Police Transfer News: ਪੰਜਾਬ ਪੁਲਿਸ 'ਚ ਵੱਡੇ ਪੱਧਰ 'ਤੇ ਫੇਰਬਦਲ ਕੀਤਾ ਗਿਆ ਹੈ। ਜਲੰਧਰ-ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸਮੇਤ 9 ਸੀਨੀਅਰ ਆਈਪੀਐੱਸ ਅਫਸਰਾਂ ਦਾ ਤਬਾਦਲਾ ਕੀਤਾ ਗਿਆ ਹੈ। ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਬਾਅਦ ਲੁਧਿਆਣਾ ਅਤੇ ਜਲੰਧਰ ਦੇ ਪੁਲਿਸ ਕਮਿਸ਼ਨਰ ਦਾ ਤਬਾਦਲਾ ਕਰ ਦਿੱਤਾ ਗਿਆ ਸੀ ਹੁਣ ਸਰਕਾਰ ਵੱਲੋਂ ਮੁੜ ਤੋਂ ਆਦੇਸ਼ ਜਾਰੀ ਕਰਕੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਅਤੇ ਜਲੰਧਰ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੂੰ ਲਗਾ ਦਿੱਤਾ ਗਿਆ ਹੈ।