Home >>Punjab

ਪੁਲਿਸ ਨੇ ਬੰਬੀਹਾ ਗੈਂਗ ਦੇ ਗੁਰਗੇ ਦਾ ਕੀਤਾ ਐਨਕਾਊਂਟਰ; 1 ਅਸਲਾ, 4 ਕਾਰਤੂਸ ਅਤੇ ਮੋਟਰਸਾਈਕਲ ਬਰਾਮਦ

Faridkot  News: ਵਿਦੇਸ਼ੀ ਗੈਂਗਸਟਰ ਗੌਰਵ ਉਰਫ ਲੱਕੀ ਪਟਿਆਲ ਅਤੇ ਦਵਿੰਦਰ ਬੰਬੀਹਾ ਗੈਂਗ ਦੇ ਸੂਟਰ ਮਨਪ੍ਰੀਤ ਸਿੰਘ ਉਰਫ ਮਨੀ ਨੂੰ ਇੱਕ ਮੁਠਭੇੜ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ।  

Advertisement
ਪੁਲਿਸ ਨੇ ਬੰਬੀਹਾ ਗੈਂਗ ਦੇ ਗੁਰਗੇ ਦਾ ਕੀਤਾ ਐਨਕਾਊਂਟਰ; 1 ਅਸਲਾ, 4 ਕਾਰਤੂਸ ਅਤੇ ਮੋਟਰਸਾਈਕਲ ਬਰਾਮਦ
Sadhna Thapa|Updated: Mar 14, 2025, 07:32 AM IST
Share

Faridkot  News: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਇੱਕ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਅਪਰਾਧਿਕ ਤੱਤਾਂ ਨੂੰ ਲਗਾਤਾਰ ਕਾਬੂ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਇੱਕ ਵੱਡੀ ਸਫਲਤਾ ਉਸ ਸਮੇਂ ਮਿਲੀ ਜਦੋਂ ਐਟੀ ਗੈਂਗਸਟਰ ਟਾਸਕ ਫੋਰਸ (AGTF) ਅਤੇ ਸੀਆਈਏ ਜੈਤੋ ਦੇ ਸਾਂਝੇ ਆਪ੍ਰੇਸ਼ਨ ਵਿੱਚ ਵਿਦੇਸ਼ੀ ਗੈਂਗਸਟਰ ਗੌਰਵ ਉਰਫ ਲੱਕੀ ਪਟਿਆਲ ਅਤੇ ਦਵਿੰਦਰ ਬੰਬੀਹਾ ਗੈਂਗ ਦੇ ਸ਼ੂਟਰ ਮਨਪ੍ਰੀਤ ਸਿੰਘ ਉਰਫ ਮਨੀ ਪੁੱਤਰ ਗੁਰਵਿੰਦਰ ਸਿੰਘ, ਵਾਸੀ ਪਿੰਡ ਤਲਵੰਡੀ ਭੰਗੇਰੀਆ, ਮੋਗਾ ਨੂੰ ਪਿੰਡ ਘੁਗਿਆਣਾ ਨੇੜੇ ਇੱਕ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਗਿਆ। ਇਹ ਜਾਣਕਾਰੀ ਐਸਐਸਪੀ ਫਰੀਦਕੋਟ ਡਾ. ਪ੍ਰਗਿਆ ਜੈਨ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਵਿਦੇਸ਼ੀ ਗੈਂਗਸਟਰ ਗੌਰਵ ਉਰਫ ਲੱਕੀ ਪਟਿਆਲ ਅਤੇ ਦਵਿੰਦਰ ਬੰਬੀਹਾ ਗੈਂਗ ਸ਼ੂਟਰ ਮਨਪ੍ਰੀਤ ਸਿੰਘ ਉਰਫ ਮਨੀ, ਜਿਸ 'ਤੇ ਕਤਲ ਅਤੇ ਅਸਲਾ ਐਕਟ ਤਹਿਤ ਮਾਮਲੇ ਦਰਜ ਹਨ, ਦੇ ਫਰੀਦਕੋਟ ਦੇ ਇਲਾਕਿਆਂ ਵਿੱਚ ਘੁੰਮਣ ਦੀ ਸੂਚਨਾ ਸੀ। ਜਿਸ 'ਤੇ ਏਜੀਟੀਐਫ ਅਤੇ ਸੀਆਈਏ ਜੈਤੋ ਨੇ ਪਿੰਡ ਘੁਗਿਆਣਾ ਤੋਂ ਸਾਦਿਕ ਰੋਡ 'ਤੇ ਨਾਕਾ ਲਗਾਇਆ ਸੀ, ਉਸ ਸਮੇਂ ਇਸ ਦੋਸ਼ੀ ਨੂੰ ਮੋਟਰਸਾਈਕਲ 'ਤੇ ਆਉਂਦੇ ਦੇਖਿਆ ਗਿਆ, ਜਦੋਂ ਉਸਨੇ ਉਸਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਨ੍ਹਾਂ ਨੇ ਪੁਲਿਸ ਟੀਮ 'ਤੇ 2 ਗੋਲੀਆਂ ਚਲਾਈਆਂ, ਜਿਸ ਦੌਰਾਨ ਉਸਦਾ ਮੋਟਰਸਾਈਕਲ ਵੀ ਡਿੱਗ ਪਿਆ। ਜਿਸ ਦੇ ਜਵਾਬ ਵਿੱਚ ਪੁਲਿਸ ਨੇ ਸਵੈ-ਰੱਖਿਆ ਵਿੱਚ ਕਾਰਵਾਈ ਕਰਦਿਆ ਜਵਾਬੀ ਫਾਇਰਿੰਗ ਕੀਤੀ। ਜਿਸ ਵਿੱਚ ਇਹ ਦੋਸ਼ੀ ਜ਼ਖਮੀ ਹੋ ਗਿਆ। ਪੁਲਿਸ ਟੀਮਾਂ ਨੇ ਉਸ ਕੋਲੋਂ ਇੱਕ .30 ਬੋਰ ਦਾ ਪਿਸਤੌਲ ਅਤੇ 4 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ, ਇਸ ਦੇ ਨਾਲ ਹੀ ਉਸ ਦੁਆਰਾ ਵਰਤਿਆ ਗਿਆ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਗਿਆ ਹੈ, ਜਿਸ 'ਤੇ ਉਹ ਸਵਾਰ ਸੀ।

