Home >>Punjab

ਬਰਨਾਲਾ 'ਚ ਪੁਲਿਸ ਨੇ ਦੋ ਗੈਂਗਸਟਰਾਂ ਦਾ ਕੀਤਾ ਐਨਕਾਊਂਟਰ

Barnala News: ਐਨਕਾਊਂਟਰ ਦੌਰਾਨ ਪੁਲਿਸ ਵੱਲੋਂ ਕਾਬੂ ਕੀਤੇ ਗਏ ਇੱਕ ਬਦਮਾਸ਼ ਵਿਰੁੱਧ ਲਗਭਗ 10 ਤੋਂ 12 ਮਾਮਲੇ ਦਰਜ ਹਨ। ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਸਬੰਧੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਮੁਲਜ਼ਮ ਕਿਹੜੀ ਗੈਂਗ ਨਾਲ ਸਬੰਧਤ ਹਨ।

Advertisement
ਬਰਨਾਲਾ 'ਚ ਪੁਲਿਸ ਨੇ ਦੋ ਗੈਂਗਸਟਰਾਂ ਦਾ ਕੀਤਾ ਐਨਕਾਊਂਟਰ
Manpreet Singh|Updated: Mar 28, 2025, 09:28 AM IST
Share

Barnala News: ਬਰਨਾਲਾ-ਮਾਨਸਾ ਰੋਡ 'ਤੇ ਪੁਲਿਸ ਨਾਕਾਬੰਦੀ ਦੌਰਾਨ ਦੋ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਮੁਕਾਬਲਾ ਹੋਣ ਦੀ ਜਾਣਕਾਰੀ ਸਹਾਮਣੇ ਆਈ ਹੈ। ਧੌਲਾ ਟਰਾਈਡੈਂਟ ਫੈਕਟਰੀ ਨੇੜੇ ਪੁੱਜੀ ਤਾਂ ਸੀਆਈ ਸਟਾਫ ਬਰਨਾਲਾ ਦੀ ਟੀਮ ਵੱਲੋਂ ਨਾਕਾ ਲਾਇਆ ਹੋਇਆ ਸੀ। ਪੁਲਿਸ ਵੱਲੋਂ ਨਾਕੇਬੰਦੀ ਕਰਕੇ ਇਲਾਕੇ ਵਿੱਚ ਆਉਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਇੱਕ ਗੱਡੀ ਤੇਜ਼ ਰਫ਼ਤਾਰ ਨਾਲ ਪੁਲਿਸ ਵੱਲ ਨੂੰ ਆਈ ਅਤੇ ਉਸ ਵਿੱਚ ਸਵਾਰ ਦੋ ਬਦਮਾਸ਼ਾਂ ਵੱਲੋਂ ਪੁਲਿਸ ਉੱਤੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਪੁਲਿਸ ਵੱਲੋਂ ਵੀ ਜੁਆਬੀ ਫਾਈਰਿੰਗ ਕਰਦੇ ਹੋਏ ਦੋ ਗੈਂਗਸਟਰਾਂ ਨੂੰ ਕਾਬੂ ਕਰ ਲਿਆ। ਬਰਨਾਲਾ ਪੁਲਿਸ ਵੱਲੋਂ ਜਵਾਬੀ ਫਾਇਰਿੰਗ ਕਰਨ 'ਤੇ ਉਸ ਵਿੱਚ ਇੱਕ ਗੈਂਗਸਟਰ ਤੇ ਸਮਗਲਰ ਵੀਰਭੱਦਰ ਸਿੰਘ ਜ਼ਖਮੀ ਹੋ ਗਿਆ ਤੇ ਦੂਸਰਾ ਉਸਦਾ ਸਾਥੀ ਕੇਵਲ ਬਰਨਾਲਾ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਬਦਮਾਸ਼ਾਂ ਵੱਲੋਂ ਕੀਤੀ ਫਾਈਰਿੰਗ ਵਿੱਚ ਇੱਕ ਗੋਲੀ ਪੁਲਿਸ ਦੀ ਗੱਡੀ ਨੂੰ ਵੀ ਲੱਗੀ ਹੈ। 

ਇਸ ਸਾਰੀ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਐਸਐਸਪੀ ਬਰਨਾਲਾ ਨੇ ਦੱਸਿਆ ਕਿ ਜਦੋਂ ਨਾਕਾਬੰਦੀ ਦੌਰਾਨ ਗੱਡੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਬਹੁਤ ਤੇਜ਼ ਰਫ਼ਤਾਰ ਨਾਲ ਆ ਰਹੇ ਗੱਡੀ ਨੇ ਗੋਲੀਆਂ ਕਰਨੀ ਸ਼ੁਰੂ ਕਰ ਦਿੱਤੀ, ਜਿਸ ਦੌਰਾਨ ਜਵਾਬੀ ਗੋਲੀਬਾਰੀ ਵਿੱਚ ਗੱਡੀ ਵਿੱਚ ਸਵਾਰ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਇੱਕ ਵਿਅਕਤੀ ਦੀ ਲੱਤ ਵਿੱਚ ਗੋਲੀ ਲੱਗੀ ਅਤੇ ਉਸਨੂੰ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਮੌਕੇ ਤੋਂ ਗੱਡੀ ਵਿੱਚੋਂ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੀਆਂ ਗੋਲੀਆਂ ਬਰਾਮਦ ਹੋਈਆਂ। ਗੱਡੀ ਵਿੱਚ ਸਵਾਰ ਵਿਅਕਤੀ ਵੱਲੋਂ ਚਲਾਈਆਂ ਜਾ ਰਹੀਆਂ ਹਥਿਆਰਾਂ, ਰਿਵਾਲਵਰਾਂ ਨੂੰ ਵੀ ਜ਼ਬਤ ਕਰ ਲਿਆ ਗਿਆ। ਐਸਐਸਪੀ ਬਰਨਾਲਾ ਨੇ ਕਿਹਾ ਕਿ ਉਸ ਵਿਰੁੱਧ ਲਗਭਗ 10 ਤੋਂ 12 ਮਾਮਲੇ ਦਰਜ ਹਨ ਅਤੇ ਉਹ ਇੱਕ ਗੈਂਗ ਨਾਲ ਸਬੰਧਤ ਹੈ, ਇਹ ਜਾਂਚ ਦਾ ਵਿਸ਼ਾ ਹੈ।

Read More
{}{}