Home >>Punjab

ਪੰਜਾਬੀ ਗਾਇਕ ਪ੍ਰੇਮ ਢਿੱਲੋਂ ਦੇ ਘਰ ਬਾਹਰ ਹੋਈ ਫਾਈਰਿੰਗ, ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ

Punjabi Singer Prem Dhillon:  ਧਿਆਨ ਦੇਣ ਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕੈਨੇਡਾ ਵਿੱਚ ਪੰਜਾਬੀ ਗਾਇਕ ਏਪੀ ਢਿੱਲੋਂ ਦੇ ਘਰ ਗੋਲੀਬਾਰੀ ਦੀ ਘਟਨਾ ਵਾਪਰੀ ਸੀ, ਜਿਸਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਸੀ। ਕੈਨੇਡੀਅਨ ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਵੀ ਕੀਤਾ ਸੀ।

Advertisement
ਪੰਜਾਬੀ ਗਾਇਕ ਪ੍ਰੇਮ ਢਿੱਲੋਂ ਦੇ ਘਰ ਬਾਹਰ ਹੋਈ ਫਾਈਰਿੰਗ, ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ
Manpreet Singh|Updated: Feb 04, 2025, 04:56 PM IST
Share

Punjabi Singer Prem Dhillon: ਪੰਜਾਬ ਦੇ ਮਸ਼ਹੂਰ ਗਾਇਕ ਪ੍ਰੇਮ ਢਿੱਲੋਂ ਦੇ ਘਰ ਦੇ ਬਾਹਰ ਗੋਲੀਬਾਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਕੈਨੇਡਾ ਦੇ ਬਰੈਂਪਟਨ ’ਚ ਸਥਿਤ ਘਰ ਬਾਹਰ ਗੋਲੀਬਾਰੀ ਹੋਈ ਹੈ। ਫਿਲਹਾਲ ਕੋਈ ਅਧਿਕਾਰਤ ਪੁਸ਼ਟੀ ਸਾਹਮਣੇ ਨਹੀਂ ਆਈ ਹੈ। ਫਾਈਰਿੰਗ ਦੀ ਜ਼ਿੰਮੇਵਾਰੀ ਮਸ਼ਹੂਰ ਗੈਂਗਸਟਰ ਗੁਰਜੰਟ ਜੰਟਾ ਨੇ ਲਈ ਹੈ। ਉਸ ਨੇ ਘਟਨਾ ਦੀ ਜ਼ਿੰਮੇਵਾਰੀ ਪੋਸਟ ਪਾ ਲਈ ਹੈ। ਜਿਸਦੀ ਜ਼ੀ ਮੀਡੀਆ ਅਧਿਕਾਰਿਤ ਪੁਸ਼ਟੀ ਨਹੀਂ ਕਰਦਾ ਹੈ। 

 

ਗੁਰਜੰਟ ਜੰਟਾ ਜੋ ਕਿ ਜੈਪਾਲ ਭੁੱਲਰ ਗੈਂਗ ਨਾਲ ਜੁੜਿਆ ਹੋਇਆ ਹੈ ਅਤੇ ਮੰਨਿਆ ਜਾਂਦਾ ਹੈ ਕਿ ਇਹ ਖਾਲਿਸਤਾਨੀ ਅੱਤਵਾਦੀ ਅਰਸ਼ ਡਾਲਾ ਦਾ ਕਰੀਬੀ ਹੈ, ਜੋ ਇਸ ਸਮੇਂ ਆਸਟ੍ਰੇਲੀਆ ਵਿੱਚ ਹੈ। ਪੋਸਟ ਵਿੱਚ ਪੰਜਾਬੀ ਮਿਊਂਜ਼ਿਕ ਇੰਡਸਟਰੀ ਦੇ ਵਧਦੇ ਪ੍ਰਭਾਵ ਅਤੇ ਸਿੱਧੂ ਮੂਸੇਵਾਲਾ, ਜੱਗੂ ਭਗਵਾਨਪੁਰੀਆ ਵਰਗੇ ਨਾਵਾਂ ਦਾ ਵੀ ਜ਼ਿਕਰ ਕੀਤਾ ਗਿਆ ਹੈ। ਗੁਰਜੰਟ ਜੰਟਾ ਨੇ ਪ੍ਰੇਮ ਢਿੱਲੋਂ ਨੂੰ ਆਖਰੀ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਹ ਆਪਣੇ ਤਰੀਕੇ ਨਹੀਂ ਸੁਧਾਰਦਾ ਤਾਂ ਉਸਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ।

ਧਿਆਨ ਦੇਣ ਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕੈਨੇਡਾ ਵਿੱਚ ਪੰਜਾਬੀ ਗਾਇਕ ਏਪੀ ਢਿੱਲੋਂ ਦੇ ਘਰ ਗੋਲੀਬਾਰੀ ਦੀ ਘਟਨਾ ਵਾਪਰੀ ਸੀ, ਜਿਸਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਸੀ। ਕੈਨੇਡੀਅਨ ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਵੀ ਕੀਤਾ ਸੀ।

ਪੰਜਾਬੀ ਸੰਗੀਤ ਇੰਡਸਟਰੀ ਵਿੱਚ ਵਧਦੀਆਂ ਅਪਰਾਧਿਕ ਗਤੀਵਿਧੀਆਂ ਕਾਰਨ ਕਲਾਕਾਰਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾਵਾਂ ਵਧ ਰਹੀਆਂ ਹਨ। ਸੁਰੱਖਿਆ ਏਜੰਸੀਆਂ ਇਨ੍ਹਾਂ ਘਟਨਾਵਾਂ ਦੀ ਗੰਭੀਰਤਾ ਨਾਲ ਜਾਂਚ ਕਰ ਰਹੀਆਂ ਹਨ।

ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਗਾਇਕ ਪ੍ਰੇਮ ਢਿੱਲੋਂ ‘ਤੇ ਜਾਨਲੇਵਾ ਹਮਲਾ ਹੋਇਆ ਸੀ। ਦਰਅਸਲ, ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਕਾਫੀ ਵਾਇਰਲ ਹੋਈ ਸੀ, ਜਿਸ ‘ਚ ਲਾਈਵ ਸ਼ੋਅ ਦੌਰਾਨ ਪ੍ਰੇਮ ਢਿੱਲੋਂ ‘ਤੇ ਇੱਕ ਵਿਅਕਤੀ ਹਮਲਾ ਕਰਦੇ ਦੇਖਿਆ ਗਿਆ ਸੀ।

Read More
{}{}