Mansa News: ਮਾਨਸਾ ਵਿਖੇ ਵਿੱਤ ਮੰਤਰੀ ਦੀ ਆਮਦ ਤੋਂ ਪਹਿਲਾਂ ਸਵਾਲ ਕਰਨ ਲਈ ਆਏ ਦੋ ਦਰਜਨ ਦੇ ਕਰੀਬ ਕਿਸਾਨਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ ਗਿਆ ਹੈ ਇਸ ਦੌਰਾਨ ਕਿਸਾਨਾਂ ਨੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਕਿਹਾ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਰਹੇਗਾ। ਮਾਨਸਾ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਯੁੱਧ ਨਸ਼ਿਆਂ ਦੀ ਵਿਰੁੱਧ ਮੁਹਿੰਮ ਤਹਿਤ ਮਾਨਸਾ ਜ਼ਿਲ੍ਹੇ ਦੀਆਂ ਪੰਚਾਇਤਾਂ ਅਤੇ ਕਲੱਬਾਂ ਦੇ ਨਾਲ ਮੀਟਿੰਗ ਰੱਖੀ ਗਈ ਹੈ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਆਮਦ ਤੋਂ ਪਹਿਲਾਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਕਿਸਾਨਾਂ ਵੱਲੋਂ ਦਿੱਤੇ ਵਾਲਾ ਚੌਂਕ ਦੇ ਵਿੱਚ ਵਿੱਤ ਮੰਤਰੀ ਨੂੰ ਰੋਕ ਕੇ ਸਵਾਲ ਕਰਨ ਦੇ ਲਈ ਕਿਸਾਨ ਇਕੱਠੇ ਹੋਏ ਪਰ ਵਿੱਤ ਮੰਤਰੀ ਦੀ ਆਮਦ ਤੋਂ ਪਹਿਲਾਂ ਹੀ ਪੁਲਿਸ ਵੱਲੋਂ ਦੋ ਦਰਜਨ ਦੇ ਕਰੀਬ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਕੇ ਬੱਸਾਂ ਰਾਹੀਂ ਵੱਖ-ਵੱਖ ਥਾਣਿਆਂ ਦੇ ਵਿੱਚ ਭੇਜ ਦਿੱਤਾ ਗਿਆ ਹੈ।
ਇਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਵਿੱਤ ਮੰਤਰੀ ਨੂੰ ਸਵਾਲ ਕਰਦੇ ਸਨ ਪਰ ਪੰਜਾਬ ਸਰਕਾਰ ਵੱਲੋਂ ਕਿਸਾਨ ਵਿਰੋਧੀ ਚਿਹਰਾ ਦਿਖਾਉਂਦੇ ਹੋਏ ਉਨ੍ਹਾਂ ਨੂੰ ਹਿਰਾਸਤ ਦੇ ਵਿੱਚ ਲਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਕਿਸਾਨ ਸਵਾਲ ਕਰਨਾ ਚਾਹੁੰਦੇ ਸਨ ਆਦਰਸ਼ ਸਕੂਲ ਚਾਓਕੇ ਵਿੱਚ ਕਿਸਾਨਾਂ ਦੀ ਕੁੱਟਮਾਰ ਅਤੇ ਹੋ ਰਹੀ ਲੁੱਟ ਦੇ ਮਾਮਲੇ ਨੂੰ ਲੈ ਕੇ ਖਨੌਰੀ ਬਾਰਡਰ ਉੱਪਰ ਕਿਸਾਨਾਂ ਨੂੰ ਜ਼ਬਰਦਸਤੀ ਉਠਾਉਣ ਅਤੇ ਕਿਸਾਨਾਂ ਦੇ ਵਹੀਕਲਾਂ ਦੀ ਹੋਈ ਚੋਰੀ ਦੇ ਮਾਮਲੇ ਨੂੰ ਲੈ ਕੇ ਸਵਾਲ ਕਰਦੇ ਸਨ ਪਰ ਸਰਕਾਰ ਇਹਨਾਂ ਸਵਾਲਾਂ ਤੋਂ ਭੱਜ ਰਹੇ ਹੈ ਜਿਸ ਤਹਿਤ ਉਹਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਦੌਰਾਨ ਕਿਸਾਨਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਇਹ ਵੀ ਪੜ੍ਹੋ : BBMB Meeting: ਬੀਬੀਐਮਬੀ ਦੇ ਅਧਿਕਾਰੀਆਂ ਦੀ ਸਪੈਸ਼ਲ ਮੀਟਿੰਗ ਅੱਜ; ਪਾਣੀ ਦੇ ਭਖਦੇ ਮੁੱਦੇ ਨੂੰ ਲੈ ਕੇ ਲਿਆ ਫ਼ੈਸਲਾ
ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਆਉਣ ਵਾਲੇ ਸਮੇਂ ਦੇ ਵਿੱਚ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਰਹੇਗਾ।
ਇਹ ਵੀ ਪੜ੍ਹੋ : Gurdaspur News: ਗੁਰਦਾਸਪੁਰ ਵਿੱਚ ਪੁਲਿਸ ਤੇ ਕਿਸਾਨ ਆਹਮੋ-ਸਾਹਮਣੇ; ਵੱਡੀ ਗਿਣਤੀ ਵਿੱਚ ਕਿਸਾਨ ਹਿਰਾਸਤ ਵਿੱਚ ਲਏ