Tarn Taran News: ਤਰਨਤਾਰਨ ਦੇ ਪਿੰਡ ਕਲਾਂ 'ਚ ਪੁਲਿਸ ਤੇ ਨਸ਼ਾ ਤਸਰਕਾਂ ਵਿਚਾਲੇ ਮੁਠਭੇੜ ਹੋ ਗਈ। ਜਾਣਕਾਰੀ ਮੁਤਾਬਕ ਪੁਲਿਸ ਨਸ਼ਾ ਤਸਕਰ ਨੂੰ ਫੜਨ ਗਈ ਸੀ ਜਿੱਥੇ ਨਸ਼ਾ ਤਸਕਰ ਦੇ ਸਾਥੀਆਂ ਵੱਲੋਂ ਮੁਲਜ਼ਮ ਨੂੰ ਛੁਡਾਉਣ ਲਈ ਪੁਲਿਸ 'ਤੇ ਫਾਇਰਿੰਗ ਕੀਤੀ ਗਈ ਅਤੇ ਇੱਟਾਂ-ਪੱਥਰਾਂ ਨਾਲ ਹਮਲਾ ਵੀ ਕੀਤਾ ਗਿਆ।
ਇਸ ਦੌਰਾਨ ਦੋ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ। ਇੱਥੇ ਦੱਸ ਦੇਈਏ ਜਦੋਂ ਨਸ਼ਾ ਤਸਕਰਾਂ ਵੱਲੋਂ ਪੁਲਿਸ 'ਤੇ ਫਾਇਰਿੰਗ ਕੀਤੀ ਗਈ ਤਾਂ ਪੁਲਿਸ ਨੇ ਵੀ ਉਨ੍ਹਾਂ 'ਤੇ ਕਾਰਵਾਈ ਕੀਤੀ ਗਈ। ਤਸਕਰ ਅਤੇ ਉਸ ਦਾ ਪਰਿਵਾਰ ਦਾ ਫ਼ਰਾਰ ਹੋ ਗਿਆ ਹੈ। ਪੁਲਿਸ ਤਸਕਰ ਗਿਆਨੀ ਉਰਫ ਬਾਬਾ ਦੇ ਘਰ ਛਾਪੇਮਾਰੀ ਕਰਨ ਗਈ ਸੀ। ਜਿਥੇ ਇਹ ਵਾਰਦਾਤ ਵਾਪਰ ਗਈ।
ਪਿੰਡ ਕਲੇ 'ਚ ਬਦਨਾਮ ਨਸ਼ਾ ਤਸਕਰ ਗਿਆਨੀ ਉਰਫ ਬਾਬਾ ਦੇ ਘਰ ਛਾਪਾ ਮਾਰਨ ਗਈ ਪੁਲਿਸ 'ਤੇ ਜਦੋਂ ਨਸ਼ਾ ਤਸਕਰ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਜਦ ਉਸ ਦੇ ਪਰਿਵਾਰ ਵਾਲਿਆਂ ਕੋਲ ਗੋਲੀਆਂ ਖ਼ਤਮ ਹੋ ਗਈਆਂ ਤਾਂ ਉਨ੍ਹਾਂ ਨੇ ਪੁਲਿਸ 'ਤੇ ਇੱਟਾਂ-ਪੱਥਰ ਵਰ੍ਹਾਉਣੇ ਸ਼ੁਰੂ ਕਰ ਦਿੱਤੇ। ਇਸ ਘਟਨਾ 'ਚ ਦੋ ਪੁਲਿਸ ਕਰਮਚਾਰੀ ਮਾਮੂਲੀ ਜ਼ਖਮੀ ਹੋ ਗਏ। ਜਿਨ੍ਹਾਂ ਨੇ ਬਾਬੇ ਅਤੇ ਪੁਲਿਸ ਨੂੰ ਦੇਖ ਕੇ ਹਮਲਾ ਕੀਤਾ ਉਹ ਮੌਕੇ ਤੋਂ ਫ਼ਰਾਰ ਹੋ ਗਏ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਡੀਐਸਪੀ ਅਤੁਲ ਸੋਨੀ ਨੇ ਦੱਸਿਆ ਕਿ ਪੁਲਿਸ ਨੇ ਨਸ਼ਾ ਤਸਕਰਾਂ ਦੀ ਇੱਕ ਸੂਚੀ ਤਿਆਰ ਕੀਤੀ ਹੈ, ਜਿਸ ਵਿੱਚ ਖਡੂਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਕੱਲਾ ਦੇ ਰਹਿਣ ਵਾਲੇ ਗਿਆਨੀ ਉਰਫ਼ ਬਾਬਾ ਦਾ ਨਾਮ ਵੀ ਸੀ। ਜਿਸ ਖਿਲਾਫ਼ ਪਿੰਡ ਦੇ ਲੋਕਾਂ ਨੇ ਸ਼ਿਕਾਇਤ ਵੀ ਕੀਤੀ ਸੀ। ਜਦੋਂ ਉਹ ਕਰੀਬ ਦੋ ਦਰਜਨ ਪੁਲਿਸ ਮੁਲਾਜ਼ਮਾਂ ਦੇ ਨਾਲ ਬਾਬੇ ਦੇ ਘਰ ਛਾਪਾ ਮਾਰਨ ਲਈ ਬਾਬਾ ਦੇ ਘਰ ਪਹੁੰਚੇ ਤਾਂ ਬਾਬੇ ਅਤੇ ਉਸਦੇ ਪਰਿਵਾਰ ਵਾਲਿਆਂ ਨੇ ਪੁਲਿਸ ਟੀਮ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਇੱਟਾਂ ਰੋੜੇ ਵੀ ਚਲਾ ਦਿੱਤੇ। ਘਟਨਾ 'ਚ ਪੁਲਿਸ ਮੁਲਾਜ਼ਮਾਂ ਦੇ ਵੀ ਮਾਮੂਲੀ ਸੱਟਾਂ ਲੱਗੀਆਂ, ਜਿਸ ਤੋਂ ਬਾਅਦ ਬਾਬਾ ਸਾਥੀਆਂ ਸਮੇਤ ਫਰਾਰ ਹੋ ਗਿਆ, ਜਿਸ ਦੀ ਭਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : War on Drugs: ਮੁੱਖ ਮੰਤਰੀ ਭਗਵੰਤ ਮਾਨ ਨੇ ਡੀਸੀ ਤੇ ਐਸਐਸਪੀਜ਼ ਦੀ ਸੱਦੀ ਮੀਟਿੰਗ; ਨਵੀਂ ਰਣਨੀਤੀ ਉਤੇ ਹੋਵੇਗੀ ਚਰਚਾ