ਮਨਪ੍ਰੀਤ ਸਿੰਘ ਉਰਫ਼ ਮਨੀ ਜੋ ਕਿ 19-02-2025 ਨੂੰ ਪਿੰਡ ਕਪੂਰਾ, ਜ਼ਿਲ੍ਹਾ ਮੋਗਾ ਵਿਖੇ ਹੋਏ ਕਤਲ ਵਿੱਚ ਸ਼ਾਮਲ ਸੀ, ਜਿਸ ਦੇ ਸਬੰਧ ਵਿੱਚ ਮੁਕੱਦਮਾ ਨੰਬਰ 18 ਮਿਤੀ 20-02-2025 ਨੂੰ ਅਸਲਾ ਐਕਟ ਦੀ ਧਾਰਾ 103, 109, 61 BNS 25(6), 25(7), 25(8) ਅਧੀਨ ਜ਼ਿਲ੍ਹਾ ਮੋਗਾ ਦੇ ਥਾਣਾ ਮਹਿਣਾ ਵਿਖੇ ਦਰਜ ਕੀਤਾ ਗਿਆ ਸੀ ਅਤੇ ਇਸ ਦੇ ਨਾਲ ਹੀ ਇਹ ਵਿਅਕਤੀ 26-02-2025 ਨੂੰ ਰਾਜਾ ਢਾਬਾ ਜਗਰਾਓ ਵਿਖੇ ਹੋਈ ਗੋਲੀਬਾਰੀ ਵਿੱਚ ਵੀ ਸ਼ਾਮਲ ਸੀ, ਜਿਸ ਦੇ ਸਬੰਧ ਵਿੱਚ ਮੁਕੱਦਮਾ ਨੰਬਰ 41 ਮਿਤੀ 27-02-2025 ਨੂੰ ਅਸਲਾ ਐਕਟ ਦੀ ਧਾਰਾ 125 BNS 25 ਅਧੀਨ ਜ਼ਿਲ੍ਹਾ ਲੁਧਿਆਣਾ ਦੇ ਥਾਣਾ ਸਿਟੀ ਜਗਰਾਓ ਵਿਖੇ ਦਰਜ ਕੀਤਾ ਗਿਆ ਸੀ। ਇਸ ਵਿਅਕਤੀ ਦਾ ਪਿਛੋਕੜ ਅਪਰਾਧਿਕ ਹੈ ਅਤੇ ਇਹ ਦਵਿੰਦਰ ਬੰਬੀਹਾ ਗੈਗ ਦਾ ਐਕਟਿਵ ਮੈਬਰ ਹੈ। ਇਸ ਦੇ ਖਿਲਾਫ ਪਹਿਲਾ ਹੀ 6 ਸੰਗੀਨ  ਮੁਕੱਦਮੇ ਦਰਜ ਹਨ

 

 

Read More
{}{}