Home >>Punjab

Muktsar Sahib Crime: ਪੁਲਿਸ ਨੇ ਪੈਟਰੋਲ ਪੰਪ ਦੀ ਲੁੱਟ ਦੀ ਗੁੱਥੀ ਨੂੰ ਸੁਲਝਾਉਂਦਿਆਂ 7 ਮੁਲਜ਼ਮ ਕੀਤੇ ਗ੍ਰਿਫ਼ਤਾਰ

Muktsar Sahib Crime: ਸ੍ਰੀ ਮੁਕਤਸਰ ਸਾਹਿਬ ਵਿੱਚ ਬੀਤੇ ਪੈਟਰੋਲ ਪੰਪ ਉਤੇ ਵਾਪਰੀ ਲੁੱਟ ਦੀ ਵਾਰਦਾਤ ਨੂੰ ਸੁਝਲਾਉਂਦੇ ਹੋਏ ਪੁਲਿਸ ਨੇ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਗਈ ਹੈ। 

Advertisement
Muktsar Sahib Crime: ਪੁਲਿਸ ਨੇ ਪੈਟਰੋਲ ਪੰਪ ਦੀ ਲੁੱਟ ਦੀ ਗੁੱਥੀ ਨੂੰ ਸੁਲਝਾਉਂਦਿਆਂ 7 ਮੁਲਜ਼ਮ ਕੀਤੇ ਗ੍ਰਿਫ਼ਤਾਰ
Ravinder Singh|Updated: Mar 23, 2024, 03:20 PM IST
Share

Muktsar Sahib Crime:  ਸ੍ਰੀ ਮੁਕਤਸਰ ਸਾਹਿਬ ਵਿੱਚ ਬੀਤੇ ਪੈਟਰੋਲ ਪੰਪ ਉਤੇ ਵਾਪਰੀ ਲੁੱਟ ਦੀ ਵਾਰਦਾਤ ਨੂੰ ਸੁਝਲਾਉਂਦੇ ਹੋਏ ਪੁਲਿਸ ਨੇ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਗਈ ਹੈ।

ਇੰਸਪੈਕਟਰ ਗੁਰਵਿੰਦਰ ਸਿੰਘ ਇੰਚਾਰਜ ਸੀਆਈਏ ਸਟਾਫ ਸ੍ਰੀ ਮੁਕਤਸਰ ਸਾਹਿਬ ਅਤੇ ਸਬ-ਇੰਸਪੈਕਟਰ ਵਰੁਣ ਕੁਮਾਰ ਮੁੱਖ ਅਫਸਰ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਤੇ ਪੁਲਿਸ ਚੌਕੀ ਬੱਸ ਸਟੈਂਡ ਦੀ ਟੀਮ ਵੱਲੋਂ ਪਿਛਲੇ ਦਿਨੀਂ ਪੈਟਰੋਲ ਪੰਪ ਉਤੇ ਹੋਈ ਲੁੱਟ ਨੂੰ ਟਰੇਸ ਕਰਦਿਆ 7 ਮੁਲਜ਼ਮਾਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਜਾਣਕਾਰੀ ਦਿੰਦੇ ਹੋਏ ਸ੍ਰੀ ਭਾਗੀਰਥ ਸਿੰਘ ਮੀਨਾ ਆਈਪੀਐੱਸ ਐਸਐਸਪੀ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ  21 ਮਾਰਚ ਨੂੰ ਸਵੇਰੇ ਕਰੀਬ 6:00 ਵਜੇ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਪੈਟਰੋਲ ਪੰਪ ਮਲੋਟ ਰੋਡ ਸ੍ਰੀ ਮੁਕਤਸਰ ਸਾਹਿਬ 'ਚ ਦਾਖ਼ਲ ਹੋ ਕੇ ਕਰੀਬ 70/80 ਹਜ਼ਾਰ ਰੁਪਏ ਦੀ ਲੁੱਟ ਕੀਤੀ ਗਈ ਸੀ। ਲੁੱਟ ਦੇ ਸਮੇਂ ਹਰਜੀਤ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਪਿੰਡ ਸੰਗੂਧੌਣ ਸ੍ਰੀ ਮੁਕਤਸਰ ਸਾਹਿਬ ਜੋ ਪੰਪ ਉਤੇ ਸੇਲਜ਼ਮੈਨ ਵਜੋਂ ਤਾਇਨਾਤ ਸੀ।

