼ਦੀਕੀ ਪਿੰਡ ਸ਼ੇਰਪੁਰ ਤੇ ਚਮਕੌਰ ਸਾਹਿਬ ਦੇ ਨੌਜਵਾਨਾਂ ਵੱਲੋਂ ਸ਼ੇਰਪੁਰ ਵਿੱਚ ਨਸ਼ਾ ਵੇਚਣ ਵਾਲੇ ਕੁਝ ਨੌਜਵਾਨਾਂ ਨੂੰ ਫੜਿਆ ਅਤੇ ਇਸ ਸਬੰਧ ਵਿੱਚ ਵੀਡੀਓ ਵੀ ਵਾਇਰਲ ਕੀਤੀ ਗਈ ਹੈ। ਇਸ ਵੀਡੀਓ ਵਿੱਚ ਕਿਹਾ ਗਿਆ ਕਿ ਉਨ੍ਹਾਂ ਦੇ ਇਲਾਕੇ ਚਮਕੌਰ ਸਾਹਿਬ ਨੂੰ ਮਾਛੀਵਾੜਾ ਦੇ ਪਿੰਡਾਂ ਦੇ ਵਿਅਕਤੀਆਂ ਵੱਲੋਂ ਨਸ਼ਾ ਸਪਲਾਈ ਕੀਤਾ ਜਾ ਰਿਹਾ ਹੈ। ਜਿਸ ਕਾਰਨ ਨੌਜਵਾਨ ਪੀੜ੍ਹੀ ਬਰਬਾਦ ਹੋ ਰਹੀ ਹੈ। ਉਨ੍ਹਾਂ ਨੇ ਵਾਰ-ਵਾਰ ਪੁਲਿਸ ਨੂੰ ਇਸ ਬਾਰੇ ਸੂਚਨਾ ਵੀ ਦਿੱਤੀ ਪਰ ਪੁਲਿਸ ਨੇ ਕੋਈ ਵੀ ਕਾਰਵਾਈ ਨਹੀਂ ਕੀਤੀ। ਹੁਣ ਉਨ੍ਹਾਂ ਨੇ ਮੌਕੇ ਉਤੇ ਬੰਦੇ ਫੜੇ ਨੇ ਜੋ ਕਿ ਸਾਡੇ ਏਰੀਏ ਵਿੱਚ ਨਸ਼ਾ ਸਪਲਾਈ ਕਰਦੇ ਹਨ। ਉਨ੍ਹਾਂ ਵੱਲੋਂ ਇਹ ਵੀ ਕਿਹਾ ਗਿਆ ਕਿ ਮਾਛੀਵਾੜਾ ਇਲਾਕੇ ਦੇ ਪਿੰਡਾਂ ਵਿੱਚ ਧੜੱਲੇ ਨਾਲ ਨਸ਼ਾ ਵਿਕ ਰਿਹਾ ਹੈ।