Home >>Punjab

Modi in Punjab: ਚੋਣ ਪ੍ਰਚਾਰ ਲਈ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਜਲਦ ਪੰਜਾਬ ਆਉਣਗੇ- ਵਿਜੇ ਰੂਪਾਨੀ

PM Modi in Punjab: ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਭਾਜਪਾ ਦੇ ਇੰਚਾਰਜ ਵਿਜੇ ਰੂਪਾਨੀ ਨੇ ਕਿਹਾ ਕਿ ਉਨ੍ਹਾਂ ਨੂੰ ਬਠਿੰਡਾ ਲੋਕ ਸਭਾ ਸੀਟ ਤੋਂ ਪਾਰਟੀ ਦੀ ਉਮੀਦਵਾਰ ਪਰਮਪਾਲ ਕੌਰ ਸਿੱਧੂ ਮਲੂਕਾ ਦੀ ਜਿੱਤ ਦਾ ਪੂਰਾ ਭਰੋਸਾ ਹੈ।

Advertisement
Modi in Punjab: ਚੋਣ ਪ੍ਰਚਾਰ ਲਈ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਜਲਦ ਪੰਜਾਬ ਆਉਣਗੇ- ਵਿਜੇ ਰੂਪਾਨੀ
Manpreet Singh|Updated: May 02, 2024, 08:12 AM IST
Share

PM Modi in Punjab: ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਭਾਜਪਾ ਦੇ ਇੰਚਾਰਜ ਵਿਜੇ ਰੂਪਾਨੀ ਨੇ ਬਠਿੰਡਾ ਵਿਖੇ ਲੋਕ ਸਭਾ ਚੋਣਾਂ ਸਬੰਧੀ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਵਰਕਰਾਂ ਨੂੰ ਜਿੱਤ ਦਾ ਮੰਤਰ ਦਿੱਤਾ ਅਤੇ ਉਨ੍ਹਾਂ ਦਾ ਹੌਸਲਾ ਵਧਾਇਆ। ਉਨ੍ਹਾਂ ਵਰਕਰਾਂ ਨੂੰ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ 'ਤੇ ਜਿੱਤ ਯਕੀਨੀ ਬਣਾਉਣ ਲਈ ਪੂਰਾ ਜ਼ੋਰ ਲਾਉਣ ਦੀ ਅਪੀਲ ਕੀਤੀ। 

ਜ਼ੀ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਸਟਾਰ ਕੰਪੇਨਰ ਆਉਣਗੇ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਕੇਂਦਰੀ ਪ੍ਰਧਾਨ ਜੇਪੀ ਨੱਢਾ ਵੀ ਪੰਜਾਬ ਪਹੁੰਚਣਗੇ। ਉਨ੍ਹਾਂ ਨੇ ਕਿਹਾ ਕਿ ਹਰ ਦੇਸ਼ ਵਾਸੀ ਭਾਜਪਾ ਨੂੰ ਪਿਆਰ ਕਰਦਾ ਹੈ ਅਤੇ ਨਰਿੰਦਰ ਮੋਦੀ ਨੂੰ ਪ੍ਰਧਾਨ ਮੰਤਰੀ ਬਣਾਉਣਾ ਚਾਹੁੰਦਾ ਹੈ।

ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਚੋਣਾਂ ਵਿੱਚ ਮਜ਼ਦੂਰਾਂ ਨੂੰ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਉਨ੍ਹਾਂ ਦੀ ਭਲਾਈ ਲਈ ਚਲਾਈਆਂ ਗਈਆਂ ਸਕੀਮਾਂ ਬਾਰੇ ਲੋਕਾਂ ਖਾਸ ਕਰਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ। ਨਾਲ ਹੀ ਲੋਕਾਂ ਨੂੰ ਭਾਜਪਾ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਦੱਸਣ ਲਈ ਕਿਹਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਬਠਿੰਡਾ ਲੋਕ ਸਭਾ ਸੀਟ ਤੋਂ ਪਾਰਟੀ ਦੀ ਉਮੀਦਵਾਰ ਪਰਮਪਾਲ ਕੌਰ ਸਿੱਧੂ ਮਲੂਕਾ ਦੀ ਜਿੱਤ ਦਾ ਪੂਰਾ ਭਰੋਸਾ ਹੈ।

ਵਿਜੇ ਰੂਪਾਨੀ ਨੇ ਕਿਹਾ ਕਿ ਕਿਸਾਨ ਸਾਡਾ ਸਮਰਥਨ ਦੇ ਰਹੇ ਹਨ, ਜੋ ਕਿਸਾਨਾਂ ਸਾਡੇ ਤੋਂ ਨਰਾਜ ਚੱਲ ਰਹੇ ਹਨ। ਉਹ ਵੀ ਜਲਦ ਸਾਡੇ ਨਾਲ ਸਹਿਮਤ ਹੋ ਜਾਣਗੇ। ਕਿਸਾਨਾਂ ਅਤੇ ਬੀਜੇਪੀ ਵਿਚਾਲੇ ਕਿਸੇ ਕਿਸਮ ਦੀ ਵੀ ਕੋਈ ਪੰਜਾਬ ਵਿੱਚ ਸਮੱਸਿਆ ਨਹੀਂ ਹੈ। ਸਭ ਕੁਝ ਜਲਦੀ ਠੀਕ ਹੋ ਜਾਵੇਗਾ ਅਤੇ ਪੰਜਾਬ ਵਿੱਚ ਅਸੀਂ ਸਾਰੀਆਂ ਸੀਟ ਤੇ ਜ਼ੋਰ ਸ਼ੋਰ ਨਾਲ ਚੋਣ ਲੜ੍ਹਾਂਗੇ ਅਤੇ ਜਿੱਤਾਂਗੇ।

 

 

Read More
{}{}