Home >>Punjab

ਫਾਜ਼ਿਲਕਾ ਵਿੱਚ ਚਿੱਟਾ ਵੇਚਣ ਵਾਲਿਆਂ 'ਤੇ ਪੁਲਿਸ ਦੀ ਛਾਪੇਮਾਰੀ, ਵੀਡੀਓ ਵਾਇਰਲ

Fazilka News: ਪੁਲਿਸ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਰੂਪਾ ਸਿੰਘ ਵਿਰੁੱਧ ਪਹਿਲਾਂ ਹੀ ਛੇ ਐਨਡੀਪੀਐਸ ਮਾਮਲੇ ਦਰਜ ਹਨ। ਉਹ ਲਗਭਗ 20 ਸਾਲ ਦੀ ਸਜ਼ਾ ਕੱਟ ਰਿਹਾ ਸੀ। ਅਤੇ ਹੁਣ ਉਹ 40 ਦਿਨਾਂ ਦੀ ਛੁੱਟੀ 'ਤੇ ਬਾਹਰ ਆਇਆ ਸੀ। 

Advertisement
 ਫਾਜ਼ਿਲਕਾ ਵਿੱਚ ਚਿੱਟਾ ਵੇਚਣ ਵਾਲਿਆਂ 'ਤੇ ਪੁਲਿਸ ਦੀ ਛਾਪੇਮਾਰੀ, ਵੀਡੀਓ ਵਾਇਰਲ
Manpreet Singh|Updated: Mar 22, 2025, 05:48 PM IST
Share

Fazilka News: ਫਾਜ਼ਿਲਕਾ ਦੀ ਲਾਧੂਕਾ ਪੁਲਿਸ ਨੇ ਲਾਧੂਕਾ ਨੇੜੇ ਚਿੱਟਾ ਖਾਣ ਅਤੇ ਵੇਚਣ ਦੇ ਦੋਸ਼ ਵਿੱਚ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਹਾਲਾਂਕਿ, ਇੱਕ ਨੌਜਵਾਨ ਫਰਾਰ ਦੱਸਿਆ ਜਾ ਰਿਹਾ ਹੈ। ਕਿਹਾ ਜਾ ਰਿਹਾ ਹੈ ਕਿ ਪੁਲਿਸ ਨੇ ਉਨ੍ਹਾਂ ਤੋਂ ਲਗਭਗ 5 ਗ੍ਰਾਮ ਹੈਰੋਇਨ ਅਤੇ ਹੋਰ ਸਮਾਨ ਬਰਾਮਦ ਕੀਤਾ ਹੈ। ਮੁਲਜ਼ਮਾਂ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਨੂੰ ਫੜ ਲਿਆ ਗਿਆ। ਜਿਸਦੀ ਵੀਡੀਓ ਵੀ ਵਾਇਰਲ ਹੋ ਰਹੀ ਹੈ।

ਜਾਣਕਾਰੀ ਦਿੰਦੇ ਹੋਏ ਡੀਐਸਪੀ ਤਰਸੇਮ ਮਸੀਹ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਰੂਪਾ ਸਿੰਘ ਅਤੇ ਹਰਜਿੰਦਰ ਸਿੰਘ ਨਸ਼ੀਲੇ ਪਦਾਰਥ ਵੇਚਣ ਦੇ ਧੰਦੇ ਵਿੱਚ ਸ਼ਾਮਲ ਹਨ। ਜਦੋਂ ਪੁਲਿਸ ਪਾਰਟੀ ਗਸ਼ਤ 'ਤੇ ਸੀ ਤਾਂ ਉਪਰੋਕਤ ਦੋਸ਼ੀ ਲਾਧੂਕਾ ਨੇੜੇ ਇੱਕ ਕਾਰ ਵਿੱਚ ਬੈਠ ਕੇ ਨਸ਼ੀਲੇ ਪਦਾਰਥਾਂ ਦਾ ਸੇਵਨ ਕਰ ਰਹੇ ਸਨ। ਪੁਲਿਸ ਪਾਰਟੀ ਨੇ ਮੌਕੇ 'ਤੇ ਉਕਤ ਵਿਅਕਤੀਆਂ 'ਤੇ ਛਾਪਾ ਮਾਰਿਆ। ਇਸ ਦੌਰਾਨ ਇੱਕ ਨੌਜਵਾਨ ਭੱਜਣ ਵਿੱਚ ਕਾਮਯਾਬ ਹੋ ਗਿਆ। ਜਦੋਂ ਕਿ ਦੋ ਰੂਪਾ ਸਿੰਘ ਅਤੇ ਹਰਜਿੰਦਰ ਸਿੰਘ ਨੂੰ ਫੜ ਲਿਆ ਗਿਆ।

ਪੁਲਿਸ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਰੂਪਾ ਸਿੰਘ ਵਿਰੁੱਧ ਪਹਿਲਾਂ ਹੀ ਛੇ ਐਨਡੀਪੀਐਸ ਮਾਮਲੇ ਦਰਜ ਹਨ। ਉਹ ਲਗਭਗ 20 ਸਾਲ ਦੀ ਸਜ਼ਾ ਕੱਟ ਰਿਹਾ ਸੀ। ਅਤੇ ਹੁਣ ਉਹ 40 ਦਿਨਾਂ ਦੀ ਛੁੱਟੀ 'ਤੇ ਬਾਹਰ ਆਇਆ ਸੀ। ਫਿਲਹਾਲ ਪੁਲਿਸ ਤੀਜੇ ਮੁਲਜ਼ਮ ਦੀ ਭਾਲ ਕਰ ਰਹੀ ਹੈ। ਇਸ ਮਾਮਲੇ ਵਿੱਚ ਤਿੰਨ ਲੋਕਾਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ, ਜਦੋਂ ਕਿ ਦੋ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅਤੇ ਕਾਰ ਅਤੇ ਸਕੂਟੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।

Read More
{}{}