ਸੇਲਜ਼ਮੈਨ ਉਨ੍ਹਾਂ ਪਿੱਛੇ ਭੱਜਿਆ ਤਾਂ ਉਨ੍ਹਾਂ ਨੇ ਕਾਪਾ ਦਿਖਾ ਕੇ ਉਸਨੂੰ ਡਰਾ ਦਿੱਤਾ ਦੇ ਉਸਨੂੰ ਧੱਕਾ ਮਾਰ ਕੇ ਭੱਜ ਗਏ। ਇਸ ਬਿਆਨ ਉਤੇ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੈਟਰੋਲ ਪੰਪ ਉਤੇ ਹੋਈ ਲੁੱਟ ਨੂੰ ਟਰੇਸ ਕਰਕੇ ਹੈਪੀ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਗਲੀ ਨੰਬਰ 07, ਗੋਨਿਆਣਾ ਰੋਡ ਸ੍ਰੀ ਮੁਕਤਸਰ ਸਾਹਿਬ ਅਤੇ ਸੁਖਵਿੰਦਰ ਸਿੰਘ ਉਰਫ ਲਾਡੀ ਪੁੱਤਰ ਬਲਵੀਰ ਸਿੰਘ ਵਾਸੀ ਗਲੀ ਨੰਬਰ 02, ਗੋਨਿਆਣਾ ਰੋਡ, ਸ੍ਰੀ ਮੁਕਤਸਰ ਸਾਹਿਬ ਨੂੰ ਮੁਕੱਦਮੇ 'ਚ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਗਿਆ।

ਤਫਤੀਸ਼ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਮੁੱਢਲੀ ਪੁੱਛਗਿੱਛ ਉਤੇ ਉਨ੍ਹਾਂ ਦੱਸਿਆ ਕਿ ਪੈਟਰੋਲ ਪੰਪ 'ਤੇ ਕੰਮ ਕਰਨ ਵਾਲੇ ਸੇਲਜ਼ਮੈਨ ਹਰਜੀਤ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਪਿੰਡ ਸੰਗੂਧੌਣ ਸ੍ਰੀ ਮੁਕਤਸਰ ਸਾਹਿਬ, ਸਾਜਨ ਸਿੰਘ ਪੁੱਤਰ ਕਸ਼ਮੀਰ ਸਿੰਘ ਗੋਨਿਆਣਾ ਰੋਡ ਸ੍ਰੀ ਮੁਕਤਸਰ ਸਾਹਿਬ, ਗੁਰਪ੍ਰੀਤ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਗੋਨਿਆਣਾ ਰੋਡ ਸ੍ਰੀ ਮੁਕਤਸਰ ਸਾਹਿਬ, ਮਨਜੀਤ ਸਿੰਘ ਉਰਫ ਮਨੀ ਪੁੱਤਰ ਜਗਸੀਰ ਸਿੰਘ ਵਾਸੀ ਕਿਸ਼ਨਪੁਰਾ ਬਸਤੀ, ਬਠਿੰਡਾ ਰੋਡ, ਸ੍ਰੀ ਮੁਕਤਸਰ ਸਾਹਿਬ ਅਤੇ ਗੁਰਕੀਰਤ ਸਿੰਘ ਪੁੱਤਰ ਸੁਖਦੀਪ ਸਿੰਘ ਵਾਸੀ ਨੇੜੇ ਜਗਮੀਤ ਸਿੰਘ ਬਰਾੜ ਦੀ ਕੋਠੀ, ਗੋਨਿਆਣਾ ਰੋਡ, ਸ੍ਰੀ ਮੁਕਤਸਰ ਸਾਹਿਬ ਵੀ ਇਸ ਲੁੱਟ ਵਿੱਚ ਸ਼ਾਮਲ ਹਨ। ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ।

ਇਨ੍ਹਾਂ ਕੋਲੋਂ 12000 ਰੁਪਏ ਨਕਦੀ ਬਰਾਮਦ ਕੀਤੀ ਗਈ ਹੈ। ਜਿਨ੍ਹਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਡੂੰਘਾਈ ਨਾਲ ਪੁੱਛਗਿੱਛ ਕਰਕੇ ਅਗਲੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ : Sangrur Poisonous Liquor Case: ਚੋਣ ਕਮਿਸ਼ਨ ਵੱਲੋਂ ਸੰਗਰੂਰ ਜ਼ਹਿਰੀਲੀ ਸ਼ਰਾਬ ਦੁਖਾਂਤ ਮਾਮਲੇ 'ਚ ਪੰਜਾਬ ਦੇ ਮੁੱਖ ਸਕੱਤਰ ਤੇ ਡੀਜੀਪੀ ਤੋਂ ਰਿਪੋਰਟ ਤਲਬ

 

Read More
{}{}