Kotkapura News: ਕੋਟਕਪੂਰਾ ਦੇ ਪਿੰਡ ਸੰਧਵਾਂ 'ਚ ਅੱਜ ਸਵੇਰੇ ਇੱਕ ਵਿਅਕਤੀ ਦੀ ਲਾਸ਼ ਭੇਦਭਰੇ ਹਾਲਾਤਾਂ ਵਿੱਚ ਰਜਵਾਹੇ ਦੀ ਪਟੜੀ 'ਤੇ ਮਿਲੀ। ਮ੍ਰਿਤਕ ਦੀ ਪਹਿਚਾਣ ਪਿੰਡ ਸੰਧਵਾਂ ਦੀ ਨਾਨਕਸਰ ਬਸਤੀ ਦੇ ਰਹਿਣ ਵਾਲੇ ਗੁਰਮੇਲ ਸਿੰਘ ਵਜੋਂ ਹੋਈ ਹੈ ਜੋ ਕਿ ਸਬਜੀ ਵੇਚਣ ਦਾ ਕੰਮ ਕਰਦਾ ਸੀ।
ਮਿਲੀ ਜਾਣਕਾਰੀ ਅਨੁਸਾਰ ਗੁਰਮੇਲ ਸਿੰਘ ਪਿਛਲੇ ਦਿਨ ਐਤਵਾਰ ਸ਼ਾਮ ਤੋਂ ਲਾਪਤਾ ਸੀ। ਪਰਿਵਾਰ ਵੱਲੋਂ ਉਸ ਦੀ ਭਾਲ ਕੀਤੀ ਜਾ ਰਹੀ ਸੀ, ਪਰ ਅੱਜ ਸਵੇਰੇ ਉਸ ਦੀ ਲਾਸ਼ ਰਜਵਾਹੇ ਦੀ ਪਟੜੀ 'ਤੇ ਮਿਲੀ।
ਸੂਚਨਾ ਮਿਲਣ 'ਤੇ ਥਾਣਾ ਸਦਰ ਕੋਟਕਪੂਰਾ ਦੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ, ਫਰੀਦਕੋਟ ਭੇਜ ਦਿੱਤਾ।
ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਗੁਰਮੇਲ ਸਿੰਘ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ।
ਇਸ ਮਾਮਲੇ 'ਚ ਥਾਣਾ ਸਦਰ ਦੇ ਐਸਐਚਓ ਸਬ ਇੰਸਪੈਕਟਰ ਚਮਕੌਰ ਸਿੰਘ ਵੱਲੋਂ ਇਸ ਮਾਮਲੇ ਵਿੱਚ ਜਾਂਚ ਸ਼ੁਰੂ ਕਰਨ ਦੀ ਗੱਲ ਆਖੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਫਿਲਹਾਲ ਪੋਸਟਮਾਰਟਮ ਰਿਪੋਰਟ ਦੀ ਉਡੀਕ ਕੀਤੀ ਜਾ ਰਹੀ ਹੈ। ਰਿਪੋਰਟ ਤੋਂ ਬਾਅਦ ਹੀ ਮੌਤ ਦੇ ਅਸਲੀ ਕਾਰਣਾਂ ਦਾ ਖੁਲਾਸਾ ਹੋ ਸਕੇਗਾ ਅਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।